Nabaz-e-punjab.com

18 ਸਾਲ ਜਾਂ ਇਸ ਤੋਂ ਵੱਧ ਉਮਰ ਦਾ ਕੋਈ ਵੀ ਨੌਜਵਾਨ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ: ਗਿਰੀਸ਼ ਦਿਆਲਨ

ਸਮੂਹ ਸਿਆਸੀ ਪਾਰਟੀਆਂ ਪੋਲਿੰਗ ਬੂਥ ’ਤੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਨੂੰ ਯਕੀਨੀ ਬਣਾਉਣ

15 ਜਨਵਰੀ 2020 ਤੱਕ ਦਿੱਤੇ ਜਾ ਸਕਣਗੇ ਦਾਅਵੇ ਤੇ ਇਤਰਾਜ਼, 27 ਜਨਵਰੀ ਨੂੰ ਕੀਤੀ ਜਾਵੇਗਾ ਨਿਪਟਾਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਦਸੰਬਰ:
ਭਾਰਤ ਦੇ ਚੋਣ ਕਮਿਸ਼ਨ ਵੱਲੋਂ 1 ਜਨਵਰੀ 2020 ਦੀ ਯੋਗਤਾ ਦੇ ਆਧਾਰ ’ਤੇ ਫੋਟੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ, ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ ਦਾ ਕੰਮ ਸ਼ੁਰੂ ਹੋ ਗਿਆ ਹੈ, ਜਿਸ ਅਨੁਸਾਰ ਜਿਸ ਵਿਅਕਤੀ ਦੀ ਉਮਰ ਪਹਿਲੀ ਜਨਵਰੀ, 2020 ਨੂੰ 18 ਸਾਲ ਦੀ ਹੋ ਜਾਂਦੀ ਹੈ, ਉਹ ਵਿਅਕਤੀ ਨਵੀਂ ਵੋਟ ਬਣਾਉਣ ਲਈ ਫਾਰਮ ਨੰਬਰ 6 ਭਰ ਕੇ ਦੇ ਸਕਦਾ ਹੈ। ਵੋਟਰ ਸੂਚੀ ’ਚੋਂ ਨਾਮ ਕਟਵਾਉਣ ਲਈ ਫਾਰਮ ਨੰਬਰ 7, ਨਾਮ ਵਿੱਚ ਸੋਧ ਕਰਵਾਉਣ ਲਈ ਫਾਰਮ ਨੰਬਰ 8, ਪਤਾ ਤਬਦੀਲ ਕਰਵਾਉਣ ਲਈ ਫਾਰਮ ਨੰਬਰ 8-ਏ ਅਤੇ ਐਨਆਰਆਈ ਵੱਲੋਂ ਵੋਟ ਬਣਾਉਣ ਲਈ ਫਾਰਮ ਨੰਬਰ 6-ਏ ਭਰ ਕੇ ਆਪਣੇ ਬੂਥ ਲੈਵਲ ਅਫ਼ਸਰ ਨੂੰ ਜਾਂ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਐਸਡੀਐਮ ਨੂੰ 15 ਜਨਵਰੀ, 2020 ਤੱਕ ਦਿੱਤੇ ਜਾ ਸਕਦੇ ਹਨ। ਇਸ ਤੋਂ ਇਲਾਵਾ ਫਾਰਮ ਨੰਬਰ 6, 7, 8 ਅਤੇ 8-ਏ ਚੋਣ ਕਮਿਸ਼ਨ ਦੀ ਵੈੱਬਸਾਈਟ www.nvsp.in ’ਤੇ ਆਨਲਾਈਨ ਵੀ ਭਰੇ ਜਾ ਸਕਦੇ ਹਨ।
ਅੱਜ ਇੱਥੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕਿਹਾ ਕਿ ਫਾਰਮ ਸਬੰਧਤ ਬੂਥ ਲੈਵਲ ਅਫ਼ਸਰ ਜਾਂ ਈਆਰਓ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ। ਉਨ੍ਹਾਂ ਸਮੂਹ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਚੋਣ ਹਲਕੇ ਦੇ ਪੋਲਿੰਗ ਬੂਥਾਂ ’ਤੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਰਾਜਸੀ ਪਾਰਟੀਆਂ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਨੌਜਵਾਨਾਂ ਦੀਆਂ ਵੋਟਾਂ ਬਣਾਉਣ ਵੱਲ ਵਿਸ਼ੇਸ਼ ਧਿਆਨ ਦੇਣ ਤਾਂ ਜੋ ਕੋਈ ਵੀ ਨੌਜਵਾਨ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਫੋਟੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਦਾਅਵੇ ਅਤੇ ਇਤਰਾਜ਼ ਵੀ 15 ਜਨਵਰੀ 2020 ਤੱਕ ਦਿੱਤੇ ਜਾ ਸਕਣਗੇ ਅਤੇ 27 ਜਨਵਰੀ ਨੂੰ ਦਾਅਵੇ ਅਤੇ ਇਤਰਾਜ਼ਾਂ ਦਾ ਨਿਬੇੜਾ ਕੀਤਾ ਜਾਵੇਗਾ। ਇਸ ਮਗਰੋਂ 7 ਫਰਵਰੀ ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਕੀਤੀ ਜਾਵੇਗੀ। ਉਨ੍ਹਾਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਦਾਅਵੇ ਅਤੇ ਇਤਰਾਜ਼ ਸਬੰਧੀ ਫਾਰਮ ਹਰ ਪੱਖ ਤੋਂ ਮੁਕੰਮਲ ਕਰਕੇ ਹੀ ਜਮ੍ਹਾਂ ਕਰਵਾਏ ਜਾਣ। ਉਨ੍ਹਾਂ ਰਾਜਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਦਾਅਵੇ ਅਤੇ ਇਤਰਾਜ਼ ਬੰਡਲ ਦੇ ਰੂਪ ਵਿੱਚ ਪੇਸ਼ ਨਾ ਕੀਤੇ ਜਾਣ। ਕੋਈ ਵੀ ਪਾਰਟੀ ਜਾਂ ਬੂਥ ਲੈਵਲ ਏਜੰਟ ਇੱਕੋ ਸਮੇਂ ਬੂਥ ਲੈਵਲ ਅਫ਼ਸਰ ਨੂੰ 10 ਫਾਰਮ ਤੇ ਪੂਰੀ ਸੁਧਾਈ ਦੌਰਾਨ 30 ਫਾਰਮ ਦੇ ਸਕਦਾ ਹੈ।
ਸ੍ਰੀ ਦਿਆਲਨ ਨੇ ਕਿਹਾ ਕਿ ਪ੍ਰਾਪਤ ਹੋਏ ਦਾਅਵੇ ਅਤੇ ਇਤਰਾਜ਼ਾਂ ਦੀ ਸੂਚੀ ਹੁਣ ਤੋਂ ਹਰ ਰੋਜ਼ ਮੁੱਖ ਚੋਣ ਅਫ਼ਸਰ ਦੀ ਵੈੱਬਸਾਈਟ www.ceopunjab.nic.in ’ਤੇ ਵੇਖੀ ਜਾ ਸਕਦੀ ਹੈ ਅਤੇ ਸਬੰਧਤ ਈਆਰਓਜ਼ ਤੋਂ ਦਸਤੀ ਵੀ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਪਾਰਟੀ ਜਾਂ ਬੂਥ ਲੈਵਲ ਏਜੰਟ ਕਿਸੇ ਵੀ ਬੂਥ ਲੈਵਲ ਅਫ਼ਸਰ ਕੋਲ ਗਲਤ ਦਾਅਵਾ ਜਾਂ ਇਤਰਾਜ਼ ਪੇਸ਼ ਨਾ ਕਰੇ, ਗਲਤ ਸੂਚਨਾ ਦੇਣ ਵਾਲਾ ਵਿਅਕਤੀ ਆਰਪੀ ਐਕਟ 1950 ਦੀ ਧਾਰਾ 31 ਅਧੀਨ ਸਜ਼ਾ ਦਾ ਭਾਗੀਦਾਰ ਹੋਵੇਗਾ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…