Nabaz-e-punjab.com

ਯੂਥ ਆਫ਼ ਪੰਜਾਬ ਨੇ ਬਾਬਾ ਬਾਲ ਭਾਰਤੀ ਸ਼ਿਵ ਮੰਦਰ ਮਟੌਰ ਵਿੱਚ ਲਗਾਇਆ ਖੂਨਦਾਨ ਕੈਂਪ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਮਈ:
ਸੇਵੀ ਸੰਸਥਾ ਯੂਥ ਆਫ਼ ਪੰਜਾਬ ਵੱਲੋਂ ‘ਮਾਂ ਦਿਵਸ’ ਨੂੰ ਸਮਰਪਿਤ ਇੱਥੋਂ ਦੇ ਬਾਬਾ ਬਾਲ ਭਾਰਤੀ ਸ਼ਿਵ ਮੰਦਰ ਮਟੌਰ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ। ਸੰਸਥਾ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਨੇ ਦੱਸਿਆ ਕਿ ਮਾਂ ਨੂੰ ਰੱਬ ਦਾ ਦੂਜਾ ਰੂਪ ਕਿਹਾ ਜਾਂਦਾ ਹੈ। ਇਸ ਲਈ ਉਨ੍ਹਾਂ ਦੀ ਸੰਸਥਾ ਨੇ ਮਾਂ ਦਿਵਸ ’ਤੇ ਖੂਨਦਾਨ ਕੈਂਪ ਲਗਾਉਣ ਦਾ ਫੈਸਲਾ ਲਿਆ ਗਿਆ। ਇਸ ਕੈਂਪ ਵਿੱਚ 70 ਵਿਅਕਤੀਆਂ ਨੇ ਖੂਨ ਕੀਤਾ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਸ਼ਹਿਰਾਂ ਅਤੇ ਪਿੰਡਾਂ ਵਿੱਚ ਨੌਜਵਾਨਾਂ ਅਤੇ ਅੌਰਤਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ।
ਇਸ ਖੂਨਦਾਨ ਕੈਂਪ ਦਾ ਉਦਘਾਟਨ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੀਤਾ। ਜਦੋਂਕਿ ਸਾਬਕਾ ਕੇਂਦਰੀ ਮੰਤਰੀ ਅਤੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਮੁੱਖ ਮਹਿਮਾਨ ਵਜੋਂ ਪਹੁੰਚੇ। ਦੋਵਾਂ ਆਗੂਆਂ ਨੇ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੂਨਦਾਨ ਮਹਾਂਦਾਨ ਹੈ। ਸਾਡੇ ਵੱਲੋਂ ਦਾਨ ਵਿੱਚ ਖੂਨ ਦੀ ਇਕ ਬੂੰਦ ਨਾਲ ਕਿਸੇ ਲੋੜਵੰਦ ਮਰੀਜ਼ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ। ਸ੍ਰੀ ਤਿਵਾੜੀ ਨੇ ਆਮ ਲੋਕਾਂ ਨੂੰ ਵਿਰੋਧੀ ਪਾਰਟੀਆਂ ਵੱਲੋਂ ਸੋਸ਼ਲ ਮੀਡੀਆ ’ਤੇ ਉਨ੍ਹਾਂ ਬਾਰੇ ਫੈਲਾਈਆਂ ਜਾ ਰਹੀਆਂ ਝੂਠੀਆਂ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਵਿਰੋਧੀਆਂ ਨੂੰ ਗੁਮਰਾਹਕੁਨ ਪ੍ਰਚਾਰ ਕਰਨ ਤੋਂ ਬਾਜ ਆਉਣ ਦੀ ਗੱਲ ਆਖੀ।
ਇਸ ਮੌਕੇ ਯੂਥ ਆਫ਼ ਪੰਜਾਬ ਦੇ ਪ੍ਰਧਾਨ ਰਮਾਂਕਾਤ ਕਾਲੀਆ, ਸਰਪ੍ਰਸਤ ਜੈਲਦਾਰ ਸਤਵਿੰਦਰ ਸਿੰਘ ਚੈੜੀਆਂ, ਮੀਤ ਪ੍ਰਧਾਨ ਬੱਬੂ ਚੱਕਲ, ਸਰਪੰਚ ਜੱਗੀ ਧਨੋਆ, ਜ਼ਿਲ੍ਹਾ ਪ੍ਰਧਾਨ ਗੁਰਜੀਤ ਮਾਮਾ ਮਟੌਰ, ਇੰਸ਼ਾਂਤ ਮੁਹਾਲੀ, ਸਿਮਰਨਜੀਤ ਕੌਰ ਗਿੱਲ, ਬਿੱਟੂ ਮੁਹਾਲੀ, ਸ਼ੁੱਭ ਸੇਖੋਂ, ਰਣਜੀਤ ਸਿੰਘ ਕਾਕਾ, ਸਤਨਾਮ ਸਿੰਘ, ਵਿੱਕੀ ਮਨੌਲੀ, ਰਵਿੰਦਰ ਈਸ਼ਾਪੁਰ, ਸੁਖਵਿੰਦਰ ਲਾਡੀ, ਸੁੱਖਾ ਬੈਦਵਾਨ, ਅੰਮ੍ਰਿਤ ਜੌਲੀ, ਲੱਕੀ ਕਲਸੀ, ਸ਼ਰਨਦੀਪ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…