
ਵਿਧਾਨ ਸਭਾ ਚੋਣਾਂ ਵਿੱਚ ਨੌਜਵਾਨ ਵਰਗ ਅਹਿਮ ਭੂਮਿਕਾ ਨਿਭਾਏਗਾ: ਬੱਬੀ ਬਾਦਲ
ਪੰਜਾਬ ਭਰ ਵਿੱਚ ਯੂਥ ਪੱਧਰ ’ਤੇ ਨੌਜਵਾਨਾਂ ਦੀਆਂ ਸਬ ਕਮੇਟੀਆਂ ਬਣਾਈਆਂ ਜਾਣਗੀਆਂ: ਬੱਬੀ ਬਾਦਲ
ਨਿਊਜ਼ ਡੈਸਕ ਸਰਵਿਸ
ਮੁਹਾਲੀ, 2 ਦਸੰਬਰ
ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਬੁਲਾਰੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਵਿੱਚ ਅਗਲੇ ਵਰ੍ਹੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਨੌਜਵਾਨ ਵਰਗ ਅਹਿਮ ਭੂਮਿਕਾ ਨਿਭਾਏਗਾ। ਇਸ ਸਬੰਧੀ ਯੂਥ ਵਿੰਗ ਦੇ ਸਰਗਰਮ ਆਗੂਆਂ ਤੇ ਵਰਕਰਾਂ ਦੀਆਂ ਬੂਥ ਪੱਧਰ ’ਤੇ ਸਬ ਕਮੇਟੀਆਂ ਬਣਾਈਆਂ ਜਾਣਗੀਆਂ। ਇਸ ਤੋਂ ਪਹਿਲਾਂ ਉਨ੍ਹਾਂ ਨੇ ਅੱਜ ਇੱਥੋਂ ਦੇ ਫੇਜ਼-11 ਵਿੱਚ ਇਲਾਕੇ ਦੇ ਨੌਜਵਾਨਾਂ ਅਤੇ ਪਾਰਟੀ ਵਰਕਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ।
ਇਸ ਮੌਕੇ ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕ ਖਾਸ ਕਰਕੇ ਨੌਜਵਾਨ ਪੀੜ੍ਹੀ ਅਕਾਲੀ-ਭਾਜਪਾ ਸਰਕਾਰ ਦੀਆਂ ਨੀਤੀਆਂ ਤੋਂ ਪੁਰੀ ਤਰ੍ਹਾਂ ਸੰਤੁਸ਼ਟ ਹੈ। ਉਨ੍ਹਾਂ ਦਾਅਵਾ ਕੀਤਾ ਕਿ ਬਾਦਲ ਸਰਕਾਰ ਦੇ ਸਾਸ਼ਨ ਵਿੱਚ ਹੀ ਮੁਹਾਲੀ ਸਮੇਤ ਸਮੁੱਚੇ ਪੰਜਾਬ ਦਾ ਰਿਕਾਰਡ-ਤੋੜ ਵਿਕਾਸ ਹੋਇਆ ਹੈ ਅਤੇ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਵੀ ਹੁਕਮਰਾਨ ਗੱਠਜੋੜ ਹੂੰਝਾਫੇਰ ਜਿੱਤ ਹਾਸਲ ਕਰੇਗਾ। ਉਨ੍ਹਾਂ ਨੌਜਵਾਨਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਕਈ ਹੋਰ ਸਰਕਾਰੀ ਵਿਭਾਗਾਂ ਵਿੱਚ ਅਸਾਮੀਆਂ ਭਰਨ ਲਈ ਭਰਤੀ ਸ਼ੁਰੂ ਕੀਤੀ ਜਾਣੀ ਹੈ। ਉਨ੍ਹਾਂ ਨੂੰ ਵਿਦਿਅਕ ਯੋਗਤਾ ਮੁਤਾਬਕ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਪੁਰੀ ਵਾਹ ਲਗਾਈ ਜਾਵੇਗੀ।
ਇਸ ਮੌਕੇ ਜ਼ਿਲ੍ਹਾ ਅਕਾਲੀ ਦਲ ਸ਼ਹਿਰੀ ਦੇ ਸਾਬਕਾ ਪ੍ਰਧਾਨ ਜੋਗਿੰਦਰ ਸਿੰਘ ਸਲੈਚ, ਯੂਥ ਵਿੰਗ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਬਰਾੜ ਤੇ ਜਗਤਾਰ ਸਿੰਘ ਘੜੂੰਆਂ, ਜਸਰਾਜ ਸਿੰਘ ਸੋਨੂੰ, ਇਕਬਾਲ ਸਿੰਘ ਸਾਬਕਾ ਸਰਪੰਚ, ਬਾਬਾ ਨਰਿੰਦਰ ਸਿੰਘ, ਪਰਮਿੰਦਰ ਸਿੰਘ, ਗੁਰਪ੍ਰੀਤ ਸਿੰਘ ਮੀਤ ਪ੍ਰਧਾਨ, ਦਵਿੰਦਰ ਸਿੰਘ, ਜਸਵੀਰ ਸਿੰਘ, ਗੌਰਵ ਯਾਦਵ, ਬਲਦੇਵ ਸਿੰਘ ਢਿੱਲੋਂ, ਜਸਵੰਤ ਸਿੰਘ ਠਸਕਾ, ਸੁਖਚੈਨ ਸਿੰਘ ਲਾਲੜੂ, ਪਰਦੀਪ ਸਿੰਘ ਦੱਪਰ, ਮੇਜਰ ਸਿੰਘ ਵੀ ਹਾਜ਼ਰ ਸਨ।