ਸੈਣੀਮਾਜਰਾ ਵਿੱਚ ਦਰਜਨਾਂ ਨੌਜਵਾਨਾਂ ਵੱਲੋਂ ਆਪ ਉਮੀਦਵਾਰ ਕੰਵਰ ਸੰਧੂ ਨੂੰ ਸਮਰਥਨ ਦੇਣ ਦਾ ਐਲਾਨ

ਭੁਪਿੰਦਰ ਸਿੰਗਾਰੀਵਾਲਾ
ਨਬਜ਼-ਏ-ਪੰਜਾਬ ਬਿਊਰੋ, ਨਵਾਂ ਗਰਾਓਂ, 6 ਜਨਵਰੀ:
ਆਮ ਆਦਮੀ ਪਾਰਟੀ ਦੇ ਖਰੜ ਤੋਂ ਉਮੀਦਵਾਰ ਕੰਵਰ ਸਿੰਘ ਸੰਧੂ ਦੀ ਚੋਣ ਮੁਹਿੰਮ ਅੱਜ ਉਸ ਸਮੇਂ ਮਜ਼ਬੂਤੀ ਹਾਸਲ ਹੋਈ। ਜਦੋਂ ਪਿੰਡ ਸੈਣੀਮਾਜਰਾ ਵਿੱਚ ਮੀਟਿੰਗ ਦੌਰਾਨ ਅਕਾਲੀ ਦਲ ਅਤੇ ਕਾਂਗਰਸ ਨਾਲ ਸਬੰਧਤ ਦਰਜਨ ਤੋਂ ਵੱਧ ਨੌਜਵਾਨਾਂ ਨੇ ਆਪ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਸ੍ਰੀ ਸੰਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚ ਲੋਕਾਂ ਲਈ ਇੱਕ ਨਵੀਂ ਕ੍ਰਾਂਤੀ ਲੈ ਕੇ ਆ ਰਹੀ ਹੈ। ਉਨ੍ਹਾਂ ਕਿਹਾ ਕਿ ਆਪ ਦੀ ਸਰਕਾਰ ਬਣਨ ’ਤੇ ਪਹਿਲ ਦੇ ਆਧਾਰ ’ਤੇ ਪੰਜਾਬ ਦੇ ਵਿਕਾਸ ਅਤੇ ਬੇਰੁਜ਼ਗਾਰ ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ ਪੈਦਾ ਕੀਤੇ ਜਾਣਗੇ। ਇਸ ਤੋਂ ਇਲਾਵਾ ਬੁਢਾਪਾ ਪੈਨਸ਼ਨਾਂ, ਸ਼ਗਨ ਸਕੀਮ ਅਤੇ ਹੋਰ ਭਲਾਈ ਸ਼ਕੀਮਾਂ ਦੀ ਸਹਾਇਤਾ ਰਾਸ਼ੀ ਚਾਰ ਗੁਣਾਂ ਵਧਾਈ ਜਾਵੇਗੀ।
ਮੀਟਿੰਗ ਵਿੱਚ ਯੂਥ ਵਿੰਗ ਦੇ ਆਗੂ ਜਗਦੇਵ ਸਿੰਘ ਮਲੋਆ ਦੀ ਪ੍ਰੇਰਨਾ ਨਾਲ ਨੌਜਵਾਨਾਂ ਨੇ ਆਪ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਉਥੇ ਪਿੰਡ ਵਾਸੀਆਂ ਵੱਲੋ ਕੰਵਰ ਸੰਧੂ ਨੂੰ ਲੱਡੂਆਂ ਨਾਲ ਤੋਲਿਆ ਗਿਆ। ਸ੍ਰੀ ਮਲੋਆ ਨੇ ਕਿਹਾ ਕਿ ਆਪ ਦੀਆਂ ਮੀਟਿੰਗਾਂ ਵਿੱਚ ਲੋਕਾਂ ਦਾ ਆਪ ਮੁਹਾਰੇ ਸ਼ਾਮਲ ਹੋਣਾ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਇਲਾਕੇ ਦੇ ਲੋਕ ਅਕਾਲੀ ਦਲ ਅਤੇ ਕਾਂਗਰਸ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਹਨ। ਇਸ ਮੌਕੇ ਚੌਧਰੀ ਜੈ ਦੇਵ ਮਾਜਰੀ, ਸੋਹਣ ਸਿੰਘ ਮਾਨ, ਗੁਰਪ੍ਰੀਤ ਸਿੰਘ ਕਾਦੀਮਾਜਰਾ, ਦਲਵਿੰਦਰ ਬੈਨੀਪਾਲ ਕਰਤਾਰਪੁਰ, ਰਣਜੋਧ ਕੁਬਾਹੇੜੀ, ਵਰਿੰਦਰ ਸਿੰਘ ਭਗਤਮਾਜਰਾ, ਸੋਹਣ ਸਿੰਘ ਸੈਣੀਮਾਜਰਾ ਅਤੇ ਹੋਰ ਮੋਹਤਵਰ ਵਿਅਕਤੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…