Share on Facebook Share on Twitter Share on Google+ Share on Pinterest Share on Linkedin ਨੌਜਵਾਨ ਰੁਜ਼ਗਾਰ ਸ਼ੁਰੂ ਕਰਨ ਲਈ ਕਰਜ਼ਾ ਭਲਾਈ ਸਕੀਮਾਂ ਦਾ ਫਾਇਦਾ ਉਠਾਉਣ: ਸਾਧੂ ਸਿੰਘ ਧਰਮਸੋਤ ਪੱਛੜੀਆਂ ਸ਼੍ਰੇਣੀਆਂ ਤੇ ਕਮਜ਼ੋਰ ਵਰਗਾਂ ਦਾ ਆਰਥਿਕ ਮਿਆਰ ਉੱਚਾ ਚੁੱਕਣਾ ਮੁੱਖ ਮਨੋਰਥ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 14 ਮਈ: ਪੰਜਾਬ ਦੇ ਅਨੁਸੂਚਿਤ ਜਾਤੀਆਂ ਤੇ ਪਛੜੀਆਂ ਸ਼ੇਣੀਆਂ ਭਲਾਈ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਸੂਬੇ ਦੇ ਨੌਜਵਾਨ ਆਪਣੇ ਆਰਥਿਕ ਵਿਕਾਸ ਕਰਨ ਲਈ ਸੂਬਾ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਕਰਜ਼ਾ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਸ. ਧਰਮਸੋਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਸੂਬੇ ਦੇ ਪਛੜੀਆਂ ਸ਼ੇਣੀਆਂ ਅਤੇ ਕਮਜ਼ੋਰ ਵਰਗਾਂ ਦੇ ਨੌਜਵਾਨਾਂ ਦਾ ਆਰਥਿਕ ਮਿਆਰ ਉੱਚਾ ਚੁੱਕਣ ਲਈ ਪੰਜਾਬ ਬੈਕਵਰਡ ਕਲਾਸਿਜ ਲੈਂਡ ਡਿਵੈਲਪਮੈਂਟ ਐਂਡ ਫਾਇਨਾਂਸ ਕਾਰਪੋਰੇਸ਼ਨ (ਬੈਕਫਿੰਕੋ) ਤਹਿਤ ਵਿਭਿੰਨ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਤਹਿਤ ਨੌਜਵਾਨਾਂ ਨੂੰ ਸਸਤੀਆਂ ਦਰਾਂ ’ਤੇ ਕਰਜ਼ਾ ਮੁਹੱਈਆ ਕਰਵਾਏ ਜਾਂਦੇ ਹਨ, ਜਿਨ੍ਹਾਂ ਨਾਲ ਸਿਖਲਾਈ ਪ੍ਰਾਪਤ ਨੌਜਵਾਨ ਆਪਣੇ ਕਿੱਤੇ ਸ਼ੁਰੂ ਕਰਕੇ ਆਪਣਾ ਆਰਥਿਕ ਵਿਕਾਸ ਕਰ ਸਕਦੇ ਹਨ। ਇਸ ਤੋਂ ਇਲਾਵਾ ਬੈਕਫਿੰਕੋ ਵਲੋਂ ਉਚੇਰੀ ਸਿੱਖਿਆ ਲਈ ਵੀ ਕਰਜ਼ੇ ਮੁਹੱਈਆ ਕਰਵਾਏ ਜਾਂਦੇ ਹਨ। ਸ. ਧਰਮਸੋਤ ਨੇ ਦੱਸਿਆ ਕਿ ਬੈਕਫਿੰਕੋ ਵਲੋਂ ਸਿੱਧਾ ਕਰਜ਼ਾ ਸਕੀਮ ਤਹਿਤ 6 ਫੀਸਦੀ ਦੀ ਵਿਆਜ ਦਰ ’ਤੇ 50 ਹਜ਼ਾਰ ਤੋਂ 1 ਲੱਖ ਤੱਕ ਦਾ ਕਰਜ਼ਾ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਹ ਕਰਜ਼ਾ ਡੇਅਰੀ ਫਾਰਮਿੰਗ (3-5 ਪਸ਼ੂ), ਪੋਲਟਰੀ ਫਾਰਮਿੰਗ, ਸ਼ਬਜੀਆਂ ਉਗਾਉਣਾ, ਸ਼ਹਿਦ ਦੀਆਂ ਮੱਖੀਆਂ ਪਾਲਣ ਲਈ, ਕਾਰਪੈਂਟਰੀ/ਫਰਨੀਚਰ/ਲੁਹਾਰਾ ਕੰਮ, ਆਟਾ ਚੱਕੀ/ਕੋਹਲੂ, ਆਟੋ ਰਿਕਸ਼ਾ (ਪੈਸੰਜਰ/ਢੋਆ ਢੁਆਈ), ਜਨਰਲ ਸਟੋਰ (ਕਰਿਆਨਾ/ਕੈਟਲ/ਪੋਲਟਰੀ ਫੀਡ), ਹਾਰਡਵੇਅਰ ਸਟੋਰ (ਸੈਂਟਰੀ ਅਤੇ ਬਿਲਡਿੰਗ ਮੈਟੀਰੀਅਲ, ਲੋਹਾ ਆਦਿ), ਕੱਪੜਾ/ਰੈਡੀਮੇਡ ਗਾਰਮੈਂਟ ਸ਼ਾਪ, ਕਿਤਾਬਾਂ/ਸਟੇਸ਼ਨਰੀ ਦੀ ਦੁਕਾਨ, ਫੋਟੋ ਸਟੈਟ ਮਸ਼ੀਨ, ਟੇਲਰਿੰਗ, ਖੇਤੀਬਾੜੀ ਦੇ ਸੰਦਾਂ ਲਈ (ਫੈਬਰੀਕੇਸ਼ਨ), ਆਟੋ ਮੋਬਾਇਲ ਰਿਪੇਅਰ/ਸਪੇਅਰ ਪਾਰਟਸ ਸ਼ਾਪ, ਇਲੈਕਟ੍ਰੋਨਿਕਸ/ਇਲੈਕਟ੍ਰੀਕਲ ਸੇਲ ਤੇ ਰਿਪੇਅਰ, ਫੈਬਰੀਕੇਸ਼ਨ ਯੂਨਿਟ, ਫੋਟੋਗਰਾਫੀ ਅਤੇ ਵੀਡੀਉਗਰਾਫੀ, ਹੌਜਰੀ ਯੂਨਿਟ, ਸਮਾਲ ਸਕੇਲ ਇੱਡਸਟਰੀਅਲ ਯੂਨਿਟ (ਕੋਈ ਵੀ ਸਮਾਨ ਬਣਾਉਣ ਦਾ ਕਾਰੋਬਾਰ), ਸਵੀਟ ਸ਼ਾਪ/ਢਾਬਾ, ਬਿਊਟੀ ਪਾਰਲਰ ਅਤੇ ਪੰਡਾਲ ਜਾਂ ਸ਼ਾਮਿਆਨਾ ਸਰਵਿਸ ਆਦਿ ਕਿੱਤੇ ਸ਼ੁਰੂ ਕਰਨ ਲਈ ਲਏ ਜਾ ਸਕਦੇ ਹਨ। ਇਸ ਤੋਂ ਇਲਾਵਾ ਹੋਰਨਾਂ ਕਾਰਪੋਰੇਸ਼ਨਾਂ ਦੇ ਸਹਿਯੋਗ ਨਾਲ ਚਲਾਈਆਂ ਜਾ ਰਹੀਆਂ ਸਕੀਮਾਂ ਵਿੱਚ ਪੱਛੜੀ ਸ਼੍ਰੇਣੀ ਅਤੇ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਲਈ 3 ਫੀਸਦੀ ਅਤੇ 4.5 ਫੀਸਦੀ ਸਲਾਨਾ ਵਿਆਜ ਦੀ ਦਰ ’ਤੇ ਕਰਜ਼ੇ ਮੁਹੱਈਆ ਕਰਵਾਏ ਜਾਂਦੇ ਹਨ। ਭਲਾਈ ਮੰਤਰੀ ਨੇ ਦੱਸਿਆ ਕਿ ਬੈਕਫਿੰਕੋ ਤੋਂ ਕਰਜ਼ਾ ਲੈਣ ਲਈ ਮੁੱਖ ਯੋਗਤਾਵਾਂ ਨੂੰ ਪੂਰਾ ਕਰਨਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਉਮੀਦਵਾਰ ਪੰਜਾਬ ਦਾ ਪੱਕਾ ਵਸਨੀਕ ਹੋਵੇ, ਉਸਦੀ ਉਮਰ 18 ਤੋ 55 ਸਾਲ ਤੱਕ ਹੋਣੀ ਚਾਹੀਦੀ ਹੈ। ਪੰਜਾਬ ਸਰਕਾਰ ਵਲੋਂ ਘੋਸ਼ਿਤ ਪੱਛੜੀ ਸ਼੍ਰੇਣੀ ਜਾਂ ਭਾਰਤ ਸਰਕਾਰ ਵਲੋ ਘੋਸ਼ਿਤ ਘੱਟ ਗਿਣਤੀ ਵਰਗ ਨਾਲ ਸਬੰਧ ਰੱਖਦਾ ਹੋਵੇ। ਪੇਂਡੂ ਇਲਾਕਿਆਂ ਵਿੱਚ ਵੱਸਦੇ ਵਿਅਕਤੀਆਂ ਦੀ ਸਲਾਨਾ ਪਰਿਵਾਰਕ ਆਮਦਨ 81,000/- ਰੁਪਏ ਤੋਂ ਘੱਟ ਅਤੇ ਸ਼ਹਿਰੀ ਇਲਾਕਿਆਂ ਵਿੱਚ ਵੱਸਦੇ ਵਿਅਕਤੀਆਂ ਦੀ ਸਲਾਨਾ ਪਰਿਵਾਰਕ ਆਮਦਨ 1,03,000/- ਰੁਪਏ ਤੋਂ ਘੱਟ ਹੋਣੀ ਚਾਹੀਦੀ ਹੈ। ਜੇਕਰ ਕੋਈ ਵਿਅਕਤੀ ਕਰਜ਼ਾ ਟੈਕਨੀਕਲ ਕਿੱਤੇ ਲਈ ਲੈਣਾ ਚਾਹੁੰਦਾ ਹੈ ਤਾਂ ਘੱਟੋ-ਘੱਟ ਮੈਟ੍ਰਿਕ ਪਾਸ ਜ਼ਰੂਰ ਹੋਵੇ। ਉਨ੍ਹਾਂ ਦੱਸਿਆ ਕਿ ਜੋ ਨੌਜਵਾਨ ਕਿੱਤਾਮੁਖੀ ਸਿਖਲਾਈ ਪ੍ਰਾਪਤ ਹਨ, ਨੂੰ ਪਹਿਲ ਦਿੱਤੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ