ਨੌਜਵਾਨ ਆਪਣੀ ਉਸਾਰੂ ਸੋਚ ਰਾਹੀਂ ਨਵੇਂ ਤੇ ਨਰੋਏ ਸਮਾਜ ਦੀ ਸਿਰਜਣਾ ਲਈ ਅੱਗੇ ਆਉਣ: ਮੇਜਰ ਜਨਰਲ ਦਿਲਵਰ ਸਿੰਘ

ਗਿਆਨ ਜਯੋਤੀ ਇੰਸਟੀਚਿਊਟ ਵਿੱਚ ਭਰੂਣ ਹੱਤਿਆ ਖ਼ਿਲਾਫ਼ ‘ਕਲਖ ਹਨੇਰੇ’ ਦਾ ਸਫ਼ਲ ਮੰਚਨ

ਨਹਿਰੂ ਯੁਵਾ ਕੇਂਦਰ ਨੇ ਕਰਵਾਇਆ ਜ਼ਿਲ੍ਹਾ ਪੱਧਰੀ ਯੁਵਾ ਸੰਮੇਲਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਮਾਰਚ:
ਨੌਜਵਾਨ ਆਪਣੀ ਉਸਾਰੂ ਸੋਚ ਰਾਹੀਂ ਨਵੇਂ ਅਤੇ ਨਰੋਏ ਸਮਾਜ ਦੀ ਸਿਰਜਣਾ ਲਈ ਅੱਗੇ ਆਉਣ ਤਾਂ ਹੀ ਸਾਡਾ ਦੇਸ਼ ਬੁਲੰਦੀਆਂ ਨੂੰ ਛੂਹ ਸਕੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਡਾਇਰੈਕਟਰ ਜਨਰਲ ਨਹਿਰੂ ਯੁਵਾ ਕੇਂਦਰ ਸੰਗਠਨ ਮੇਜਰ ਜਨਰਲ ਦਿਲਵਰ ਸਿੰਘ ਨੇ ਭਾਰਤ ਸਰਕਾਰ ਦੇ ਪ੍ਰਮੁੱਖ ਅਦਾਰੇ ਨਹਿਰੂ ਯੁਵਾਂ ਕੇਂਦਰ ਐਸ.ਏ.ਐਸ. ਨਗਰ ਵੱਲੋਂ ਗਿਆਨ ਜਯੋਤੀ ਗਰੁੱਪ ਆਫ਼ ਇੰਸਟੀਚਿਊਟ ਦੇ ਆਡੀਟੋਰੀਅਮ ਵਿਖੇ ਕਰਵਾਏ ਗਏ ਜ਼ਿਲਾ੍ਹ ਪੱਧਰੀ ਯੁਵਾ ਸੰਮੇਲਨ ਨੂੰ ਸੰਬੋਧਨ ਕਰਦਿਆ ਕੀਤਾ। ਇਸ ਸੰਮੇਲਨ ਵਿੱਚ ਵੱਖ -ਵੱਖ ਪਿੰਡਾਂ ਦੇ ਸਮੂਹ ਕਲੱਬਾਂ, ਮਹਿਲਾ ਮੰਡਲਾਂ ਅਤੇ ਸੁਸਾਇਟੀਆਂ ਨੇ ਹਿੱਸਾ ਲਿਆ। ਮੇਜਰ ਜਨਰਲ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆ ਤੋਂ ਦੂਰ ਰਹਿ ਕੇ ਆਪਣੀ ਸ਼ਕਤੀ ਨੂੰ ਸਮਾਜ ਸੇਵੀ ਕੰਮਾਂ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਲਗਾਉਣੀ ਚਾਹੀਦੀ ਹੈ ਤੇ ਸਾਨੂੰ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਦੇਸ਼ ਨੂੰ ਸਰਬ-ਪ੍ਰਥਮ ਬਣਾਉਣ ਦੀ ਲੋੜ ਹੈ ਅਤੇ ਸਾਨੂੰ ਦੇਸ਼ ਦੇ ਮਹਾਨ ਸੂਰਬੀਰਾਂ ਅਤੇ ਯੋਧਿਆ ਦੇ ਸੁਪਨਿਆ ਨੂੰ ਸਾਕਾਰ ਕਰਨ ਲਈ ਹਰ ਸੰਭਵ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਇਨਸਾਨੀਅਤ ਦੀ ਸੇਵਾ ਅਤੇ ਸੱਚ ਦੇ ਰਸਤੇ ਤੇ ਚਲਣ ਦੀ ਪ੍ਰੇਰਨਾ ਵੀ ਦਿੱਤੀ।
ਇਸ ਮੌਕੇ ਸਟੇਟ ਡਾਇਰੈਕਟਰ ਐਸ.ਐਨ. ਸ਼ਰਮਾ ਵੱਲੋਂ ਵੀ ਨੌਜਵਾਨਾਂ ਨੂੰ ਸੰਬੋਧਨ ਕਰਦਿਆ ਉਨ੍ਹਾਂ ਨੂੰ ਉਸਾਰੂ ਕੰਮਾਂ ਵਿੱਚ ਯੋਗਦਾਨ ਪਾਉਣ ਦੀ ਲੋੜ ਤੇ ਜੋਰ ਦਿੱਤਾ।
ਸੰਮੇਲਨ ਨੂੰ ਸੰਬੋਧਨ ਕਰਦਿਆ ਜ਼ਿਲ੍ਹਾ ਯੂਥ ਕੋਆਰਡੀਨੇਟਰ ਪਰਮਜੀਤ ਸਿੰਘ ਨੇ ਜ਼ਿਲ੍ਹੇ ਵਿੱਚ ਨਹਿਰੂ ਯੁਵਾਂ ਕੇਂਦਰ ਵੱਲੋਂ ਨੌਜਵਾਨਾਂ ਦੀ ਭਲਾਈ ਲਈ ਕੀਤੇ ਕੰਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੌਜਵਾਨਾਂ ਨੂੰ ਸਮੇਂ ਸਮੇਂ ’ਤੇ ਨਹਿਰੂ ਯੁਵਾ ਕੇਂਦਰ ਵੱਲੋਂ ਵੱਖ ਵੱਖ ਸਰਕਾਰੀ ਸਕੀਮਾਂ ਅਤੇ ਸਮਾਜਿਕ ਸੁਰੱਖਿਆ ਦੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਂਦਾ ਹੈ। ਇਸ ਮੌਕੇ ਨੌਜਵਾਨ ਕਲਾਕਾਰਾਂ ਵੱਲੋਂ ਭਰੂਣ ਹੱਤਿਆ ਦੇ ਖਿਲਾਫ ਨਾਟਕ ‘ਕਲਖ ਹਨੇਰੇ’ ਦਾ ਸਫਲ ਮੰਚਨ ਕੀਤਾ ਗਿਆ। ਯੁਵਾ ਸੰਮੇਲਨ ਨੂੰ ਡਿਪਟੀ ਡਾਇਰੈਕਟਰ ਰਤਨ ਸਿੰਘ ਪ੍ਰੋ. ਗੌਰਵ ਗੌਡ, ਕਲਵੰਤ ਮੁੱਲਾਂਪੁਰ ਨੇ ਵੀ ਸੰਬੋਧਨ ਕੀਤਾ। ਮੰਚ ਸੰਚਾਲਨ ਦੀ ਸੇਵਾ ਉੱਘੇ ਸਮਾਜ ਸੇਵੀ ਗੁਰਵਿੰਦਰ ਸਿੰਘ ਮੁੰਧੋ ਵੱਲੋਂ ਬਾਖੂਬੀ ਨਿਭਾਈ ਗਈ। ਯੁਵਾ ਸੰਮੇਲਨ ਤੋਂ ਉਪਰੰਤ ਡਾਇਰੈਕਟਰ ਜਨਰਲ ਨੇ ਰਾਜ ਪੱਧਰ ਤੇ ਨੌਜਵਾਨਾਂ ਦੇ ਭਲਾਈ ਲਈ ਬਣਾਏ ਵਿਭਾਗ ਦੇ ਮੁੱਖੀਆਂ ਨਾਲ ਵੀ ਮੀਟਿੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨਾਲ ਸਬੰਧਤ ਵਿਭਾਗਾਂ ਦੀ ਤਾਲਮੇਲ ਕਮੇਟੀ ਦੀ ਮੀਟਿੰਗ ਹਰ ਮਹੀਨੇ ਹੋਣੀ ਚਾਹੀਦੀ ਹੈ। ਤਾਂ ਜੋ ਨੌਜਵਾਨਾਂ ਲਈ ਵੱਧ ਤੋਂ ਵੱਧ ਰੁਜ਼ਗਾਰ ਦੇ ਵਸੀਲੇ ਪੈਦਾ ਕੀਤੇ ਜਾ ਸਕਣ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…