Nabaz-e-punjab.com

ਨੌਜਵਾਨ ਆਗੂ ਸੁਰਜੀਤ ਸਿੰਘ ਰਾਜਾ ਨੂੰ ਅਕਾਲੀ ਦਲ ਚੰਡੀਗੜ੍ਹ ਦਾ ਐਸਸੀ ਵਿੰਗ ਦਾ ਪ੍ਰਧਾਨ ਥਾਪਿਆ

ਦਲਿਤ ਵਰਗ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਅਜੇ ਹੋਰ ਉਪਰਾਲਿਆਂ ਦੀ ਲੋੜ: ਬੱਬੀ ਬਾਦਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਦਸੰਬਰ:
ਸਮਾਜਿਕ ਪਰਿਵਰਤਨ ਅਤੇ ਦੇਸ਼ ਨੂੰ ਤਰੱਕੀ ਦੀ ਲੀਹ ’ਤੇ ਪਾਉਣ ਲਈ ਸਦੀਆਂ ਤੋਂ ਸਮੇਂ ਦੀ ਮਾਰ ਝੱਲ ਰਹੇ ਦਲਿਤ ਸਮਾਜ ਦਾ ਵਿਕਾਸ ਅਤੇ ਉੱਚ ਸਿੱਖਿਆ ਪ੍ਰਦਾਨ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਹ ਗੱਲ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਬੁਲਾਰੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਅੱਜ ਮੁਹਾਲੀ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਆਖੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਨੌਜਵਾਨ ਆਗੂ ਸੁਰਜੀਤ ਸਿੰਘ ਰਾਜਾ ਨੂੰ ਅਕਾਲੀ ਦਲ ਚੰਡੀਗੜ੍ਹ ਦਾ ਐਸਸੀ ਵਿੰਗ ਦਾ ਪ੍ਰਧਾਨ ਥਾਪੇ ਜਾਣ ’ਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦਲਿਤ ਵਰਗ ਨੂੰ ਵਰਤਮਾਨ ਸਮੇਂ ਦਾ ਹਾਣੀ ਬਣਾਉਣ ਲਈ ਅਜੇ ਬਹੁਤ ਵੱਡੇ ਉਪਰਾਲਿਆਂ ਦੀ ਲੋੜ ਹੈ।
ਇਸ ਮੌਕੇ ਐਸਸੀ ਵਿੰਗ ਚੰਡੀਗੜ੍ਹ ਦੇ ਨਵ ਨਿਯੁਕਤ ਪ੍ਰਧਾਨ ਸੁਰਜੀਤ ਸਿੰਘ ਰਾਜਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਐਸਸੀ ਵਿੰਗ ਦੇ ਪ੍ਰਧਾਨ ਤੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਅਤੇ ਯੂਥ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਹਾਈ ਕਮਾਂਡ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ, ਉਹ ਇਸ ਨੂੰ ਪੂਰੀ ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ। ਇਸ ਮੌਕੇ ਯੂਥ ਵਿੰਗ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਬਲਦੇਵ ਸਿੰਘ ਢਿੱਲੋਂ, ਹਰਬੇਲ ਸਿੰਘ ਮਾਧੋਪੁਰ, ਬੰਤ ਸਿੰਘ, ਮੇਜਰ ਸਿੰਘ, ਮੁਖ਼ਤਿਆਰ ਸਿੰਘ, ਇਕਬਾਲ ਸਿੰਘ ਸਾਬਕਾ ਸਰਪੰਚ ਜੁਝਾਰ ਨਗਰ, ਪਰਵਿੰਦਰ ਸਿੰਘ, ਕਰਨ ਸਿੰਘ, ਸੁਰਮੁੱਖ ਸਿੰਘ ਸਿਆਊ, ਕੁਲਵੰਤ ਸਿੰਘ ਗੀਗੇਮਾਜਰਾ, ਅਵਤਾਰ ਸਿੰਘ ਮਾਣਕਪੁਰ, ਸ਼ਿਵਰਾਜ ਬਲੌਂਗੀ, ਰਾਮਜੀਤ, ਝੂਲਨ ਰਾਏ ਬੜਮਾਜਰਾ, ਨਿਰਮਲ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…