Nabaz-e-punjab.com

ਯੂਥ ਆਫ਼ ਪੰਜਾਬ ਵੱਲੋਂ ਵਕੀਲ ਸਿਮਰਨਜੀਤ ਕੌਰ ਗਿੱਲ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਮਾਰਚ:
ਯੂਥ ਆਫ਼ ਪੰਜਾਬ ਵੱਲੋਂ ਸਮਾਜ ਸੇਵਾ ਲਈ ਤਤਪਰ ਰਹਿਣ ਵਾਲੀ ਮਹਿਲਾ ਵਕੀਲ ਸਿਮਰਨਜੀਤ ਕੌਰ ਗਿੱਲ ਨੂੰ ਵਿਸ਼ੇਸ਼ ਤੌਰ ’ਤੇ ਸਿਰਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਸੰਸਥਾ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਨੇ ਕਿਹਾ ਕਿ ਵਕੀਲ ਸਿਮਰਨਜੀਤ ਕੌਰ ਪੰਜਾਬ ਭਰ ਵਿੱਚ ਲੋੜਵੰਦਾਂ ਖਾਸ ਕਰਕੇ ਅੌਰਤਾਂ ਦੀ ਮਦਦ ਲਈ ਹਮੇਸ਼ਾ ਯਤਨਸ਼ੀਲ ਰਹਿੰਦੇ ਹਨ। ਉਸ ਨੇ ਅੌਰਤਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦਿਆਂ ਕਈ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਮੋਹਰੀ ਭੂਮਿਕਾ ਨਿਭਾਈ ਹੈ। ਯੂਥ ਆਫ਼ ਪੰਜਾਬ ਨਾਲ ਜੁੜਨ ਤੋਂ ਪਹਿਲਾਂ ਇਸ ਹੋਣਹਾਰ ਵਕੀਲ ਨੇ ਫਾਈਟ ਫਾਰ ਰਾਈਟ ਨਾਮ ਦੀ ਸੰਸਥਾ ਦੇ ਰਾਹੀਂ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਇਨਸਾਫ਼ ਦਿਵਾਉਣ ਵਿੱਚ ਮਦਦ ਕੀਤੀ ਹੈ। ਇਸ ਮੌਕੇ ਵਕੀਲ ਸਿਮਰਨਜੀਤ ਕੌਰ ਗਿੱਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਮਾਜਿਕ ਕੁਰੀਤੀਆਂ ਜਿਵੇਂ ਦਹੇਜ, ਭਰੂਣ ਹੱਤਿਆ, ਘਰੇਲੂ ਹਿੰਸਾ, ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇਗੀ ਅਤੇ ਇਹ ਸਮਾਜਿਕ ਕਾਰਜਾਂ ਨੇਪਰੇ ਚਾੜ੍ਹਨ ਲਈ ਯੂਥ ਆਫ਼ ਪੰਜਾਬ ਦਾ ਸਹਿਯੋਗ ਲਿਆ ਜਾਵੇਗਾ। ਇਸ ਮੌਕੇ ਸੰਸਥਾ ਦੇ ਮੀਤ ਪ੍ਰਧਾਨ ਬੱਬੂ ਮੁਹਾਲੀ, ਸਰਪੰਚ ਜੱਗੀ ਧਨੋਆ, ਕੈਸ਼ੀਅਰ ਵਿੱਕੀ ਮਨੌਲੀ, ਗੁਰਜੀਤ ਮਟੌਰ, ਪ੍ਰਭ ਬੈਦਵਾਨ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 14 ਜਨਵ…