Nabaz-e-punjab.com

ਯੂਥ ਆਫ਼ ਪੰਜਾਬ ਦੇ ਚੇਅਰਮੈਨ ਤੇ ਸਮੂਹ ਮੈਂਬਰਾਂ ਨੇ ਪਿੰਡਾਂ ਦੀ ਸਫ਼ਾਈ ਦਾ ਬੀੜਾ ਚੁੱਕਿਆ

ਇਤਿਹਾਸਕ ਪਿੰਡ ਦਾਊਂ ਤੋਂ ਕੀਤੀ ਸਫ਼ਾਈ ਦੀ ਰਸਮੀ ਸ਼ੁਰੂਆਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜਨਵਰੀ:
ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਖ਼ਿਲਾਫ਼ ਲਾਮਬੰਦ ਕਰਨ ਲਈ ਯਤਨਸ਼ੀਲ ਯੂਥ ਆਫ਼ ਪੰਜਾਬ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਅਤੇ ਸਮੂਹ ਮੈਂਬਰਾਂ ਨੇ ਮੁਹਾਲੀ ਨਿਗਮ ਅਧੀਨ ਆਉਂਦੇ ਪਿੰਡਾਂ ਅਤੇ ਹੋਰ ਨੇੜਲੇ ਅਤੇ ਇਤਿਹਾਸਕ ਪਿੰਡਾਂ ਦੀ ਸਫ਼ਾਈ ਦਾ ਬੀੜਾ ਚੁੱਕਿਆ ਹੈ। ਜਿਸ ਦੀ ਰਸਮੀ ਸ਼ੁਰੂਆਤ ਇੱਥੋਂ ਦੇ ਇਤਿਹਾਸਕ ਪਿੰਡ ਦਾਊਂ ਤੋਂ ਕੀਤੀ ਗਈ ਹੈ। ਸ੍ਰੀ ਬੈਦਵਾਨ ਤੇ ਹੋਰਨਾਂ ਮੈਂਬਰਾਂ ਨੇ ਆਪਣੇ ਹੱਥਾਂ ਵਿੱਚ ਝਾੜੂ ਚੁੱਕ ਕੇ ਪਿੰਡ ਦੀਆਂ ਗਲੀਆਂ ਅਤੇ ਨਾਲੀਆਂ ਦੀ ਸਫ਼ਾਈ ਕੀਤੀ।
ਸ੍ਰੀ ਬੈਦਵਾਨ ਨੇ ਦੱਸਿਆ ਕਿ ਸਵੇਰ ਸੱਤ ਵਜੇ ਹੀ ਯੂਥ ਆਫ਼ ਪੰਜਾਬ ਦੀ ਟੀਮ ਨੇ ਧਾਰਮਿਕ ਅਸਥਾਨ ’ਤੇ ਮੱਥਾ ਟੇਕਣ ਉਪਰੰਤ ਸਮੁੱਚੇ ਪਿੰਡ ਦੀ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ। ਸਫ਼ਾਈ ਮੁਹਿੰਮ ਵਿੱਚ ਪਿੰਡ ਵਾਸੀਆਂ ਨੇ ਵੀ ਭਰਵਾਂ ਸਹਿਯੋਗ ਦਿੱਤਾ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਘੱਟੋ ਘੱਟ ਆਪਣਾ ਆਲਾ ਦੁਆਲਾ ਸਾਫ਼ ਰੱਖਣਾ ਚਾਹੀਦਾ ਹੈ। ਉਨ੍ਹਾਂ ਇਸ ਕਾਰਜ ਵਿੱਚ ਨੌਜਵਾਨਾਂ ਨੂੰ ਅੱਗੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਗੰਦਗੀ ਵੱਖ ਵੱਖ ਬਿਮਾਰੀਆਂ ਦੀ ਜੜ੍ਹ ਹੈ। ਜੇਕਰ ਅਸੀਂ ਆਪਣੇ ਘਰਾਂ ਅਤੇ ਆਪਣੇ ਆਲੇ ਦੁਆਲੇ ਦੀ ਸਾਫ਼ ਸਫ਼ਾਈ ਰੱਖਾਂਗੇ ਤਾਂ ਭਵਿੱਖ ਵਿੱਚ ਬਿਮਾਰੀਆਂ ਤੋਂ ਵੀ ਬਚਾਅ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਸਫ਼ਾਈ ਅਭਿਆਨ ਜਾਰੀ ਰਹੇਗਾ।
ਸ੍ਰੀ ਬੈਦਵਾਨ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਪਿੰਡ ਦਾਊਂ ਨੂੰ ਸੰਸਦ ਗਰਾਮ ਯੋਜਨਾ ਅਧੀਨ ਅਪਣਾਇਆ ਗਿਆ ਸੀ ਲੇਕਿਨ ਮੌਜੂਦਾ ਸਮੇਂ ਵਿੱਚ ਪਿੰਡ ਵਿੱਚ ਸਫ਼ਾਈ ਵਿਵਸਥਾ ਦਾ ਬਹੁਤ ਮਾੜਾ ਹਾਲ ਹੈ ਅਤੇ ਵਿਕਾਸ ਪੱਖੋਂ ਵੀ ਕਾਫੀ ਕੁਝ ਕਰਨ ਦੀ ਲੋੜ ਹੈ। ਜਲ ਨਿਕਾਸੀ ਦਾ ਉਚਿੱਤ ਪ੍ਰਬੰਧ ਨਾ ਹੋਣ ਕਾਰਨ ਕਈ ਥਾਵਾਂ ’ਤੇ ਪਾਣੀ ਖੜਾ ਰਹਿੰਦਾ ਹੈ।
ਇਸ ਮੌਕੇ ਯੂਥ ਆਫ਼ ਪੰਜਾਬ ਦੇ ਪ੍ਰਧਾਨ ਰਮਾਕਾਂਤ ਕਾਲੀਆ, ਮੀਤ ਪ੍ਰਧਾਨ ਬੱਬੂ ਮੁਹਾਲੀ, ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਗੁਰਜੀਤ ਸਿੰਘ ਮਟੌਰ, ਪ੍ਰਭ ਬੈਦਵਾਨ, ਜੰਗ ਬਹਾਦੁਰ, ਅਮਰਨਾਥ (ਦੀਪ ਸਟੂਡੀਓ), ਸੱਤੀ ਗੱਜੂ ਖੇੜਾ, ਇਸ਼ਾਂਤ ਮੁਹਾਲੀ, ਰਾਜਦੀਪ ਰਾਏ, ਮਲਕੀਤ ਸਿੰਘ, ਸਾਹਿਲ ਖਾਨ, ਸਾਹਿਲ ਬਰਾੜ, ਵਿੱਕੀ ਸਿੱਧੂ ਅਤੇ ਸੁੱਖੀ, ਮਲਕੀਤ, ਅਮਨ, ਮਹਿਕ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…