ਨਿਰੋਏ ਸਮਾਜ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਯੋਗ ਅਗਵਾਈ ਦੀ ਸਖ਼ਤ ਲੋੜ

ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਨੇ ਪੰਜਾਬ ਦੀ ਅਣਖ ਨੂੰ ਦੁਨੀਆ ਭਰ ਵਿੱਚ ਜ਼ਿੰਦਾ ਰੱਖਿਆ: ਬੱਬੀ ਬਾਦਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਅਗਸਤ:
‘‘ਸ਼ਹੀਦ ਕਿਸੇ ਵੀ ਦੇਸ਼ ਅਤੇ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਜੋਕੇ ਸਮੇਂ ਵਿੱਚ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਸ਼ਹੀਦ ਊਧਮ ਸਿੰਘ ਦੀ ਲਾਸਾਨੀ ਕੁਰਬਾਨੀ ਨੇ ਪੰਜਾਬ ਦੀ ਅਣਖ ਨੂੰ ਦੁਨੀਆਂ ਭਰ ਵਿੱਚ ਜ਼ਿੰਦਾ ਰੱਖਿਆ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜਰਨਲ ਸਕੱਤਰ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਊਧਮ ਵੈਲਫੇਅਰ ਸੁਸਾਇਟੀ ਮੁਹਾਲੀ ਵੱਲੋਂ ਡਾ. ਸੰਜੀਵ ਕੁਮਾਰ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਇਨਕਲਾਬੀ ਸਮਾਜਿਕ ਤਬਦੀਲੀ ਲਿਆਉਣ ਸਮੇਤ ਤਾਨਾਸ਼ਾਹੀ ਲੁੱਟ, ਨਾਇਨਸਾਫ਼ੀ, ਧਰਮ-ਨਿਰਪੱਖ ਅਤੇ ਸਾਂਝੀਵਾਲਤਾ ਵਾਲੇ ਸਮਾਜ ਦੀ ਸਿਰਜਣਾ ਕਰਨ ਲਈ ਨੌਜਵਾਨ ਪੀੜ੍ਹੀ ਦਾ ਮਾਰਗ-ਦਰਸ਼ਕ ਕੀਤਾ ਹੈ।
ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਦੇਸ਼ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਯੁਵਾ ਪੀੜ੍ਹੀ ਅਹਿਮ ਭੂਮਿਕਾ ਨਿਭਾ ਸਕਦੀ ਹੈ। ਲਿਹਾਜ਼ਾ ਨੌਜਵਾਨਾਂ ਨੂੰ ਇਸ ਸਮੇਂ ਯੋਗ ਅਗਵਾਈ ਦੀ ਸਖ਼ਤ ਲੋੜ ਹੈ ਤਾਂ ਜੋ ਉਹ ਸ਼ਹੀਦ ਊਧਮ ਸਿੰਘ ਦੇ ਸਫ਼ਰ ਦੀਆਂ ਪੈੜਾਂ ਤੋਂ ਸੇਧ ਲੈ ਕੇ ਨਵੇਂ ਨਿਰੋਏ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾ ਸਕਣ। ਉਨ੍ਹਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜੱਲਿਆਂਵਾਲਾ ਬਾਗ਼ ਨੂੰ ਆਮ ਲੋਕਾਂ ਲਈ ਤੁਰੰਤ ਖੋਲ੍ਹਿਆ ਜਾਵੇ।
ਇਸ ਮੌਕੇ ਯੂਥ ਵਿੰਗ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ ਸਮੇਤ ਗੌਰਵ ਰਾਣਾ, ਅਨੀਸਾ ਥਿੰਦ, ਰਾਜ ਘਈ, ਹਰਿੰਦਰ ਜੌਨੀ, ਅੰਕੁਸ਼ ਕੰਬੋਜ, ਕੁਲਵਿੰਦਰ ਸਿੰਘ, ਜਵਾਲਾ ਸਿੰਘ, ਬੀਬੀ ਮਨਜੀਤ ਕੌਰ, ਅਮਰਜੀਤ ਕੌਰ, ਅਮਨਜੀਤ ਕੌਰ, ਸਾਬਕਾ ਸਰਪੰਚ ਇਕਬਾਲ ਸਿੰਘ, ਬਾਬਾ ਨਰਿੰਦਰ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਬੱਬੀ ਬਾਦਲ ਨੇ ਕਿਸਾਨ ਮਾਰੂ ਕਾਲੇ ਖੇਤੀ ਕਾਨੂੰਨ ਅਤੇ ਕਿਰਤ ਕਾਨੂੰਨਾਂ ਨੂੰ ਮੁੱਢੋਂ ਰੱਦ ਕਰਨ ਦੀ ਮੰਗ ਕਰਦਿਆਂ ਕੇਂਦਰ ਸਰਕਾਰ ਨੂੰ ਜ਼ੋਰ ਦੇ ਕੇ ਆਖਿਆ ਕਿ ਹੁਕਮਰਾਨ ਕਿਸਾਨਾਂ ਦੇ ਸਬਰ ਦੀ ਹੋਰ ਪ੍ਰੀਖਿਆ ਨਾ ਲੈਣ ਬਲਕਿ ਅੰਨਦਾਤਾ ਦੀਆਂ ਸਾਰੀਆਂ ਮੰਗ ਪ੍ਰਵਾਨ ਕੀਤੀਆਂ ਜਾਣ ਤਾਂ ਜੋ ਦਿੱਲੀ ਦੀਆਂ ਬਰੂਹਾਂ ’ਤੇ ਧਰਨਾ ਲਗਾ ਕੇ ਬੈਠੇ ਕਿਸਾਨ ਮਜ਼ਦੂਰ ਆਪਣੇ ਘਰਾਂ ਨੂੰ ਪਰਤ ਸਕਣ। ਉਨ੍ਹਾਂ ਕਿਹਾ ਕਿ ਭਾਜਪਾ ਲੀਡਰਸ਼ਿਪ ਇਹ ਗੱਲ ਬਿਲਕੁਲ ਭੁੱਲ ਜਾਵੇ ਕਿ ਕਿਸਾਨ ਕਾਨੂੰਨ ਰੱਦ ਕਰਵਾਏ ਬਿਨਾਂ ਵਾਪਸ ਪਰਤ ਜਾਣਗੇ। ਲਿਹਾਜ਼ਾ ਸਰਕਾਰ ਨੂੰ ਆਪਣੀ ਜ਼ਿੱਦ ਛੱਡ ਕੇ ਕਾਲੇ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਕਰਨਾ ਚਾਹੀਦਾ ਹੈ।

Load More Related Articles
Load More By Nabaz-e-Punjab
Load More In Agriculture & Forrest

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …