Nabaz-e-punjab.com

ਸਮਾਜਿਕ ਪਰਿਵਰਤਨ ਲਈ ਨੌਜਵਾਨ ਵਰਗ ਨੂੰ ਅੱਗੇ ਆਉਣ ਦੀ ਲੋੜ: ਬੱਬੀ ਬਾਦਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਫਰਵਰੀ:
ਧੰਨ ਧੰਨ ਬਾਬਾ ਦੀਪ ਸਿੰਘ ਜੀ ਕਲੱਬ ਦੇ ਮੈਂਬਰਾਂ ਦਾ ਵਫ਼ਦ ਨੌਜਵਾਨ ਵਰਗ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਅੱਜ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਬੁਲਾਰੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਨਾਲ ਮੁਲਾਕਾਤ ਅਤੇ ਇੱਕ ਮੰਗ ਪੱਤਰ ਸੌਂਪਿਆ। ਇਸ ਮੌਕੇ ਬੱਬੀ ਬਾਦਲ ਨੇ ਕਲੱਬ ਮੈਂਬਰਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਨੌਜਵਾਨ ਵਰਗ ਨੂੰ ਪੰਜਾਬ ਦੇ ਭਵਿੱਖ ਦੀ ਆਸ ਦੀ ਕਿਰਨ ਦੱਸਦਿਆਂ ਕਿਹਾ ਕਿ ਸਮਾਜਿਕ ਪਰਿਵਰਤਨ ਲਈ ਨੌਜਵਾਨ ਵਰਗ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ। ਇਸ ਲਈ ਸਮੇਂ ਦੀਆਂ ਸਰਕਾਰਾਂ ਨੂੰ ਇਹ ਗੱਲ ਯਕੀਨੀ ਬਣਾਉਣੀ ਚਾਹੀਦੀ ਹੈ ਕਿ ਨੌਜਵਾਨਾਂ ਨੂੰ ਵਿੱਦਿਅਕ ਯੋਗਤਾ ਮੁਤਾਬਕ ਪਹਿਲ ਦੇ ਆਧਾਰ ’ਤੇ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਅਤੇ ਬੇਰੁਜ਼ਗਾਰ ਨੌਜਵਾਨ ਨੂੰ ਬੇਰੁਜ਼ਗਾਰੀ ਭੱਤਾ ਅਤੇ ਯੋਗ ਅਗਵਾਈ ਦਿੱਤੀ ਜਾਵੇ।
ਸ੍ਰੀ ਬੱਬੀ ਬਾਦਲ ਨੇ ਚਿੰਤਾ ਪ੍ਰਗਟਾਉਂਦੇ ਹੋਏ ਕਿਹਾ ਕਿ ਸਮਾਜਿਕ ਬੁਰਾਈਆਂ ਜਿਵੇਂ ਕਿ ਅੌਰਤਾਂ ਖ਼ਿਲਾਫ਼ ਜੁਰਮ, ਦਹੇਜ ਪ੍ਰਥਾ, ਭਰੂਣ ਹੱਤਿਆ ਅਤੇ ਨਸ਼ਿਆਂ ਦੀ ਵਰਤੋਂ ਨੇ ਪੰਜਾਬ ਨੂੰ ਪਿੱਛੇ ਵੱਲ ਖਿੱਚ ਰਹੀ ਹੈ ਅਤੇ ਨੌਜਵਾਨ ਵਰਗ ਨੂੰ ਸ਼ਹੀਦ ਭਗਤ ਸਿੰਘ ਦੇ ਵਾਰਸ ਹੋਣ ਦਾ ਰਿਣ ਚੁਕਾਉਂਦੇ ਹੋਏ ਇਨ੍ਹਾਂ ਸਮਾਜਿਕ ਬੁਰਾਈਆਂ ਖ਼ਿਲਾਫ਼ ਡਟ ਕੇ ਲੜਾਈ ਲੜਨੀ ਚਾਹੀਦੀ ਹੈ। ਇਸ ਮੌਕੇ ਯੂਥ ਵਿੰਗ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਕਲੱਬ ਦੇ ਪ੍ਰਧਾਨ ਚੰਨਪ੍ਰੀਤ ਸਿੰਘ ਬਡਾਲੀ, ਅਮਰਜੀਤ ਸਿੰਘ, ਹਿਮਾਂਸ਼ੂ ਬਾਂਸਲ, ਰਵਿੰਦਰ ਸਿੰਘ, ਹਨੀ ਬਡਾਲੀ, ਧੀਰਾ ਬਡਾਲੀ, ਮਨਜੀਤ, ਕਰਮਾ ਸੰਧੂ, ਮਨਪ੍ਰੀਤ ਸਿੰਘ ਮੱਖਣ, ਗੁਰਵਿੰਦਰ ਸਿੰਘ ਸੰਧੂ, ਗਿੰਦਾ ਕਜਹੇੜੀ, ਗੁਰਜੀਤ ਸਿੰਘ ਜਟਾਣਾ, ਮੁਖਵਿੰਦਰ ਸਿੰਘ, ਸਤਨਾਮ ਸਿੰਘ, ਹਰਦੀਪ ਸਿੰਘ, ਪਰਮਵੀਰ ਸਿੰਘ ਪਿੰਦਰਾ, ਲਵਲੀ ਬਨਵੈਤ, ਗੋਲਡੀ ਬਡਾਲੀ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …