Nabaz-e-punjab.com

ਯੂਥ ਆਫ਼ ਪੰਜਾਬ ਨੇ ਪੰਛੀਆਂ ਦੀ ਪਿਆਸ ਬੁਝਾਉਣ ਲਈ ਸੰਗਤ ਤੇ ਰਾਹਗੀਰਾਂ ਨੂੰ ਮਿੱਟੀ ਦੇ ਕਟੋਰੇ ਵੰਡੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਜੁਲਾਈ:
ਸਮਾਜ ਸੇਵੀ ਸੰਸਥਾ ਯੂਥ ਆਫ਼ ਪੰਜਾਬ ਵੱਲੋਂ ਪੰਛੀਆਂ ਦੀ ਪਿਆਸ ਬੁਝਾਉਣ ਲਈ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਮਿੱਟੀ ਦੇ ਕਟੋਰੇ ਵੰਡੇ ਗਏ। ਸੰਸਥਾ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਨੇ ਕਿਹਾ ਕਿ ਇਸ ਸਮੇਂ ਉੱਤਰ ਭਾਰਤ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ। ਜਿਸ ਕਾਰਨ ਮਾਨਤਵਾ ਦੇ ਨਾਲ ਨਾਲ ਜੀਵ ਜੰਤੂਆਂ ਨੂੰ ਵੀ ਪਾਣੀ ਦੀ ਜ਼ਰੂਰਤ ਪੈਂਦੀ ਹੈ। ਇਸੇ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਦੀ ਸੰਸਥਾ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋਣ ਆਉਂਦੇ ਸ਼ਰਧਾਲੂਆਂ ਅਤੇ ਰਾਹਗੀਰਾਂ ਨੂੰ ਮਿੱਟੀ ਦੇ ਕਟੌਰੇ ਵੰਡੇ ਗਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਕਟੋਰਿਆ ਵਿੱਚ ਪਾਣੀ ਭਰ ਕੇ ਆਪਣੇ ਘਰਾਂ ਅਤੇ ਦੁਕਾਨਾਂ ਦੀ ਛੱਤ ਉੱਤੇ ਰੱਖਿਆ ਜਾਵੇ ਤਾਂ ਜੋ ਪੰਛੀ ਆਪਣੀ ਪਿਆਸ ਬੁਝਾਉਣ ਸਮੇ।
ਸ੍ਰੀ ਬੈਦਵਾਨ ਨੇ ਦੱਸਿਆ ਕਿ ਸੰਸਥਾ ਵੱਲੋਂ ਪਿਛਲੇ ਸਾਲ ਗਰਮੀਆਂ ਵਿੱਚ ਵੀ ਵੱਖੋ-ਵੱਖ ਸ਼ਹਿਰਾਂ ਵਿੱਚ ਕਰੀਬ ਤਿੰਨ ਹਜ਼ਾਰ ਕਟੋਰੇ ਵੰਡੇ ਗਏ ਸਨ ਅਤੇ ਇਸ ਵਾਰ ਇਹ ਟੀਚਾ ਵਧਾ ਕੇ ਪੰਜ ਹਜ਼ਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਾਣੀ, ਧਰਤੀ ਅਤੇ ਹਵਾ ਉੱਤੇ ਇਨਸਾਨ ਸਮੇਤ ਹਰੇਕ ਜੀਵ ਜੰਤੂ ਦਾ ਵੀ ਬਰਾਬਰ ਦਾ ਹੱਕ ਹੈ। ਅਜੋਕੇ ਸਮੇਂ ਵਿੱਚ ਮਨੁੱਖ ਦੀ ਲਾਪਰਵਾਹੀ ਕਾਰਨ ਵੱਡੀ ਮਾਤਰਾ ਵਿੱਚ ਪਾਣੀ ਦੇ ਕੁਦਰਤੀ ਸੋਮੇ ਖ਼ਤਮ ਹੋ ਚੁੱਕੇ ਹਨ ਅਤੇ ਬਾਕੀ ਬਚਦੇ ਸੋਮੇ ਵੀ ਖ਼ਤਮ ਹੋਣ ਕਿਨਾਰੇ ਪੁੱਜ ਗਏ ਹਨ। ਜਿਸ ਦਾ ਖ਼ਮਿਆਜ਼ਾ ਜੀਵ ਜੰਤੂਆਂ ਨੂੰ ਭੁਗਤਣਾ ਪੈ ਰਿਹਾ ਹੈ ਅਤੇ ਪਿਛਲੇ ਦੋ ਦਹਾਕਿਆਂ ਵਿੱਚ ਪੰਛੀਆਂ ਦੀਆਂ ਕਈ ਪ੍ਰਜਾਤੀਆਂ ਲੁਪਤ ਹੋ ਚੁੱਕੀਆਂ ਹਨ। ਇਸ ਮੌਕੇ ਯੂਥ ਆਫ਼ ਪੰਜਾਬ ਦੇ ਪ੍ਰਧਾਨ ਰਮਾਂਕਾਤ ਕਾਲੀਆ, ਮੀਤ ਪ੍ਰਧਾਨ ਬੱਬੂ ਮੁਹਾਲੀ, ਵਿੱਕੀ ਮਨੌਲੀ, ਜਗਦੀਪ ਸਿੰਘ, ਐਡਵੋਕੇਟ ਸਿਮਰਨਜੀਤ ਕੌਰ ਗਿੱਲ, ਗੁਰਜੀਤ ਮਾਮਾ ਮਟੌਰ, ਸ਼ੁੱਭ ਸੇਖੋਂ, ਇਸ਼ਾਂਤ ਮੁਹਾਲੀ, ਪ੍ਰਭ ਬੈਦਵਾਨ, ਸਨੇਹਾ ਗਰਗ, ਅਮਨ ਬਰਾੜ, ਜਰਮਨ ਕਾਹਲੋੱ, ਜੁਗਨੀ ਮਟੌਰ, ਤਨੁੱਜ ਸ਼ਰਮਾ, ਮਨਵੀਰ ਬੈਦਵਾਨ, ਲਾਲਾ ਦਾਊਂ ਸਮੇਤ ਸੰਸਥਾ ਦੇ ਮੈਂਬਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੇਅ-ਪੈਰਿਟੀ ਬਹਾਲੀ ਮਾਮਲੇ ’ਤੇ ਵੈਟਰਨਰੀ ਡਾਕਟਰਾਂ ਨੇ ਕੀਤੀ ਸੂਬਾ ਪੱਧਰੀ ਮੀਟਿੰਗ

ਪੇਅ-ਪੈਰਿਟੀ ਬਹਾਲੀ ਮਾਮਲੇ ’ਤੇ ਵੈਟਰਨਰੀ ਡਾਕਟਰਾਂ ਨੇ ਕੀਤੀ ਸੂਬਾ ਪੱਧਰੀ ਮੀਟਿੰਗ ਜ਼ਿਲ੍ਹਾ ਪੱਧਰ ਕਨਵੈਨਸ਼ਨਾਂ…