Share on Facebook Share on Twitter Share on Google+ Share on Pinterest Share on Linkedin ਪਿੰਡ ਬੰਨ੍ਹਮਾਜਰਾ ਵਿੱਚ ਯੂਥ ਵੈਲਫੇਅਰ ਐਂਡ ਸਪੋਰਟਸ ਕਲੱਬ ਨੇ ਲਗਾਏ 200 ਪੌਦੇ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 24 ਜੁਲਾਈ: ਨੇੜਲੇ ਪਿੰਡ ਬੰਨ੍ਹਮਾਜਰਾ ਵਿਖੇ ਯੂਥ ਵੈਲਫੇਅਰ ਐਂਡ ਸਪੋਰਟਸ ਕਲੱਬ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨਹਿਰੂ ਯੁਵਾ ਕੇਂਦਰ ਰੂਪਨਗਰ ਦੇ ਪ੍ਰਬੰਧਕਾਂ ਵੱਲੋਂ ਚਲਾਈ ਵਾਤਾਵਰਨ ਸੰਭਾਲ ਮੁਹਿੰਮ ਤਹਿਤ 200 ਤੋਂ ਵੱਧ ਪੌਦੇ ਲਗਾਏ ਗਏ। ਇਸ ਮੌਕੇ ਕਲੱਬ ਪ੍ਰਧਾਨ ਨਿਰਮਲ ਸਿੰਘ ਨੌਰਥ ਬੰਨ੍ਹਮਾਜਰਾ ਵਾਈਸ ਚੇਅਰਮੈਨ ਕੋ-ਕੋਆਰਡੀਨੇਟਰ ਸੈਲ ਪੰਜਾਬ ਕਾਂਗਰਸ ਜਿਲ੍ਹਾ ਰੋਪੜ ਵੱਲੋਂ ਨੌਜੁਆਨ ਵਰਗ ਨੂੰ ਪਾਰਟੀਬਾਜ਼ੀ ਤੋਂ ਉੱਪਰ ਉਠਕੇ ਪਿੰਡਾਂ ਅੰਦਰ ਸਾਂਝੀਆਂ ਥਾਵਾਂ ਤੇ ਦਰੱਖਤ ਲਗਾਉਣ ਦੀ ਅਪੀਲ ਕੀਤੀ ਤਾਂ ਜੋ ਗੰਧਲੇ ਹੋ ਰਹੇ ਵਾਤਾਵਰਨ ਕਾਰਨ ਘੱਟ ਰਹੀ ਆਕਸੀਜਨ ਨੂੰ ਪੂਰਾ ਕੀਤਾ ਜਾ ਸਕੇ। ਇਸ ਮੌਕੇ ਸਤਨਾਮ ਸਿੰਘ ਸਮਰੌਲੀ, ਨਰਿੰਦਰ ਸਿੰਘ, ਸੁਰਿੰਦਰ ਸਿੰਘ, ਦਰਸ਼ਨ ਸਿੰਘ, ਦਿਲਪ੍ਰੀਤ ਸਿੰਘ, ਕ੍ਰਿਸ਼ਨ, ਵਿੱਕੀ, ਗੁਰਪ੍ਰੀਤ ਸਿੰਘ, ਤੇਜਵੀਰ ਸਿੰਘ, ਸ਼ਲਿੰਦਰ ਸਿੰਘ, ਗੁਰਮੀਤ ਸਿੰਘ ਆਦਿ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ