ਯੂਥ ਆਫ਼ ਪੰਜਾਬ ਨੇ ਪਿੰਡ ਦਾਊਂ ਵਿੱਚ ਪੰਜਵਾਂ ਖੂਨਦਾਨ ਕੈਂਪ ਲਗਾਇਆ

ਜੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜੁਲਾਈ:
ਸਮਾਜ ਸੇਵੀ ਸੰਸਥਾ ਯੂਥ ਆਫ਼ ਪੰਜਾਬ ਵੱਲੋਂ ਅੱਜ ਸੰਸਥਾ ਦੇ ਮੁਹਾਲੀ ਜਿਲ੍ਹੇ ਦੇ ਸਕੱਤਰ ਗੁਰਮੇਜਰ ਸਿੰਘ ਸੰਧੂ ਦੀ ਅਤੇ ਜ਼ਿਲ੍ਹਾ ਪ੍ਰਧਾਨ ਗੁਰਜੀਤ ਮਟੌਰ ਦੀ ਅਗਵਾਈ ਵਿੱਚ ਇਤਿਹਾਸਕ ਪਿੰਡ ਦਾਊਂ\ਰਾਏਪੁਰ ਵਿਖੇ ਆਪਣਾ ਲੜੀਵਾਰ ਪੰਜਵਾਂ ਖੂਨਦਾਨ ਕੈਂਪ ਲਗਾਇਆ ਗਿਆ। ਸੰਸਥਾ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਨੇ ਦੱਸਿਆ ਕਿ ਇਸ ਕੈਂਪ ਵਿੱਚ 45 ਵਿਅਕਤੀਆਂ ਨੇ ਸਵੈ ਇੱਛਾ ਅਨੁਸਾਰ ਖੂਨਦਾਨ ਕੀਤਾ ਗਿਆ। ਇਹ ਖੂਨਦਾਨ ਕੈਂਪ ਸਿਵਲ ਹਸਪਤਾਲ ਮੁਹਾਲੀ ਦੇ ਮਾਹਰ ਡਾਕਟਰਾਂ ਦੀ ਦੇਖ ਰੇਖ ਵਿੱਚ ਲਗਾਇਆ ਗਿਆ। ਉਨ੍ਹਾਂ ਦੱਸਿਆ ਕਿ ਰਾਏਪੁਰ ਪਿੰਡ ਦੀਆਂ ਅੌਰਤਾਂ ਨੇ ਵੀ ਖੂਨਦਾਨ ਕੈਂਪ ਵਿੱਚ ਵੱਧ ਚੜ ਕੇ ਯੋਗਦਾਨ ਪਾਇਆ। ਖੂਨਦਾਨ ਕੈਂਪ ਵਿੱਚ ਸਾਬਕਾ ਐਮਸੀ ਰਜਿੰਦਰ ਸ਼ਰਮਾ ਅਤੇ ਜਸਪਾਲ ਮਟੌਰ ਨੇ ਵਿਸ਼ੇਸ਼ ਤੌਰ ਤੇ ਹਾਜਰੀ ਲਵਾਈ।
ਇਸ ਮੌਕੇ ਯੂਥ ਆਫ਼ ਪੰਜਾਬ ਦੇ ਕੈਸ਼ੀਅਰ ਵਿੱਕੀ ਮਨੌਲੀ, ਅਮਨ ਲਖਨੌਰ, ਮਾਨ ਮੁਹਾਲੀ, ਸਲੀਮ ਮਟੌਰ, ਪ੍ਰਭਜੋਤ ਲਾਲੀ, ਬੌਬੀ, ਕਰਮਵੀਰ, ਸੋਮਨਾਥ, ਲਾਡੀ, ਗੁਲਾਮ ਸਰਵਰ, ਰਵਿੰਦਰ ਗਿੱਲ, ਜੌਲੀ ਦਾਊਂ, ਗੁਰਨਾਮ ਸਿੰਘ ਪੰਚ, ਸੁਰਮੁਖ ਸਿੰਘ ਲੰਬੜਦਾਰ, ਅਮਨ ਪ੍ਰੀਤ ਸਿੱਧੂ, ਡਾਕਟਰ ਗਗਨਦੀਪ ਸਿੰਘ ਅਤੇ ਸਿਮਰਨਜੀਤ ਕੌਰ ਸਮੇਤ ਹੋਰ ਮੈਂਬਰ ਅਤੇ ਪਿੰਡ ਦੇ ਪਤਵੰਤੇ ਸੱਜਣ ਹਾਜਰ ਸਨ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…