Share on Facebook Share on Twitter Share on Google+ Share on Pinterest Share on Linkedin ਨੌਜਵਾਨਾਂ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ’ਤੇ ਪੌਦੇ ਲਗਾਕੇ ਵਾਤਾਵਰਨ ਨੂੰ ਸ਼ੁੱਧ ਰੱਖਣ ਦੀ ਸਹੁੰ ਚੁੱਕੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਸਤੰਬਰ: ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਨ ਅੱਜ ਮੁਹਾਲੀ ਵਿਖੇ ਨੌਜਵਾਨਾਂ ਨੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜਰਨਲ ਸਕੱਤਰ ਹਰਸੁਖਇੰਦਰ ਸਿੰਘ ਬੱਬੀ ਬਾਦਲ ਦੀ ਅਗਵਾਈ ਵਿੱਚ ਪਾਰਕਾਂ ਵਿੱਚ ਫੁੱਲ-ਬੂਟੇ ਲਗਾ ਕੇ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਸਹੁੰ ਚੁੱਕੀ। ਪੰਜਾਬ ’ਚੋਂ ਨਸ਼ਿਆਂ ਖ਼ਿਲਾਫ਼ ਡਟਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਬੱਬੀ ਬਾਦਲ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਅਜੋਕੇ ਸਮੇਂ ਵਿੱਚ ਕਿਸਾਨ ਮਾਰੂ ਕਾਨੂੰਨ ਰੱਦ ਕਰਵਾਉਣ ਲਈ ਇੱਕਜੁੱਟ ਕੇ ਹੰਭਲਾ ਮਾਰਨ ਲਈ ਅੱਗੇ ਆਉਣ। ਉਨ੍ਹਾਂ ਨੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਫ਼ਲਸਫ਼ੇ ਤੋਂ ਸੇਧ ਲੈਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਦੇ ਨੌਜਵਾਨ ਕਾਫ਼ੀ ਜਾਗਰੂਕ ਹਨ ਪਰ ਉਹ ਆਪਣੀ ਤਾਕਤ ਤੇ ਬੁੱਧੀ ਦਾ ਸਹੀ ਇਸਤੇਮਾਲ ਕਰਕੇ ਸਰਦਾਰ ਭਗਤ ਸਿੰਘ ਜੀ ਦੇ ਸੁਪਨਿਆਂ ਨੂੰ ਪੂਰਾ ਕਰਨ ਦੇ ਵੱਲ ਲਗਾਏ ਤਾਂ ਉਹ ਸਮਾਂ ਦੂਰ ਨਹੀਂ ਜਦੋਂ ਹਰ ਨੌਜਵਾਨ ਦੇ ਅੰਦਰ ਸ. ਭਗਤ ਸਿੰਘ ਜੀ ਦਿਖਾਈ ਦੇਣਗੇ। ਉਨ੍ਹਾਂ ਨੌਜਵਾਨਾਂ ਨੂੰ ਨਸ਼ੇ ਨੂੰ ਤਿਆਗ ਕਰਕੇ ਦੇਸ਼ ਦੀ ਆਜ਼ਾਦੀ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਸ. ਭਗਤ ਸਿੰਘ ਜੀ ਵਰਗੇ ਹੀਰੋ ਨੂੰ ਆਪਣੇ ਦਿਲਾਂ ਅਤੇ ਦਿਮਾਗ ਵਿੱਚ ਜ਼ਿੰਦਾ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਯੂਥ ਵਿੰਗ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਘੜੂੰਆਂ, ਪ੍ਰਧਾਨ ਰਮਨਦੀਪ ਸਿੰਘ, ਜਵਾਲਾ ਸਿੰਘ, ਤਰਲੋਕ ਸਿੰਘ, ਕੰਵਲਜੀਤ ਸਿੰਘ, ਮਨੋਜ ਗੋਰ, ਸੁਰਿੰਦਰ ਸਿੰਘ ਕੰਡਾਲਾ, ਲਖਵੀਰ ਸਿੰਘ, ਬਲਜੀਤ ਸਿੰਘ ਖੋਖਰ, ਮਨਪ੍ਰੀਤ ਸਿੰਘ, ਮਨਜੋਤ ਸਿੰਘ, ਰਾਜਨ, ਹਰਜਿੰਦਰ ਸਿੰਘ ਬਿੱਲਾ, ਮੱਘਰ ਸਿੰਘ, ਹਰਜੀਤ ਸਿੰਘ, ਕਰਮਜੀਤ ਸਿੰਘ, ਜਗਦੀਪ ਸਿੰਘ, ਕੰਵਲਜੀਤ ਸਿੰਘ ਪੱਤੋਂ, ਰਣਧੀਰ ਸਿੰਘ ਪ੍ਰੇਮਗੜ੍ਹ, ਜਸਵੰਤ ਸਿੰਘ ਠਸਕਾ, ਗੁਰਸ਼ੇਰ ਸਿੰਘ, ਤਰਸੇਮ ਸਿੰਘ, ਮਾਲਵਿੰਦਰ ਸਿੰਘ, ਮੁਕੇਸ਼ ਕੁਮਾਰ, ਜਤਿੰਦਰ ਸਿੰਘ ਵਰਕਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ