Nabaz-e-punjab.com

ਬੱਬੀ ਬਾਦਲ ਦੀ ਅਗਵਾਈ ਵਿੱਚ ਨੌਜਵਾਨਾਂ ਨੇ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਢਣ ਦਾ ਪ੍ਰਣ ਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜਨਵਰੀ:
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਦੀ ਅਗਵਾਈ ਹੇਠ ਇੱਥੋਂ ਦੇ ਫੇਜ਼-11 ਵਿੱਚ ਨਵੇਂ ਵਰ੍ਹੇ ਨੂੰ ਖੁਸ਼ਆਮਦੀਦ ਕਹਿਣ ਲਈ ਸਮਾਰੋਹ ਕਰਵਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ, ਖਿਡਾਰੀਆਂ, ਸਮਾਜਿਕ, ਧਾਰਮਿਕ ਅਤੇ ਰਾਜਸੀ ਪਾਰਟੀ ਦੇ ਨੁਮਾਇੰਦਿਆਂ ਨੇ ਨਸ਼ਿਆਂ ਦੇ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਵਿੱਢਣ ਦਾ ਪ੍ਰਣ ਲਿਆ। ਇਕ ਮੌਕੇ ਬੋਲਦਿਆਂ ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਭਾਵੇਂ ਆਰਥਿਕ ਤੌਰ ’ਤੇ ਅਸੀਂ ਕਿੰਨੀ ਹੀ ਤਰੱਕੀ ਕਰ ਲਈਏ ਅਤੇ ਸਨਅਤਾਂ ਸਥਾਪਿਤ ਕੀਤੀਆਂ ਜਾਣ ਪ੍ਰੰਤੂ ਜਦੋਂ ਤੱਕ ਨੌਜਵਾਨ ਸ਼ਕਤੀ ਨੂੰ ਨਸ਼ਾ ਮੁਕਤ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੂਬੇ ਦੀ ਤਰੱਕੀ ਦੇ ਸਾਰੇ ਮਾਇਨੇ ਬੇਅਰਥ ਸਾਬਤ ਹੋਣਗੇ। ਇਸ ਲਈ ਸਾਰੀਆਂ ਧਿਰਾਂ ਨੂੰ ਪਾਰਟੀਬਾਜ਼ੀ ਤੋਂ ਉੱਤੇ ਉੱਠ ਕੇ ਨਸ਼ਿਆਂ ਦੇ ਖ਼ਿਲਾਫ਼ ਜੰਗ ਛੇੜਨ ਦਾ ਪ੍ਰਣ ਲੈਣਾ ਚਾਹੀਦਾ ਹੈ।
ਇਸ ਮੌਕੇ ਅਕਾਲੀ ਦਲ (ਟਕਸਾਲੀ) ਦੇ ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਪੰਜਾਬ ਨੂੰ ਤੰਦਰੁਸਤ ਅਤੇ ਸਿਹਤਮੰਦ ਬਣਾਉਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ ਤਾਂ ਜੋ ਨਸ਼ਿਆਂ ਦੀ ਦਲ-ਦਲ ਵਿੱਚ ਡੁੱਬਦੀ ਰਹੀ ਜਾ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾ ਸਕੇ। ਉਨ੍ਹਾਂ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਪਿੰਡਾਂ ਦੀਆਂ ਸੱਥਾਂ ਵਿੱਚ ਨਸ਼ਿਆਂ ਅਤੇ ਹੋਰ ਸਮਾਜਿਕ ਕੁਰੀਤੀਆਂ ਦੇ ਖ਼ਿਲਾਫ਼ ਜਾਗਰੂਕਤਾ ਦਾ ਹੋਕਾ ਦੇਣ ਲਈ ਪ੍ਰੋਗਰਾਮ ਉਲੀਕਿਆਂ ਜਾਵੇਗਾ। ਇਸ ਦੌਰਾਨ ਹੋਣਹਾਰ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਸੰਤ ਖਾਲਸਾ ਇੰਟਰਨੈਸ਼ਨਲ ਫਾਉਡੇਸ਼ਨ ਅਤੇ ਕਰਤਾਰ ਆਸਰਾ ਟਰੱਸਟ ਵੱਲੋਂ ਬੀਬਾ ਚਰਨਕਮਲ ਕੌਰ, ਪ੍ਰਤਾਪ ਸਿੰਘ ਪ੍ਰਧਾਨ ਇਨਬਾਲ ਫੈਡਰੇਸ਼ਨ ਆਫ਼ ਇੰਡੀਆ, ਡਿਪਟੀ ਡਾਇਰੈਕਟਰ ਹਰਜੀਤ ਸਿੰਘ ਗਰੇਵਾਲ, ਜਸਬੀਰ ਸਿੰਘ ਬੇਦੀ, ਸਾਹਿਬਜੀਤ ਸਿੰਘ ਜ਼ੀਰਕਪੁਰ, ਹਰਦੀਪ ਸਿੰਘ, ਜਸਵੰਤ ਸਿੰਘ, ਵਸੀਮ, ਰਣਜੀਤ ਸਿੰਘ ਬਰਾੜ, ਸੁਖਪ੍ਰੀਤ ਸਿੰਘ ਬਾਕਰਪੁਰ, ਜਗਤਾਰ ਸਿੰਘ ਘੜੂੰਆਂ, ਸੁਰਮੁੱਖ ਸਿੰਘ ਸਿਆਉ, ਕੰਵਲਜੀਤ ਸਿੰਘ ਪੱਤੋਂ, ਰਣਧੀਰ ਸਿੰਘ ਪ੍ਰੇਮਗੜ੍ਹ, ਇਕਬਾਲ ਸਿੰਘ ਜੁਝਾਰ ਨਗਰ, ਮੰਗਲ ਸਿੰਘ, ਜਗਦੀਪ ਸਿੰਘ ਗੀਗੇਮਾਜਰਾ, ਸੁਖਮੰਤਰ ਸਿੰਘ ਅਤੇ ਗੁਰਪ੍ਰੀਤ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…