Nabaz-e-punjab.com

ਗਿਆਨ ਜਯੋਤੀ ਇੰਸਟੀਚਿਊਟ ਵਿੱਚ 20ਵਾਂ ਯੂਥ ਫੈਸਟੀਵਲ ਪ੍ਰਤਿਭਾ-2020 ਯਾਦਗਾਰੀ ਹੋ ਨਿੱਬੜਿਆਂ

ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਯੂਟੀ ਦੇ 37 ਕਾਲਜਾਂ ਦੇ 1800 ਵਿਦਿਆਰਥੀਆਂ ’ਚ ਹੋਏ ਸਖ਼ਤ ਮੁਕਾਬਲੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਫਰਵਰੀ:
ਇੱਥੋਂ ਦੇ ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਫੇਜ਼-2 ਵਿੱਚ ਕਲਾ, ਸਭਿਆਚਾਰ ਅਤੇ ਨਵੀਆਂ ਤਕਨੀਕਾਂ ਦਾ ਸੁਮੇਲ ਪ੍ਰਤਿਭਾ-2020 ਬੈਨਰ ਹੇਠ ਸਾਲਾਨਾ ਯੂਥ ਫੈਸਟੀਵਲ ਯਾਦਗਾਰੀ ਹੋ ਨਿੱਬੜਿਆਂ। ਇਸ ਸਮਾਰੋਹ ਵਿੱਚ ਪੰਜਾਬ, ਚੰਡੀਗੜ੍ਹ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਕਰੀਬ 37 ਕਾਲਜਾਂ ਦੇ 1800 ਤੋਂ ਵੱਧ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲਿਆ। ਇਸ ਸਭਿਆਚਾਰਕ ਅਤੇ ਪ੍ਰਬੰਧਕੀ ਫੈਸਟੀਵਲ ਵਿੱਚ ਡਾਂਸ, ਗਾਇਕੀ, ਰੰਗੋਲੀ, ਮਹਿੰਦੀ, ਰੋਬਟਿਕਸ ਮੁਕਾਬਲਿਆਂ ਤੋਂ ਇਲਾਵਾ ਮੈਨੇਜਮੈਂਟ ਅਤੇ ਟੈਕਨਾਲੋਜੀ ਨਾਲ ਸਬੰਧਤ 17 ਕੈਟਾਗਰੀਆਂ ਦੇ ਮੁਕਾਬਲੇ ਕਰਵਾਏ ਗਏ।
ਗਿਆਨ ਜਯੋਤੀ ਗਰੁੱਪ ਦੀ ਡਾਇਰੈਕਟਰ ਡਾ. ਅਨੀਤ ਬੇਦੀ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਸੰਸਥਾਨ ਦੇ ਮਿਸ਼ਨ ਅਤੇ ਸਿਧਾਂਤ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਅਜਿਹੇ ਪ੍ਰੋਗਰਾਮਾਂ ਦਾ ਹਿੱਸਾ ਬਣਨ ਦੀ ਪ੍ਰੇਰਨਾ ਦਿੰਦੇ ਹੋਏ ਕਿਹਾ ਕਿ ਅਜਿਹੇ ਪ੍ਰੋਗਰਾਮ ਨਾ ਸਿਰਫ਼ ਵਿਦਿਆਰਥੀਆਂ ਵਿੱਚ ਆਤਮ ਵਿਸ਼ਵਾਸ ਪੈਦਾ ਕਰਦੇ ਹਨ, ਸਗੋਂ ਉਨ੍ਹਾਂ ਅੰਦਰ ਛੁਪੀ ਪ੍ਰਤਿਭਾ ਨੂੰ ਉਜਾਗਰ ਕਰਨ ਲਈ ਸਹਾਇਕ ਹੁੰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਹਾਸਲ ਕਰਨ ਦੇ ਨਾਲ-ਨਾਲ ਖੇਡਾਂ ਅਤੇ ਸਭਿਆਚਾਰਕ ਗਤੀਵਿਧੀਆਂ ਵਿੱਚ ਵੀ ਹਿੱਸਾ ਲੈਣ ਲਈ ਪ੍ਰੇਰਿਆ। ਇਸ ਮੌਕੇ ਸਾਰਾ ਦਿਨ ਇਕ ਤੋਂ ਬਾਅਦ ਇਕ ਪ੍ਰਦਰਸ਼ਿਤ ਕੀਤੀਆਂ ਵੱਖ ਵੱਖ ਪੇਸ਼ਕਾਰੀਆਂ ਗਿੱਧਾ, ਭੰਗੜਾ, ਰੰਗੋਲੀ, ਫੇਸ ਪੇਂਟਿੰਗ, ਡਿਬੇਟ, ਕੁਇਜ਼ ਅਤੇ ਸਕਿੱਟ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਰਹੇ।
ਇਸ ਮੌਕੇ ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਜੇਐਸ ਬੇਦੀ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਕਾਲਜ ਦੀ ਜ਼ਿੰਦਗੀ ਬਹੁਤ ਖ਼ੂਬਸੂਰਤ ਹੁੰਦੀ ਹੈ ਅਤੇ ਨੌਜਵਾਨਾਂ ਦੇ ਭਵਿੱਖ ਲਈ ਇਕ ਮੀਲ ਪੱਥਰ ਵੀ ਸਾਬਤ ਹੁੰਦੀ ਹੈ ਜੋ ਸਾਰੀ ਜ਼ਿੰਦਗੀ ਉਨ੍ਹਾਂ ਦੇ ਕੰਮ ਆਉਂਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਰੋਹ ਵਿੱਚ ਹਿੱਸਾ ਲੈਣ ਨਾਲ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਨੌਤੀਆਂ ਦਾ ਸਾਹਮਣਾ ਕਰਨ ਦੀ ਸ਼ਕਤੀ ਮਿਲਦੀ ਹੈ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…