Share on Facebook Share on Twitter Share on Google+ Share on Pinterest Share on Linkedin ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਮਿਲੀ ਆਜ਼ਾਦੀ ਨੂੰ ਬਰਕਰਾਰ ਰੱਖਣ ਲਈ ਨੌਜਵਾਨ ਯੋਗਦਾਨ ਦੇਣ: ਡਾ. ਰਾਜ ਸਿੰਘ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 16 ਅਗਸਤ: ਅਜ਼ਾਦੀ ਦਿਵਸ ਦੀ 71ਵੀਂ ਵਰ੍ਹੇਗੰਢ ਮੌਕੇ ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਅਜ਼ਾਦੀ ਦਿਵਸ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਰਿਆਤ ਬਾਹਰਾ ਯੂਨੀਵਰਸਿਟੀ ਦੇੇ ਵਾਈਸ ਚਾਂਸਲਰ ਡਾ. ਰਾਜ ਸਿੰਘ ਨੇ ਵੱਲੋਂ ਅਦਾ ਕੀਤੀ ਗਈ। ਸਮਾਗਮ ਦੌਰਾਨ ਅਜ਼ਾਦੀ ਘੁਲਾਟੀਆਂ ਨੂੰ ਯਾਦ ਕਰਦਿਆਂ ਵਾਈਸ ਚਾਂਸਲਰ ਡਾ. ਰਾਜ ਸਿੰਘ ਨੇ ਵਿਦਿਆਰਥੀਆਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਮਿਲੀ ਅਜ਼ਾਦੀ ਨੂੰ ਬਰਕਰਾਰ ਰੱਖਦਿਆਂ ਦੇਸ਼ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਆਪਣਾ ਯੋਗਦਾਨ ਦੇਣ ਲਈ ਪ੍ਰੇਰਿਤ ਕੀਤਾ। ਇਸ ਅਜ਼ਾਦੀ ਦਿਵਸ ਮੌਕੇ ਚੇਅਰਮੈਨ ਅਤੇ ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਸ.ਗੁਰਵਿੰਦਰ ਸਿੰਘ ਬਾਹਰਾ ਨੇ ਵੀ ਵਧਾਈ ਦਿੰਦਿਆਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ। ਯੂਨੀਵਰਸਿਟੀ ਦੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਅਤੇ ਸਮੂਹ ਸਟਾਫ ਮੈਂਬਰਾਂ ਵੱਲੋਂ ਦੇਸ਼ ਦੀ ਅਜ਼ਾਦੀ ਖਾਤਿਰ ਆਪਣੀਆਂ ਜਾਨਾਂ ਨਛਾਵਰ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ ਅਤੇ ਉਨ੍ਹਾਂ ਨੂੰ ਸ਼ਰਧਾਂਜ਼ਲੀ ਭੇਂਟ ਕੀਤੀ ਗਈ। ਇਸ ਮੌਕੇ ਯੂਨੀਵਰਸਿਟੀ ਕੈਂਪਸ ਦੇ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ ਅਤੇ ਮਠਿਆਈਆਂ ਵੰਡੀਆਂ ਗਈਆਂ। ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਇਕ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ