Nabaz-e-punjab.com

ਮੁਹਾਲੀ ਏਅਰਪੋਰਟ ਨੇੜੇ ਸੜਕ ਹਾਦਸੇ ਵਿੱਚ ਨੌਜਵਾਨ ਦੀ ਮੌਤ

ਬੁਲਟ ਮੋਟਰ ਸਾਈਕਲ ’ਤੇ ਵਾਪਸ ਘਰ ਜਾ ਰਿਹਾ ਸੀ ਸੁਖਜਿੰਦਰ, ਕਾਰ ਨੇ ਏਅਰਪੋਰਟ ਚੌਂਕ ਨੇੜੇ ਮਾਰੀ ਟੱਕਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਅਪਰੈਲ:
ਮੁਹਾਲੀ ਕੌਮਾਂਤਰੀ ਏਅਰਪੋਰਟ ਨੇੜੇ ਪਿੰਡ ਬਾਕਰਪੁਰ ਨਜ਼ਦੀਕ ਕਾਰ ਅਤੇ ਮੋਟਰ ਸਾਈਕਲ ਦੀ ਹੋਈ ਜ਼ਬਰਦਸਤ ਟੱਕਰ ਵਿੱਚ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਖਜਿੰਦਰ ਸਿੰਘ (28) ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਮੌਜਪੁਰ (ਮੁਹਾਲੀ) ਵਜੋਂ ਹੋਈ ਹੈ। ਜਾਂਚ ਅਧਿਕਾਰੀ ਏਐਸਆਈ ਇਕਬਾਲ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਸੋਹਾਣਾ ਵਿੱਚ ਅਣਪਛਾਤੀ ਕਾਰ ਦੇ ਚਾਲਕ ਖ਼ਿਲਾਫ਼ ਧਾਰਾ 279, 427 ਅਤੇ 304ਏ ਦੇ ਤਹਿਤ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਹਾਦਸਾ ਲੰਘੀ ਦੇਰ ਰਾਤ ਵਾਪਰਿਆ ਦੱਸਿਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸੁਖਜਿੰਦਰ ਸਿੰਘ ਬੀਤੀ ਰਾਤ ਕਰੀਬ 9 ਵਜੇ ਬੁਲਟ ਮੋਟਰ ਸਾਈਕਲ ’ਤੇ ਸਵਾਰ ਹੋ ਕੇ ਜ਼ੀਰਕਪੁਰ\ਡੇਰਾਬੱਸੀ ਵਾਲੀ ਸਾਈਡ ਤੋਂ ਮੁਹਾਲੀ ਏਅਰਪੋਰਟ ਸੜਕ ਰਾਹੀਂ ਆਪਣੇ ਪਿੰਡ ਮੌਜਪੁਰ ਜਾ ਰਿਹਾ ਸੀ ਕਿ ਰਸ਼ਤੇ ਵਿੱਚ ਏਅਰਪੋਰਟ ਚੌਂਕ ਲਾਗੇ ਪਿੰਡ ਬਾਕਰਪੁਰ ਦੀ ਹੱਦ ਵਿੱਚ ਇਕ ਇੰਡਕਾ ਕਾਰ ਨੇ ਮੋਟਰ ਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਸੁਖਜਿੰਦਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਸੂਚਨਾ ਮਿਲਦੇ ਹੀ ਏਐਸਆਈ ਇਕਬਾਲ ਸਿੰਘ ਅਤੇ ਹੋਰ ਪੁਲੀਸ ਕਰਮਚਾਰੀ ਤੁਰੰਤ ਮੌਕੇ ’ਤੇ ਪਹੁੰਚ ਗਏ ਅਤੇ ਲੂਣ ਨਾਲ ਲਹੂ ਲੂਹਾਣ ਹੋਏ ਨੌਜਵਾਨ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਮੋਟਰ ਸਾਈਕਲ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ। ਇਸ ਤੋਂ ਪਹਿਲਾਂ ਉਸ ਦੇ ਭਰਾ ਦੀ ਇਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ ਅਤੇ ਸੁਖਜਿੰਦਰ ਦੀ ਪਰਿਵਾਰ ਦੀ ਦੇਖਭਾਲ ਕਰ ਰਿਹਾ ਸੀ। ਜਾਂਚ ਅਧਿਕਾਰੀ ਨੇ ਦੱਸਿਆ ਕਿ ਐਤਵਾਰ ਨੂੰ ਸਰਕਾਰੀ ਹਸਪਤਾਲ ਮੁਹਾਲੀ ਵਿੱਚ ਮ੍ਰਿਤਕ ਦੇਹ ਦਾ ਪੋਸਟ ਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।

Load More Related Articles
Load More By Nabaz-e-Punjab
Load More In Accident

Check Also

ਸਿਲਵੀ ਪਾਰਕ ਨੇੜੇ ਵਾਪਰੇ ਭਿਆਨਕ ਹਾਦਸੇ ਵਿੱਚ ਚਾਲਕ ਦੀ ਮੌਤ

ਸਿਲਵੀ ਪਾਰਕ ਨੇੜੇ ਵਾਪਰੇ ਭਿਆਨਕ ਹਾਦਸੇ ਵਿੱਚ ਚਾਲਕ ਦੀ ਮੌਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਦਸੰਬਰ: ਇੱ…