Share on Facebook Share on Twitter Share on Google+ Share on Pinterest Share on Linkedin ਯੂਥ ਆਫ਼ ਪੰਜਾਬ ਵੱਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਖ਼ਿਲਾਫ਼ ਰੋਸ ਪ੍ਰਦਰਸ਼ਨ ਜੋਤੀ ਸਿੰਗਲਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਜੂਨ: ਸਮਾਜ ਸੇਵੀ ਸੰਸਥਾ ਯੂਥ ਆਫ਼ ਪੰਜਾਬ ਵੱਲੋਂ ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਰੋਜ਼ਾਨਾ ਕੀਤੇ ਜਾ ਰਹੇ ਵਾਧੇ ਖ਼ਿਲਾਫ਼ ਬੁੱਧਵਾਰ ਨੂੰ ਮੁਹਾਲੀ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ ਕਰਦਿਆਂ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਸੰਸਥਾ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਨੇ ਕਿਹਾ ਕਿ ਇਸ ਸਮੇਂ ਭਾਰਤ ਵਿੱਚ ਕਰੋਨਾਵਾਇਰਸ ਨੇ ਕਹਿਰ ਮਚਾਇਆ ਹੋਇਆ ਹੈ। ਜਿਸ ਕਾਰਨ ਇਸ ਮਹਾਮਾਰੀ ਦੀ ਰੋਕਥਾਮ ਲਈ ਸਰਕਾਰਾਂ ਨੂੰ ਲੌਕਡਾਊਨ ਵਰਗੇ ਸਖ਼ਤ ਕਦਮ ਚੁੱਕਣੇ ਪੈ ਰਹੇ ਹਨ ਅਤੇ ਆਮ ਲੋਕਾਂ ਨੂੰ ਲੌਕਡਾਊਨ ਵਿੱਚ ਵਿਹਲੇ ਰਹਿ ਕੇ ਘਰ ਵਿੱਚ ਰਹਿਣਾ ਪੈ ਰਿਹਾ ਹੈ। ਜਿਸ ਕਾਰਨ ਲੋਕਾਂ ਦੇ ਕਾਰੋਬਾਰ ਬੰਦ ਹੋਣ ਨਾਲ ਆਰਥਿਕ ਸਥਿਤੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਸ੍ਰੀ ਬੈਦਵਾਨ ਨੇ ਕਿਹਾ ਕਿ ਹੁਣ ਸਰਕਾਰ ਵੱਲੋਂ ਲੌਕਡਾਊਨ ਵਿੱਚ ਦਿੱਤੀ ਜਾ ਰਹੀ ਢਿੱਲ ਨਾਲ ਹੌਲੀ ਹੌਲੀ ਲੋਕਾਂ ਦਾ ਕੰਮ ਸ਼ੁਰੂ ਹੋਇਆ ਹੈ ਪ੍ਰੰਤੂ ਇਸ ਦੇ ਨਾਲ ਸਰਕਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਲੋਕਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦਾ ਕੰਮ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੂੰ ਤੁਰੰਤ ਵਾਪਸ ਲਿਆ ਜਾਵੇ ਨਹੀਂ ਤਾਂ ਲੋਕਹਿੱਤ ਵਿੱਚ ਜਨ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਸੰਸਥਾ ਦੇ ਸਰਪ੍ਰਸਤ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ, ਪ੍ਰਧਾਨ ਰਮਾਕਾਂਤ ਕਾਲੀਆ, ਮੀਤ ਪ੍ਰਧਾਨ ਬੱਬੂ ਮੁਹਾਲੀ, ਚੀਫ਼ ਕੋਆਰਡੀਨੇਟਰ ਜੱਗੀ ਧਨੋਆ, ਜਰਨਲ ਸਕੱਤਰ ਲੱਕੀ ਕਲਸੀ, ਪ੍ਰੈੱਸ ਸਕੱਤਰ ਕਾਕਾ ਰਣਜੀਤ, ਸਕੱਤਰ ਅੰਮ੍ਰਿਤ ਜੌਲੀ ਅਤੇ ਸਤਨਾਮ ਧੀਮਾਨ, ਜ਼ਿਲ੍ਹਾ ਪ੍ਰਧਾਨ ਗੁਰਜੀਤ ਮਟੌਰ, ਸ਼ੁੱਭ ਸੇਖੋਂ, ਜੰਗ ਬਹਾਦਰ, ਮੱਖਣ ਮਟੌਰ, ਟੋਨੀ ਸੋਹਾਣਾ, ਜੌਨੀ ਮਟੌਰ, ਇਸ਼ਾਂਤ ਮੁਹਾਲੀ, ਜਰਮਨ ਮੁਹਾਲੀ, ਰਵੀ ਅਰੋੜਾ, ਬਿੱਟੂ ਮੁਹਾਲੀ ਅਤੇ ਸ਼ਰਨਦੀਪ ਸਿੰਘ ਸਮੇਤ ਹੋਰ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ