Share on Facebook Share on Twitter Share on Google+ Share on Pinterest Share on Linkedin ਯੁਵਕ ਸੇਵਾਵਾਂ ਵਿਭਾਗ ਵੱਲੋਂ ਖਾਲਸਾ ਕਾਲਜ ਵਿੱਚ ਨਸ਼ਾ ਵਿਰੋਧੀ ਸੈਮੀਨਾਰ ਨਸ਼ਿਆਂ ਵਿਰੁੱਧ ਪੋਸਟਰ ਮੇਕਿੰਗ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਦਾ ਕੀਤਾ ਵਿਸ਼ੇਸ਼ ਸਨਮਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਨਵੰਬਰ: ਯੁਵਕ ਸੇਵਾਵਾਂ ਵਿਭਾਗ ਐਸ.ਏ.ਐਸ. ਨਗਰ (ਮੁਹਾਲੀ) ਵੱਲੋਂ ਸਹਾਇਕ ਡਾਇਰੈਕਟਰ ਸ੍ਰੀਮਤੀ ਰੁਪਿੰਦਰ ਕੌਰ ਦੀ ਅਗਵਾਈ ਹੇਠ ਇੱਥੋਂ ਦੇ ਖਾਲਸਾ ਕਾਲਜ ਆਫ਼ ਟੈਕਨਾਲੋਜੀ ਐਂਡ ਬਿਜ਼ਨਸ ਸਟੱਡੀ ਵਿੱਚ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਸਵਰਨ ਸਿੰਘ, ਬਲੱਡ ਬੈਂਕ ਤੋਂ ਸੁਰਿੰਦਰ ਸਿੰਘ, ਟੈੱਕ ਮਹਿੰਦਰਾ ਤੋਂ ਸੁਖਵੀਰ ਗਿੱਲ, ਦਵਿੰਦਰ ਸਿੰਘ, ਪ੍ਰਵੇਸ਼ ਕੁਮਾਰ ਅਤੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ, ਸਰਕਾਰੀ ਕਾਲਜ ਮੁਹਾਲੀ, ਖਾਲਸਾ ਕਾਲਜ ਮੁਹਾਲੀ, ਗਿਆਨ ਜਯੋਤੀ ਇੰਸਟੀਚਿਊਟ, ਸ਼ਿਵਾਲਿਕ ਇੰਸਟੀਚਿਊਟ ਅਤੇ ਪਬਲਿਕ ਸਕੂਲ, ਪੈਰਾਗਾਨ ਪਬਲਿਕ ਸਕੂਲ ਮੁਹਾਲੀ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਨਸ਼ਾ ਵਿਰੋਧੀ ਮੁਹਿੰਮ ਨੂੰ ਤੇਜ਼ ਕਰਨ ਦਾ ਪ੍ਰਣ ਲਿਆ। ਸੈਮੀਨਾਰ ਵਿੱਚ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਦੇ ਸੰਯੁਕਤ ਡਾਇਰੈਕਟਰ ਸ੍ਰੀਮਤੀ ਪਵਨ ਰੇਖਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸੈਮੀਨਾਰ ਦਾ ਆਗਾਜ਼ ਕਰਦਿਆਂ ਜ਼ਿਲ੍ਹਾ ਪੁਲੀਸ ਦੇ ਸਾਂਝ ਕੇਂਦਰ ਸਿਟੀ ਮੁਹਾਲੀ ਦੇ ਇੰਚਾਰਜ ਬਲਜੀਤ ਸਿੰਘ ਅਤੇ ਹਰਲੀਨ ਕੌਰ ਨੇ ਪੁਲੀਸ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਕੀਤੇ ਜਾ ਰਹੇ ਉਪਰਾਲਿਆਂ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਰੈੱਡ ਰੀਬਨ ਕਲੱਬਾਂ ਦੇ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਲਗਭਗ 50 ਵਿਦਿਆਰਥੀਆਂ ਨੇ ਹਿੱਸਾ ਲਿਆ। ਇਨ੍ਹਾਂ ’ਚੋਂ 5 ਉੱਤਮ ਪੋਸਟਰਾਂ ਦੀ ਚੋਣ ਕਰਕੇ ਸਬੰਧਤ ਵਿਦਿਆਰਥੀਆਂ ਦੇ ਨਾਮ ਰਾਜ ਪੱਧਰ ਦੇ ਮੁਕਾਬਲਿਆਂ ਸਬੰਧੀ ਭੇਜੇ ਗਏ ਅਤੇ ਜੇਤੂਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸੈਮੀਨਾਰ ਵਿੱਚ ਵਿਦਿਆਰਥੀਆਂ ਨੇ ਨਸ਼ਿਆਂ ਦੀ ਰੋਕਥਾਮ ਕਵਿਤਾਵਾਂ ਰਾਹੀਂ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਭਾਸ਼ਣ ਅਤੇ ਗੀਤਾਂ ਦੁਆਰਾ ਨਸ਼ਿਆਂ ਤੋਂ ਦੂਰ ਰਹਿਣ ਦਾ ਹੋਕਾ ਦਿੱਤਾ। ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਵਿਦਿਆਰਥੀਆਂ ਨੇ ਨਸ਼ਿਆਂ ਬਹੁਤ ਵਧੀਆ ਢੰਗ ਨਾਲ ਨੁੱਕੜ ਨਾਟਕ ਪੇਸ਼ ਕੀਤਾ। ਖਾਲਸਾ ਕਾਲਜ ਦੀ ਪ੍ਰਿੰਸੀਪਲ ਡਾ. ਹਰੀਸ਼ ਕੁਮਾਰੀ ਨੇ ਸੈਮੀਨਾਰ ਵਿੱਚ ਹਿੱਸਾ ਲੈਣ ਵਾਲਿਆਂ ਦਾ ਧੰਨਵਾਦ ਕਰਦਿਆਂ ਨੌਜਵਾਨ ਨੂੰ ਨਸ਼ਿਆਂ ਖ਼ਿਲਾਫ਼ ਲਾਮਬੰਦ ਹੋਣ ਲਈ ਪ੍ਰੇਰਿਆ। ਇਸ ਦੌਰਾਨ ਮੁੱਖ ਮਹਿਮਾਨ ਅਤੇ ਹੋਰਨਾਂ ਮਹਿਮਾਨਾਂ ਅਤੇ ਕਾਲਜ ਦੇ ਸਟਾਫ਼ ਵੱਲੋਂ ਘਰ ਘਰ ਹਰਿਆਲੀ ਮੁਹਿੰਮ ਤਹਿਤ ਕਾਲਜ ਕੈਂਪਸ ਵਿੱਚ 250 ਪੌਦੇ ਲਗਾਏ ਗਏ ਅਤੇ ਐਨਐਸਐਸ ਵਲੰਟੀਅਰਾਂ ਨੇ ਇਨ੍ਹਾਂ ਪੌਦਿਆਂ ਦੀ ਸਹੀ ਤਰੀਕੇ ਨਾਲ ਸਾਂਭ ਸੰਭਾਲ ਕਰਨ ਦਾ ਭਰੋਸਾ ਦੁਆਇਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ