ਯੂਥ ਆਫ਼ ਪੰਜਾਬ ਨੇ ਲਾਇਆ ਖੂਨਦਾਨ ਕੈਂਪ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਜੁਲਾਈ:
ਸਮਾਜ ਸੇਵੀ ਸੰਸਥਾ ਯੂਥ ਆਫ਼ ਪੰਜਾਬ ਵੱਲੋਂ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਦੀ ਅਗਵਾਈ ਹੇਠ ਮਰਹੂਮ ਅਦਾਕਾਰਾ ਦੀਪ ਸਿੱਧੂ, ਸੰਦੀਪ ਨੰਗਲ ਅੰਬੀਆਂ ਅਤੇ ਸਿੱਧੂ ਮੂਸੇਵਾਲਾ ਦੀ ਨਿੱਘੀ ਯਾਦ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ। ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਲਗਾਏ ਗਏ ਇਸ ਖੂਨਦਾਨ ਕੈਂਪ ਦਾ ਉਦਘਾਟਨ ਆਪ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ। ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ, ਆਪ ਆਗੂ ਬੱਬੀ ਬਾਦਲ ਨੇ ਵੀ ਸ਼ਿਰਕਤ ਕੀਤੀ ਅਤੇ ਖੂਨਦਾਨੀਆਂ ਨੂੰ ਵਿਸ਼ੇਸ਼ ਸਰਟੀਫਿਕੇਟ ਅਤੇ ਯਾਦਗਾਰੀ-ਚਿੰਨ ਦੇ ਕੇ ਸਨਮਾਨਿਤ ਕੀਤਾ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਖੂਨਦਾਨ ਮਹਾਦਾਨ ਹੈ। ਸਾਡੇ ਵੱਲੋਂ ਦਾਨ ਵਿੱਚ ਦਿੱਤੀ ਖੂਨ ਦੀ ਇੱਕ ਬੂੰਦ ਨਾਲ ਕਿਸੇ ਲੋੜਵੰਦ ਮਰੀਜ਼ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿੱਚ ਖੂਨ ਦੀ ਘਾਟ ਕਾਰਨ ਕਈ ਜ਼ਿੰਦਗੀਆਂ ਅਜਾਈਂ ਚਲੀਆਂ ਜਾਂਦੀਆਂ ਹਨ ਅਤੇ ਵੱਧ ਤੋਂ ਵੱਧ ਖੂਨਦਾਨ ਕਰਕੇ ਲੋਕਾਂ ਦੀ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ।

ਸੰਸਥਾ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਨੇ ਦੱਸਿਆ ਕਿ ਕੈਂਪ ਵਿੱਚ 122 ਵਿਅਕਤੀਆਂ ਨੇ ਖੂਨਦਾਨ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਦੌਰਾਨ ਚੰਗੀ ਸੋਚ ਦੇ ਮਾਲਕ ਦੀਪ ਸਿੱਧੂ, ਉੱਘੇ ਖਿਡਾਰੀ ਸੰਦੀਪ ਨੰਗਲ ਅੰਬੀਆਂ ਅਤੇ ਲਿਖਾਰੀ ਤੇ ਉੱਘੇ ਗਾਇਕ ਮਰਹੂਮ ਸਿੱਧੂ ਮੂਸੇਵਾਲਾ ਦੀ ਬੇਵਕਤੀ ਮੌਤ ਨੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ।

ਇਸ ਮੌਕੇ ਡੀਐਸਪੀ ਹਰਸਿਮਰਨ ਸਿੰਘ ਬੱਲ, ਪ੍ਰਧਾਨ ਰਮਾਂਕਾਤ ਕਾਲੀਆ, ਮੀਤ ਪ੍ਰਧਾਨ ਬੱਬੂ ਮੁਹਾਲੀ, ਜ਼ਿਲ੍ਹਾ ਪ੍ਰਧਾਨ ਗੁਰਜੀਤ ਮਟੌਰ, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਪ੍ਰਧਾਨ ਗੁਰਜਿੰਦਰ ਸਿੰਘ, ਗੁਰਮੀਤ ਸਿੰਘ, ਬਲਜਿੰਦਰ ਸਿੰਘ, ਕੈਸ਼ੀਅਰ ਵਿੱਕੀ ਮਨੌਲੀ, ਜਰਨਲ ਸਕੱਤਰ ਲੱਕੀ ਕਲਸੀ, ਅੰਮ੍ਰਿਤ ਜੌਲੀ, ਕਿਸਾਨ ਆਗੂ ਕ੍ਰਿਪਾਲ ਸਿੰਘ ਸਿਆਊ, ਨਿਸ਼ਾਂਤ ਸ਼ਰਮਾ, ਗੋਲਡੀ ਖਰੜ, ਰਵਿੰਦਰ ਸਿੰਘ ਵਜੀਦਪੁਰ, ਲਖਵਿੰਦਰ ਸਿੰਘ, ਗੁਰਿੰਦਰ ਸਿੰਘ, ਕੁਲਵੰਤ ਸਿੰਘ ਸਰਪੰਚ, ਸੁਖਚੈਨ ਸਿੰਘ ਚਿੱਲਾ, ਡਾ. ਗੁਰਮੀਤ ਸਿੰਘ ਬੈਦਵਾਨ, ਨਰਿੰਦਰ ਵਤਸ, ਰਣਦੀਪ ਸਿੰਘ ਮਟੌਰ, ਮਨਦੀਪ ਸਿੰਘ, ਨੰਬਰਦਾਰ ਸੰਗਤ ਸਿੰਘ ਸੋਹਾਣਾ, ਮਿੰਦਰ ਸਿੰਘ ਸੋਹਾਣਾ, ਸੁਰਿੰਦਰ ਸਿੰਘ ਰੋਡਾ, ਆਰਪੀ ਸ਼ਰਮਾ, ਸੰਗੀਤਪਾਲ ਕੌਰ, ਨਿਨੂ ਚੌਧਰੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…