ਯੂਥ ਫਾਰ ਮੁਹਾਲੀ ਕਲੱਬ ਨੇ ਲਾਇਆ ਪਿੰਡ ਦਾਊਂ ਵਿੱਚ ਖੂਨਦਾਨ ਕੈਂਪ, 131 ਨੌਜਵਾਨਾਂ ਵੱਲੋਂ ਖੂਨਦਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਮਈ:
ਇਤਿਹਾਸਿਕ ਪਿੰਡ ਦਾਉਂ ਦੀ ਧਰਮਸ਼ਾਲਾ ਵਿਖੇ ਯੂਥ ਫਾਰ ਮੁਹਾਲੀ ਕਲੱਬ ਵੱਲੋਂ ਪਹਿਲਾ ਖੂਨਦਾਨ ਕੈਂਪ ਲਗਾਇਆ ਗਿਆ। ਕਲੱਬ ਪ੍ਰਧਾਨ ਹਰਪ੍ਰੀਤ ਸਿੰਘ ਲਾਲਾ ਦਾਉਂ ਦੀ ਅਗਵਾਈ ਵਿਚ ਲਗਾਏ ਗਏ ਇਸ ਕੈਂਪ ਵਿਚ ਜ਼ਿਲ੍ਹਾ ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਅਤੇ ਕੌਂਸਲਰ ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰੀ। ਉਨ੍ਹਾਂ ਖੂਨਦਾਨੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਖੂਨਦਾਨ ਇਕ ਮਹਾਦਾਨ ਹੈ ਕਿਉਂਕਿ ਤੁਹਾਡੇ ਵੱਲੋਂ ਦਿੱਤਾ ਖੂਨ ਕਿਸੇ ਦੀ ਜ਼ਿੰਦਗੀ ਬਚਾ ਸਕਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਹੋਰਨਾਂ ਨੌਜਵਾਨਾਂ ਨੂੰ ਅਜਿਹੇ ਸਮਾਜਸੇਵੀ ਕੰਮਾਂ ਵਿਚ ਵੱਧ ਚੜ੍ਹ ਕੇ ਹਿੱਸਾ ਪਾਉਣ ਲਈ ਅਪੀਲ ਕਰਨ।
ਸ੍ਰੀ ਪ੍ਰਿੰਸ ਨੇ ਇਸ ਮੌਕੇ ਖੂਨਦਾਨੀਆਂ ਨੂੰ ਬੈਜ ਵੀ ਲਗਾਏ ਅਤੇ ਸਰਟੀਫਿਕੇਟ ਵੀ ਵੰਡੇ। ਇਸ ਮੌਕੇ ਬਾਬਾ ਰਣਜੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰਦਿਆਂ ਖੂਨਦਾਨੀਆਂ ਨੂੰ ਆਸ਼ੀਰਵਾਦ ਦਿੱਤਾ। ਇਸ ਮੌਕੇ ਕਲੱਬ ਪ੍ਰਧਾਨ ਲਾਲਾ ਦਾਉਂ ਨੇ ਦੱਸਿਆ ਕਿ ਉਨ੍ਹਾਂ ਦੇ ਕਲੱਬ ਵੱਲੋਂ ਲਗਾਏ ਇਸ ਪਹਿਲੇ ਖੂਨਦਾਨ ਕੈਂਪ ਵਿਚ ਸੈਕਟਰ 32 ਚੰਡੀਗੜ੍ਹ ਤੋਂ ਡਾਕਟਰਾਂ ਦੀਟੀਮ ਨੇ 131 ਯੂਨਿਟ ਖੂਨ ਇਕੱਤਰ ਕੀਤਾ। ਉਨ੍ਹਾਂ ਦੱਸਿਆ ਕਿ ਕਲੱਬ ਵੱਲੋਂ ਅਜਿਹੇ ਕੈਂਪ ਜਾਰੀ ਰਹਿਣਗੇ। ਇਸ ਮੌਕੇ ਸਰਪੰਚ ਅਵਤਾਰ ਸਿੰਘ ਗੋਸਲ, ਕਲੱਬ ਵੱਲੋਂ ਮੁੱਖ ਮਹਿਮਾਨ ਐਡਵੋਕੇਟ ਪ੍ਰਿੰਸ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਕਲੱਬ ਦੇ ਚੇਅਰਮੈਨ ਗੁਰਵਿੰਦਰ ਸਿੰਘ, ਵਾਈਸ ਪ੍ਰਧਾਨ ਕੇਬਲ ਧਨਾਸ, ਸੁਮਿਤ ਸਿੰਘ, ਬਲਜਿੰਦਰ ਸਿੰਘ ਬੇਦੀ, ਪ੍ਰਿੰਸ ਦਾਉਂ, ਲਵਲੀ, ਅਜੀਤ ਦੇਸੂਮਾਜਰਾ, ਰਾਜਵੀਰ ਰਾਜੀ, ਗੁਰਪ੍ਰੀਤ ਧਨੋਆ, ਤੇਜੀ ਰੰਗੀਆਂ, ਮਨੀ ਮੇਹੋ, ਗਗਨ, ਭੱਟੀ, ਕਾਕਾ ਹਰਲਾਲਪੁਰ, ਗਗਨ ਦਾਉਂ, ਅਰਸ਼ ਦਾਉਂ, ਜਤਿੰਦਰ ਸਮੇਤ ਵੱਡੀ ਗਿਣਤੀ ਵਿਚ ਨੌਜਵਾਨ ਹਾਜ਼ਰ ਸਨ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…