Nabaz-e-punjab.com

ਯੂਥ ਵਿੰਗ ਦੇ ਪ੍ਰਧਾਨ ਬੱਬੀ ਬਾਦਲ ਤੇ ਸਮਰਥਕਾਂ ਵੱਲੋਂ ਸ੍ਰ. ਬੀਰਦਵਿੰਦਰ ਸਿੰਘ ਦਾ ਵਿਸ਼ੇਸ਼ ਸਨਮਾਨ

ਬਾਦਲ ਦਲ ਦੀ ਵਧੀਕੀਆਂ ਅਤੇ ਸਿੱਖ ਸੰਗਤ ਦੀਆਂ ਪੰਥਕ ਭਾਵਨਾਵਾਂ ਤਹਿਤ ਪਾਰਟੀ ਛੱਡਣ ਦਾ ਫੈਸਲਾ ਲਿਆ: ਬੱਬੀ ਬਾਦਲ

ਬੀਰਦਵਿੰਦਰ ਸਿੰਘ ਤੇ ਬੱਬੀ ਬਾਦਲ ਨੇ ਮੁਹਾਲੀ ਵਿੱਚ ਪਾਰਟੀ ਵਰਕਰਾਂ ਅਤੇ ਪਤਵੰਤਿਆਂ ਨਾਲ ਕੀਤੀ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਮਾਰਚ:
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਬੀਰਦਵਿੰਦਰ ਸਿੰਘ ਨੇ ਬਾਦਲ ਦਲ ਛੱਡ ਕੇ ਉਨ੍ਹਾਂ ਦੀ ਪਾਰਟੀ ਵਿੱਚ ਸ਼ਾਮਲ ਹੋਏ ਹਰਸੁਖਇੰਦਰ ਸਿੰਘ ਬੱਬੀ ਬਾਦਲ ਨਾਲ ਮੀਟਿੰਗ ਕੀਤੀ ਅਤੇ ਯੂਥ ਵਿੰਗ ਦੇ ਨਵ ਨਿਯੁਕਤ ਪ੍ਰਧਾਨ ਬੱਬੀ ਬਾਦਲ ਦੇ ਸਮਰਥਕਾਂ ਅਤੇ ਪਾਰਟੀ ਵਰਕਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਬੱਬੀ ਬਾਦਲ ਦੀ ਮਾਤਾ ਸੁਰਿੰਦਰ ਕੌਰ ਬਾਦਲ ਵੱਲੋਂ ਬੀਰਦਵਿੰਦਰ ਨੂੰ ਸਿਰੋਪਾਓ ਅਤੇ ਲੋਈ ਦੇ ਕੇ ਸਨਮਾਨਿਤ ਕੀਤਾ ਅਤੇ ਚੋਣ ਮੈਦਾਨ ਫਤਹਿ ਕਰਨ ਦਾ ਆਸੀਰਵਾਦ ਦਿੱਤਾ। ਇਸ ਉਪਰੰਤ ਦੋਵੇਂ ਆਗੂਆਂ ਨੇ ਲੋਕ ਸਭਾ ਦੀਆਂ ਤਿਆਰੀਆਂ ਅਤੇ ਬੂਥ ਪੱਧਰ ’ਤੇ ਸਬ ਕਮੇਟੀਆਂ ਬਣਾਉਣ ’ਤੇ ਵਿਚਾਰ ਚਰਚਾ ਕਰਦਿਆਂ ਯੋਜਨਾਬੱਧ ਤਰੀਕੇ ਨਾਲ ਚੋਣਾਂ ਸਬੰਧੀ ਰਣਨੀਤੀ ਘੜਨ ਲਈ ਵੀ ਚਰਚਾ ਕੀਤੀ। ਬੀਰਦਵਿੰਦਰ ਸਿੰਘ ਨੇ ਕਿਹਾ ਕਿ ਬੱਬੀ ਬਾਦਲ ਦੇ ਸ਼੍ਰੋਮਣੀ ਅਕਾਲ ਦਲ (ਟਕਸਾਲੀ) ਵਿੱਚ ਸ਼ਾਮਲ ਹੋਣ ਨਾਲ ਉਨ੍ਹਾਂ ਦੀ ਚੋਣ ਮੁਹਿੰਮ ਵੱਡਾ ਹੁਲਾਰਾ ਮਿਲਿਆ ਹੈ ਅਤੇ ਪਾਰਟੀ ਵੀ ਵਧੇਰੇ ਮਜ਼ਬੂਤ ਹੋਵੇਗੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੱਬੀ ਬਾਦਲ ਨੇ ਕਿਹਾ ਕਿ ਉਨ੍ਹਾਂ ਬਹੁਤ ਸੋਚ ਸਮਝ ਕੇ ਅਤੇ ਸਿੱਖ ਸੰਗਤਾਂ ਦੀਆਂ ਪੰਥਕ ਭਾਵਨਾਵਾਂ ਨੂੰ ਦੇਖਦੇ ਹੋਏ ਬਾਦਲ ਦਲ ਨੂੰ ਛੱਡ ਕੇ ਟਕਸਾਲੀ ਦਲ ਵਿੱਚ ਸ਼ਾਮਲ ਹੋਣ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸ੍ਰੀ ਆਨੰਦਪੁਰ ਸਾਹਿਬ ਸਮੇਤ ਪੂਰੇ ਪੰਜਾਬ ਵਿੱਚ ਲੋਕ ਸਭਾ ਹਲਕਿਆ ਵਿੱਚ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਏਜੰਡੇ ਤੋਂ ਜਾਣੂ ਕਰਵਾਇਆ ਜਾਵੇਗਾ ਅਤੇ ਇਸ ਦੌਰਾਨ ਬਾਦਲ ਦਲ ਅਤੇ ਕੈਪਟਨ ਸਰਕਾਰ ਦੀਆਂ ਵਧੀਕੀਆਂ ਤੋਂ ਤੰਗ ਪ੍ਰੇਸ਼ਾਨ ਲੋਕਾਂ ਨੂੰ ਟਕਸਾਲੀ ਦਲ ਨਾਲ ਜੁੜਨ ਲਈ ਲਾਮਬੰਦ ਕੀਤਾ ਜਾਵੇਗਾ। ਇਸ ਮੌਕੇ ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਯੂਥ ਆਗੂ ਸੁਰਮੁੱਖ ਸਿੰਘ ਸਿਆਊ, ਨਰਿੰਦਰ ਸਿੰਘ ਮੈਣੀ, ਇਕਬਾਲ ਸਿੰਘ ਸਾਬਕਾ ਸਰਪੰਚ, ਰਾਜਵਿੰਦਰ ਸਿੰਘ, ਰਵਿੰਦਰ ਸਿੰਘ ਜਗਤਪੁਰਾ, ਸੰਦੀਪ ਸਿੰਘ, ਹਰਪ੍ਰੀਤ ਸਿੰਘ, ਹਨੀ ਗਿੱਲ, ਗਗਨਪ੍ਰੀਤ ਸਿੰਘ ਬੈਂਸ, ਨਿਰੰਜਨ ਸਿੰਘ ਲਹਿਲ, ਕੰਵਰ ਪਾਲ ਸਿੰਘ, ਹਰਦੇਵ ਸਿੰਘ, ਜਸਵੀਰ ਸਿੰਘ, ਪ੍ਰੀਤਮ ਸਿੰਘ, ਬਲਦੇਵ ਸਿੰਘ, ਮਨਪ੍ਰੀਤ ਸਿੰਘ ਅਤੇ ਸੁਰਿੰਦਰ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…