Share on Facebook Share on Twitter Share on Google+ Share on Pinterest Share on Linkedin ਯੂਥ ਆਫ਼ ਪੰਜਾਬ ਵੱਲੋਂ ਜੋਤੀ ਸਰੂਪ ਕੰਨਿਆਂ ਆਸਰਾ ਵਿੱਚ ਲਾਇਆ ਜਾਵੇਗਾ ਮੁਫ਼ਤ ਮੈਡੀਕਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਦਸੰਬਰ: ਪੰਜਾਬ ਦੀ ਮਸ਼ਹੂਰ ਸਮਾਜ ਸੇਵੀ ਸੰਸਥਾ ਯੂਥ ਆਫ਼ ਪੰਜਾਬ ਦੇ ਅਹੁਦੇਦਾਰਾਂ ਦੀ ਮਹੀਨਾਵਰ ਮੀਟਿੰਗ ਹੋਈ। ਜਿਸ ਵਿੱਚ ਫੈਸਲਾ ਕੀਤਾ ਗਿਆ ਕਿ ਯੂਥ ਆਫ ਪੰਜਾਬ ਵੱਲੋਂ ਭਲਕੇ 11 ਦਸੰਬਰ ਨੂੰ ਜੋਤੀ ਸਰੂਪ ਕੰਨਿਆਂ ਆਸਰਾ ਟਰੱਸਟ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾਵੇਗਾ। ਇਸ ਮੌਕੇ ਸਰਕਾਰੀ ਹਸਪਤਾਲ ਖਰੜ ਦੇ ਐਸਐਮਓ ਸੁਰਿੰਦਰ ਸਿੰਘ ਦੀ ਰਹਿਨੁਮਾਈ ਵਿੱਚ ਸੀਨੀਅਰ ਡਾਕਟਰਾਂ ਦੀ ਦੇਖਰੇਖ ਹੇਠ ਲੋੜਵੰਦਾਂ ਦਾ ਮੁਫ਼ਤ ਮੈਡੀਕਲ ਚੈੱਕਅੱਪ ਕੀਤਾ ਜਾਵੇਗਾ। ਇਸ ਮੌਕੇ ਯੂਥ ਆਫ਼ ਪੰਜਾਬ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਨੇ ਦੱਸਿਆ ਮੈਡੀਕਲ ਕੈਂਪ ਵਿੱਚ ਅੱਖਾਂ, ਦੰਦਾਂ ਅਤੇ ਚਮੜੀ ਦੇ ਸਪੈਸ਼ਲਿਸਟ ਚੈੱਕਅਪ ਕਰਨਗੇ ਅਤੇ ਇਸ ਮੌਕੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਯੂਥ ਆਫ਼ ਪੰਜਾਬ ਵੱਲੋਂ ਜੋਤੀ ਸਰੂਪ ਕੰਨਿਆਂ ਆਸ਼ਰਮ ਵਿੱਚ ਲਗਾਏ ਜਾ ਰਹੇ ਕੈਂਪ ਦਾ ਮੁੱਖ ਮੰਤਵ ਇਹੀ ਹੈ ਕਿ ਉੱਥੇ ਰਹਿ ਰਹੀਆਂ ਬੱਚੀਆਂ ਦਾ ਵੀ ਮੈਡੀਕਲ ਚੈੱਕਅਪ ਹੋ ਸਕੇ। ਇਸ ਲਈ ਸਾਰੇ ਅਹੁਦੇਦਾਰਾਂ ਦੇ ਨਾਲ ਸਲਾਹ ਮਸ਼ਵਰਾ ਕਰਕੇ ਮੈਡੀਕਲ ਕੈਂਪ ਲਈ ਸਥਾਨ ਨਿਸ਼ਚਿਤ ਕੀਤਾ ਗਿਆ ਹੈ। ਕਿਉਂਕਿ ਯੂਥ ਆਫ਼ ਪੰਜਾਬ ਹਮੇਸ਼ਾ ਇਹੋ ਜਿਹੀਆਂ ਸੰਸਥਾਵਾਂ ਨਾਲ ਜੁੜ ਕੇ ਕਾਰਜ਼ ਕਰਦਾ ਰਿਹਾ ਹੈ ਅਤੇ ਅੱਗੇ ਭਵਿੱਖ ਵਿੱਚ ਵੀ ਕੰਮ ਕਰਦਾ ਰਹੇਗਾ। ਇਸ ਮੌਕੇ ਸਰਪ੍ਰਸਤ ਜੈਲਦਾਰ ਸਤਵਿੰਦਰ ਸਿੰਘ ਚੈੜੀਆਂ, ਪ੍ਰਧਾਨ ਰਮਾਂਕਾਤ ਕਾਲੀਆ, ਮੀਤ ਪ੍ਰਧਾਨ ਬੱਬੂ ਮੁਹਾਲੀ, ਚੀਫ਼ ਕੋਆਰਡੀਨੇਟਰ ਜੱਗੀ ਧਨੋਆ, ਕਾਕਾ ਰਣਜੀਤ ਸਿੰਘ, ਜਨਰਲ ਸਕੱਤਰ ਲੱਕੀ ਕਲਸੀ, ਵਿੱਕੀ ਮਨੌਲੀ, ਇੰਦਰਾ ਢਿੱਲੋਂ, ਅੰਮ੍ਰਿਤ ਜੌਲੀ, ਆਸ਼ੀਸ਼ ਕੁਰਾਲੀ, ਮੀਡੀਆ ਅਤੇ ਲੀਗਲ ਸੈੱਲ ਇੰਚਾਰਜ ਸਿਮਰਨਜੀਤ ਕੌਰ ਗਿੱਲ, ਜ਼ਿਲ੍ਹਾ ਪ੍ਰਧਾਨ ਗੁਰਜੀਤ ਮਟੌਰ ਅਤੇ ਹੋਰ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ