ਖਰੜ ਤੋਂ ਜਗਮੋਹਨ ਕੰਗ ਨੂੰ ਟਿਕਟ ਮਿਲਣ ’ਤੇ ਯੂਥ ਕਾਂਗਰਸੀ ਬਾਗੋਬਾਗ

ਮਾਜਰੀ 29 ਦਸੰਬਰ (ਰਜਨੀਕਾਂਤ ਗਰੋਵਰ):
ਵਿਧਾਨ ਸਭਾ ਹਲਕਾ ਖਰੜ ਤੋਂ ਕਾਂਗਰਸੀ ਵਿਧਾਇਕ ਜਗਮੋਹਨ ਸਿੰਘ ਕੰਗ ਨੂੰ ਟਿਕਟ ਮਿਲਣ ’ਤੇ ਯੂਥ ਕਾਂਗਰਸ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਅੱਜ ਪਿੰਡ ਖਿਜਰਾਬਾਦ ਵਿੱਚ ਹਾਈ ਕਮਾਂਡ ਦਾ ਧੰਨਵਾਦ ਕਰਨ ਲਈ ਆਯੋਜਿਤ ਸਮਾਰੋਹ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਥ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਖਿਜ਼ਰਾਬਾਦ ਅਤੇ ਅਵਤਾਰ ਸਿੰਘ ਪਾਬਲਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਯੂਥ ਕਾਂਗਰਸ ਦੇ ਕਾਰਕੁੰਨ ਅਹਿਮ ਰੋਲ ਅਦਾ ਕਰਨਗੇ। ਉਨ੍ਹਾਂ ਕਿਹਾ ਕਿ ਅਕਾਲੀਆਂ ਦੀ ਧੱਕੇਸ਼ਾਹੀ ਅਤੇ ਵਧੀਕੀਆਂ ਨੂੰ ਠੱਲ੍ਹਣ ਲਈ ਯੂਥ ਵਰਕਰਾਂ ਦੀਆਂ ਬੂਥ ਪੱਧਰ ’ਤੇ ਸਬ ਕਮੇਟੀਆਂ ਬਣਾਈਆਂ ਜਾਣਗੀਆਂ। ਇਸ ਦੌਰਾਨ ਇਕੱਤਰ ਨੌਜਵਾਨਾਂ ਅਤੇ ਪਿੰਡ ਵਾਸੀਆਂ ਨੇ ਲੱਡੂ ਵੰਡ ਕੇ ਖੁਸ਼ੀ ਮਨਾਈ।
ਸ੍ਰੀ ਚੰਨੀ ਖਿਜ਼ਰਾਬਾਦ ਨੇ ਕਿਹਾ ਕਿ ਪੰਜਾਬ ਵਿੱਚ ਹਰੇਕ ਵਰਗ ਅਕਾਲੀ-ਭਾਜਪਾ ਸਰਕਾਰ ਤੋਂ ਕਾਫੀ ਤੰਗ ਪ੍ਰੇਸ਼ਾਨ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਰਾਜ ਦੇ ਲੋਕ ਅਕਾਲੀ-ਭਾਜਪਾ ਨੂੰ ਚਲਦਾ ਕਰਨ ਲਈ ਕਾਂਗਰਸ ਦੇ ਹੱਕ ਵਿੱਚ ਫਤਵਾ ਦੇਣਗੇ ਅਤੇ ਕੈਟਪਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਦੀ ਸਰਕਾਰ ਬਣਾਈ ਜਾਵੇਗੀ। ਇਸ ਮੌਕੇ ਬਲਵੀਰ ਸਿੰਘ ਮੰਗੀ ਪੰਚ, ਸਤਨਾਮ ਸਿੰਘ ਪੰਚ, ਕਾਦਰ ਅਲੀ, ਹਰਚਰਨ ਸਿੰਘ, ਮਿੰਟੂ ਲੁਬਾਣਗੜ੍ਹ, ਮੰਗਾ, ਲੱਕੀ, ਜੀਤਾ, ਜਸ਼ਨ, ਲੱਖਾ, ਸੱੁਖੀ, ਬੌਬੀ, ਪਰਵਿੰਦਰ ਸਿੰਘ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…