nabaz-e-punjab.com

ਨਸ਼ਿਆਂ ਤੋਂ ਬਚਨ ਲਈ ਨੌਜਵਾਨ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ: ਪਰਮਦੀਪ ਬੈਦਵਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜੁਲਾਈ:
ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਮਟੌਰ ਵੱਲੋਂ ਇੱਥੋਂ ਦੇ ਦੁਸ਼ਹਿਰਾ ਗਰਾਉਂਡ ਸੈਕਟਰ-70 ਵਿੱਚ ਕਰਵਾਏ ਜਾ ਰਹੇ 3 ਦਿਨਾਂ 8ਵੇਂ ਕ੍ਰਿਕਟ ਟੂਰਨਾਮੈਂਟ ਦੇ ਦੂਜੇ ਦਿਨ ਮੈਚਾਂ ਦੀ ਸ਼ੁਰੂਆਤ ਸਮਾਜ ਸੇਵੀ ਸੰਸਥਾ ਯੂਥ ਆਫ਼ ਪੰਜਾਬ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਨੇ ਕਰਵਾਈ। ਉਨ੍ਹਾਂ ਖਿਡਾਰੀਆਂ ਨਾਲ ਜਾਣ ਪਛਾਣ ਕੀਤੀ। ਇਸ ਮੌਕੇ ਬੋਲਦਿਆਂ ਸ੍ਰੀ ਬੈਦਵਾਨ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਬਚਨ ਲਈ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ। ਉਨ੍ਹਾਂ ਕਿਹਾ ਕਿ ਖੇਡਾਂ ਸਾਡੇ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ ਅਤੇ ਤੰਦਰੁਸਤ ਸਰੀਰ ਵਿੱਚ ਹੀ ਤੰਦਰੁਸਤ ਮਨ ਨਿਵਾਸ ਕਰਦਾ ਹੈ। ਇਸ ਮੌਕੇ ਉਹਨਾਂ ਕਲੱਬ ਨੂੰ 5100/- ਰੁਪਏ ਦੀ ਵਿੱਤੀ ਸਹਾਇਤਾ ਵੀ ਦਿੱਤੀ। ਅੱਜ ਪਿੰਡ ਸੁੰਦਰਾ ਅਤੇ ਲਾਲੜੂ ਦੀਆਂ ਟੀਮਾਂ ਵਿਚਾਲੇ ਮੈਚ ਕਰਵਾਇਆ ਗਿਆ। ਇਸ ਮੌਕੇ ਡਾ. ਇਕਬਾਲ ਸਿੰਘ, ਮੁੱਖ ਪ੍ਰਬੰਧਕ ਸਲੀਮ ਖਾਨ, ਗੁਰਜੀਤ ਸਿੰਘ, ਸੰਨੀ ਮਟੌਰ, ਬੰਟੀ, ਕੁਲਵੰਤ, ਅੌਲਖ, ਮੇਵਾ, ਵਿਸ਼ੂ ਬੈਦਵਾਨ, ਪ੍ਰਭ ਬੈਦਵਾਨ, ਜਰਮਨ, ਗਗਨ, ਨਿਖਿਲ ਅਤੇ ਸੋਨੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ ਵੈਟਰਨਰੀ ਇੰਸਪੈਕਟਰਜ਼…