Nabaz-e-punjab.com

ਯੂਥ ਆਫ਼ ਪੰਜਾਬ ਵੱਲੋਂ ਆਵਾਰਾ ਪਸ਼ੂਆਂ ਦੇ ਮੁੱਦੇ ’ਤੇ ਡੀਸੀ ਦਫ਼ਤਰ ਦੇ ਬਾਹਰ ਭੁੱਖ ਹੜਤਾਲ ਸ਼ੁਰੂ ਕਰਨ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਨਵੰਬਰ:
ਸਮਾਜ ਸੇਵੀ ਸੰਸਥਾ ਯੂਥ ਆਫ਼ ਪੰਜਾਬ ਦੀ ਇੱਕ ਮੀਟਿੰਗ ਸੰਸਥਾ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ, ਸਰਪ੍ਰਸਤ ਜੈਲਦਾਰ ਚੈੜੀਆਂ ਅਤੇ ਪ੍ਰਧਾਨ ਰਮਾਂਕਾਤ ਕਾਲੀਆ ਦੀ ਸਾਂਝੀ ਅਗਵਾਈ ਹੇਠ ਹੋਈ। ਜਿਸ ਵਿੱਚ ਆਵਾਰਾ ਪਸ਼ੂਆਂ ਦੇ ਮੁੱਦੇ ਸਬੰਧੀ ਡੀਸੀ ਮੁਹਾਲੀ ਦਫ਼ਤਰ ਦੇ ਬਾਹਰ ਲੜੀਵਾਰ ਭੁੱਖ ਹੜਤਾਲ ’ਤੇ ਬੈਠਣ ਦਾ ਫੈਸਲਾ ਕੀਤਾ ਗਿਆ। ਇਹ ਵੀ ਫੈਸਲਾ ਕੀਤਾ ਗਿਆ ਕਿ ਜਦੋਂ ਤੱਕ ਸੂਬਾ ਸਰਕਾਰ ਅਤੇ ਸਬੰਧਤ ਮਹਿਕਮਾ ਕੋਈ ਠੋਸ ਕਾਰਵਾਈ ਨਹੀਂ ਕਰਦਾ ਉਸ ਸਮੇਂ ਤੱਕ ਧਰਨਾ ਜਾਰੀ ਰਹੇਗਾ।
ਸੰਸਥਾ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਨੇ ਦੱਸਿਆ ਕਿ ਮੀਟਿੰਗ ਵਿੱਚ ਸਮਾਜਿਕ ਮੁੱਦਿਆਂ ’ਤੇ ਗੰਭੀਰ ਵਿਚਾਰ ਕੀਤੀ ਗਈ। ਉਹਨਾਂ ਕਿਹਾ ਕਿ ਅੱਜ ਦੇ ਸਮੇੱ ਵਿੱਚ ਨਕਲੀ ਦੁੱਧ ਅਤੇ ਆਵਾਰਾ ਪਸ਼ੂਆਂ ਦੇ ਮੁੱਦੇ ਬਹੁਤ ਗੰਭੀਰ ਹਨ। ਆਵਾਰਾ ਪਸ਼ੂਆਂ ਦੇ ਮਸਲੇ ਸਬੰਧੀ ਯੂਥ ਆਫ਼ ਪੰਜਾਬ ਵੱਲੋਂ ਪਹਿਲਾਂ ਹੀ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਜਾ ਚੁੱਕਾ ਹੈ ਪਰੰਤੂ ਕੋਈ ਕਾਰਵਾਈ ਨਹੀਂ ਕੀਤੀ ਗਈ। ਉਸ ਤੋਂ ਪਹਿਲਾਂ ਕਾਰਪੋਰੇਵਨ ਮੁਹਾਲੀ ਦੇ ਦਫਤਰ ਅੱਗੇ ਧਰਨਾ ਵੀ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਵੀ ਕੋਈ ਤਸੱਲੀਬਖ਼ਸ਼ ਕਾਰਵਾਈ ਨਹੀਂ ਹੋਈ ਹੈ ਜਿਸਤੇ ਰੋਹ ਪ੍ਰਗਟਾਉਂਦਿਆਂ ਯੂਥ ਆਫ਼ ਪੰਜਾਬ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਭੁੱਖ ਹੜਤਾਲ ਤੇ ਬੈਠਣ ਦਾ ਫੈਸਲਾ ਕੀਤਾ ਗਿਆ ਹੈ। ਇਸ ਮੌਕੇ ਸੰਸਥਾ ਦੇ ਮੀਤ ਪ੍ਰਧਾਨ ਬੱਬੂ ਮੁਹਾਲੀ, ਜਨਰਲ ਸਕੱਤਰ ਲੱਕੀ ਕਲਸੀ, ਅਮ੍ਰਿਤ ਜੌਲੀ, ਲੀਗਲ ਸੈਲ ਦੇ ਇੰਚਾਰਜ ਐਡਵੋਕੇਟ ਸਿਮਰਨਜੀਤ ਕੌਰ ਗਿੱਲ, ਬੱਬੂ ਕੁਰਾਲੀ ਅਤੇ ਹੋਰ ਮੈਂਬਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…