ਨੌਜਵਾਨ ਆਗੂ ਸਰਤਾਜ ਸਿੰਘ ਨੂੰ ਐਨਐਸਯੂਆਈ ਦਾ ਜ਼ਿਲ੍ਹਾ ਪ੍ਰਧਾਨ ਥਾਪਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਨਵੰਬਰ:
ਇੱਥੋਂ ਦੇ ਫੇਜ਼-7 ਦੇ ਵਸਨੀਕ ਤੇ ਹੋਣਹਾਰ ਨੌਜਵਾਨ ਸਰਤਾਜ ਸਿੰਘ ਨੂੰ ਐਨਐਸਯੂਆਈ ਦੀ ਜ਼ਿਲ੍ਹਾ ਮੁਹਾਲੀ ਯੂਨਿਟ ਦਾ ਪ੍ਰਧਾਨ ਥਾਪਿਆ ਗਿਆ। ਇਸ ਸਬੰਧੀ ਮੁਹਾਲੀ ਵਿਖੇ ਆਯੋਜਿਤ ਪ੍ਰਭਾਵਸ਼ਾਲੀ ਸਮਾਰੋਹ ਮੌਕੇ ਐਨਐਸਯੂਆਈ ਦੇ ਸੂਬਾ ਪ੍ਰਧਾਨ ਈਸ਼ਰਪ੍ਰੀਤ ਸਿੰਘ ਸਿੱਧੂ ਨੇ ਸਰਤਾਜ ਸਿੰਘ ਨੂੰ ਨਿਯੁਕਤੀ ਪੱਤਰ ਸੌਂਪਿਆ। ਨੌਜਵਾਨਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਪ੍ਰਧਾਨ ਈਸ਼ਰਪ੍ਰੀਤ ਸਿੰਘ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਿੱਚ ਬੁਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ ਅਤੇ ਨੌਜਵਾਨਾਂ ਨੂੰ ਵਿਦੇਸ਼ ਵਿੱਚ ਜਾ ਕੇ ਖੱਜਲਖੁਆਰ ਹੋਣਾ ਪੈ ਰਿਹਾ ਹੈ। ਇਸ ਮੌਕੇ ਐਨਐਸਯੂਆਈ ਜ਼ਿਲ੍ਹਾ ਮੁਹਾਲੀ ਦੇ ਨਵ-ਨਿਯੁਕਤ ਪ੍ਰਧਾਨ ਸਰਤਾਜ ਸਿੰਘ ਨੇ ਕਿਹਾ ਕਿ ਜੋ ਜ਼ਿੰਮੇਵਾਰੀ ਉਸ ਨੂੰ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਲਗਨ, ਤਨਦੇਹੀ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ ਅਤੇ ਨੌਜਵਾਨ ਵਿਦਿਆਰਥੀਆਂ ਨੂੰ ਆਪਣੇ ਹੱਕਾਂ ਪ੍ਰਤੀ ਸੁਚੇਤ ਕਰਨਗੇ।

Load More Related Articles

Check Also

ਭਾਰਤ-ਪਾਕਿ ਤਣਾਅ: ਪੰਜਾਬ ਦੇ ਹਸਪਤਾਲ ਮੌਜੂਦਾ ਹੰਗਾਮੀ ਹਾਲਤਾਂ ਨਾਲ ਨਜਿੱਠਣ ਲਈ ਤਿਆਰ

ਭਾਰਤ-ਪਾਕਿ ਤਣਾਅ: ਪੰਜਾਬ ਦੇ ਹਸਪਤਾਲ ਮੌਜੂਦਾ ਹੰਗਾਮੀ ਹਾਲਤਾਂ ਨਾਲ ਨਜਿੱਠਣ ਲਈ ਤਿਆਰ ਨਬਜ਼-ਏ-ਪੰਜਾਬ, ਮੁਹਾਲ…