
ਜ਼ੈਲਦਾਰ ਚੈੜੀਆਂ ਤੇ ਛਾਬੜਾ ਦੀ ਯਾਦ ਵਿੱਚ ਯੂਥ ਆਫ਼ ਪੰਜਾਬ ਨੇ ਖੂਨਦਾਨ ਕੈਂਪ ਲਾਇਆ
ਨਬਜ਼-ਏ-ਪੰਜਾਬ, ਮੁਹਾਲੀ, 1 ਸਤੰਬਰ:
ਯੂਥ ਆਫ਼ ਪੰਜਾਬ ਵੱਲੋਂ ਪੀਆਰਟੀਸੀ ਦੇ ਸਾਬਕਾ ਚੇਅਰਮੈਨ ਮਰਹੂਮ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਅਤੇ ਸੋਸ਼ਲ ਵਰਕਰ ਪ੍ਰਦੀਪ ਛਾਬੜਾ ਦੀ ਯਾਦ ਵਿੱਚ ਇੱਥੋਂ ਦੇ ਸੱਤਿਆ ਨਾਰਾਇਣ ਮੰਦਰ ਸੈਕਟਰ-70 ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿੱਚ ਨੌਜਵਾਨਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਸੰਸਥਾ ਦੇ ਪ੍ਰਧਾਨ ਪਰਮਦੀਪ ਸਿੰਘ ਬੈਦਵਾਨ ਨੇ ਦੱਸਿਆ ਕਿ ਸਰਕਾਰੀ ਹਸਪਤਾਲ ਸੈਕਟਰ-32 ਦੀ ਡਾ. ਰਵਨੀਤ ਕੌਰ ਦੀ ਅਗਵਾਈ ਵਾਲੀ ਟੀਮ ਨੇ 93 ਯੂਨਿਟ ਖੂਨ ਦੇ ਇਕੱਤਰ ਕੀਤੇ। ਉਨ੍ਹਾਂ ਕਿਹਾ ਕਿ ਜ਼ੈਲਦਾਰ ਚੈੜੀਆਂ ਅਤੇ ਪ੍ਰਦੀਪ ਛਾਬੜਾ ਹਮੇਸ਼ਾ ਯੂਥ ਆਫ਼ ਪੰਜਾਬ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਰਹੇ ਅਤੇ ਹਮੇਸ਼ਾ ਸਮਾਜ ਸੇਵੀ ਕੰਮਾਂ ਵਿੱਚ ਮੋਹਰੀ ਭੂਮਿਕਾ ਨਿਭਾਉਂਦੇ ਰਹੇ ਹਨ। ਪ੍ਰਦੀਪ ਛਾਬੜਾ ਦੀ ਬੇਟੀ ਪ੍ਰੋ. ਏਕਤਾ ਛਾਬੜਾ ਨੇ ਵੀ ਹਾਜ਼ਰੀ ਭਰੀ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੂਨਦਾਨ ਕਰਨ ਲਈ ਪ੍ਰੇਰਿਆ।
ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕਿਸਾਨ ਆਗੂ ਕਿਰਪਾਲ ਸਿੰਘ ਸਿਆਊ, ਰਵਿੰਦਰ ਸਿੰਘ ਵਜੀਦਪੁਰ, ਬ੍ਰਾਹਮਣ ਸਭਾ ਮੁਹਾਲੀ ਦੇ ਪ੍ਰਧਾਨ ਵੀਕੇ ਵੈਦ, ਰਮਾਕਾਂਤ ਕਾਲੀਆ, ਮੀਤ ਪ੍ਰਧਾਨ ਬੱਬੂ ਚੱਕਲ, ਜਨਰਲ ਸਕੱਤਰ ਲੱਕੀ ਕਲਸੀ, ਗੁਰਪ੍ਰੀਤ ਸਿੰਘ ਪਲਹੇੜੀ, ਗੁਰਮੀਤ ਸਿੰਘ ਬੈਦਵਾਨ, ਸੱਤਾ ਨਿਹੌਲਕਾ, ਮੰਦਰ ਕਮੇਟੀ ਦੇ ਪ੍ਰਧਾਨ ਨਰਿੰਦਰ ਵਤਸ, ਰਣਦੀਪ ਸਿੰਘ, ਜਸਪਾਲ ਸਿੰਘ ਬਿੱਲਾ, ਲਖਵਿੰਦਰ ਸਿੰਘ ਲੱਖੀ, ਮੁਨੀਸ਼ ਗੌਤਮ, ਸਰਪੰਚ ਸੰਜੀਵ ਕੁਮਾਰ, ਸਰਪੰਚ ਗੁਰਦੀਪ ਸਿੰਘ ਮਨੌਲੀ, ਐਥਲੈਟਿਕ ਐਸੋਸੀਏਸ਼ਨ ਦੇ ਪ੍ਰਧਾਨ ਮਲਕੀਤ ਸਿੰਘ ਬੈਦਵਾਨ, ਗੁਰਜੀਤ ਮਾਮਾ, ਸ਼ੈਰੀ ਚੱਕਲ, ਸੋਨੀ ਰਾਏ, ਸੋਨੀ ਬਾਠ ਸਮੇਤ ਹੋਰ ਅਹੁਦੇਦਾਰ ਹਾਜ਼ਰ ਸਨ। ਅਖੀਰ ਵਿੱਚ ਸਾਰੇ ਖੂਨਦਾਨੀਆਂ ਨੂੰ ਸਨਮਾਨਿਤ ਕੀਤਾ ਗਿਆ।