ਯੂਥ ਕਾਂਗਰਸ ਆਗੂ ਸਿੱਧੂ ਨੇ ਪਿੰਡ ਮੌਲੀ ਵਿੱਚ ਲੋੜਵੰਦਾਂ ਨੂੰ ਵੰਡੇ ਘਰੇਲੂ ਗੈਸ ਕੁਨੈਕਸ਼ਨ ਚੱੁਲੇ੍ਹ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜੂਨ:
ਪੰਜਾਬ ਦੀ ਮੌਜੂਦਾ ਕੈਪਟਨ ਸਰਕਾਰ ਸੂਬੇ ਦੇ ਗਰੀਬ ਲੋਕਾਂ ਨੂੰ ਖੁਸ਼ਹਾਲ ਤੇ ਆਬਾਦ ਕਰਨ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ। ਸਰਕਾਰ ਨੇ ਜਿੱਥੇ ਕਿਸਾਨਾਂ ਲਈ ਕਰਜਾ ਮੁਆਫ਼ੀ ਸਕੀਮ ਸ਼ੁਰੂ ਕੀਤੀ ਹੋਈ ਹੈ ਉੱਥੇ ਹੀ ਬੁਢਾਪਾ ਪੈਨਸ਼ਨ ਦੀ ਰਾਸ਼ੀ ਨੂੰ ਵਧਾ ਕੇ 750 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਗਿਆ ਹੈ। ਇਹ ਵਿਚਾਰ ਅੱਜ ਇੱਥੋਂ ਦੇ ਨਜ਼ਦੀਕੀ ਪਿੰਡ ਮੌਲੀ ਵਿੱਚ ਗਰਾਮ ਸਵਰਾਜ ਉਜਵਲਾ ਸਕੀਮ ਤਹਿਤ ਲਾਭਪਾਤਰੀਆਂ ਨੂੰ ਐਲਪੀਜੀ ਗੈਸ ਸਿਲੰਡਰ ਵੰਡਣ ਮੌਕੇ ਯੂਥ ਕਾਂਗਰਸ ਦੇ ਸੀਨਅਰ ਆਗੂ ਤੇ ਹਾਈ ਕੋਰਟ ਦੇ ਵਕੀਲ ਕੰਵਰਬੀਰ ਸਿੰਘ ਸਿੱਧੂ ਨੇ ਪ੍ਰਗਟ ਕੀਤੇ।
ਟਰਾਈਸਿਟੀ ਗੈਸ ਏਜੰਸੀ ਵੱਲੋਂ ਕਰਵਾਏ ਗਏ ਇਸ ਸਮਾਗਮ ਦੌਰਾਨ ਬੋਲਦਿਆਂ ਜੂਨੀਅਰ ਸਿੱਧੂ ਨੇ ਕਿਹਾ ਕਿ ਸਰਕਾਰ ਵੱਲੋਂ ਗਰੀਬ ਲੋਕਾਂ ਦੇ ਭਲੇ ਲਈ ਵੱਡੇ ਪੱਧਰ ਤੇ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ ਤੇ ਛੇਤੀ ਹੀ ਗਰੀਬ ਲੋਕਾਂ ਨੂੰ ਆਟਾ ਦਾਲ ਦੇ ਨਾਲ ਨਾਲ ਖੰਡ ਅਤੇ ਚਾਹ ਪੱਤੀ ਵੀ ਕੈਪਟਨ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਹਲਕਾ ਮੁਹਾਲੀ ਅੰਦਰ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੋਂ ਜਾਣੂ ਕਰਵਾਉਣ ਲਈ ਜਲਦ ਹੀ ਪਿੰਡ ਪਿੰਡ ਪੱਧਰ ’ਤੇ ਜਾਗਰੂਕਤਾ ਕੈਂਪ ਯੂਥ ਕਾਂਗਰਸ ਦੁਆਰਾ ਲਗਾਏ ਜਾਣਗੇ ਜਿਨ੍ਹਾਂ ਰਾਹੀਂ ਲੋੜਵੰਦ ਗਰੀਬ ਲੋਕਾਂ ਦੇ ਵੱਖ ਵੱਖ ਭਲਾਈ ਸਕੀਮਾਂ ਦੇ ਬਿਨੈ ਪੱਤਰ ਭਰ ਕੇ ਪੰਜਾਬ ਸਰਕਾਰ ਤੱਕ ਪਹੁੰਚਾਏ ਜਾਣਗੇ ਤਾਂ ਜੋ ਹਲਕਾ ਮੁਹਾਲੀ ਦਾ ਕੋਈ ਵੀ ਲੋੜਵੰਦ ਗਰੀਬ ਵਿਅਕਤੀ ਸਰਕਾਰ ਦੀਆਂ ਭਲਾਈ ਯੋਜਨਾਵਾਂ ਤੋਂ ਵਾਂਝਾ ਨਾ ਰਹੇ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਭਗਤ ਸਿੰਘ ਨਾਮਧਾਰੀ, ਚੌਧਰੀ ਰਿਸ਼ੀ ਪਾਲ ਸਨੇਟਾ, ਸਰਬਜੀਤ ਸਿੰਘ ਮੌਲੀ, ਹਰਜਿੰਦਰ ਸਿੰਘ ਮੌਲੀ, ਹਰਭਜਨ ਸਿੰਘ ਰਾਏਪੁਰ ਤੋਂ ਇਲਾਵਾ ਪਿੰਡ ਦੇ ਹੋਰ ਵੀ ਪਤਵੰਤ ਸੱਜਣ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…