Share on Facebook Share on Twitter Share on Google+ Share on Pinterest Share on Linkedin ਸੋਹਾਣਾ ਦੇ ਨੌਜਵਾਨਾਂ ਨੇ ਕਿਸਾਨਾਂ ਦੇ ਹੱਕ ਵਿੱਚ ਕੀਤਾ ਰੋਸ ਮਾਰਚ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜੂਨ: ਇੱਥੋਂ ਦੇ ਇਤਿਹਾਸਕ ਨਗਰ ਪਿੰਡ ਸੋਹਾਣਾ ਦੇ ਉੱਦਮੀ ਨੌਜਵਾਨਾਂ ਦੀ ਸਮਾਜ ਸੇਵੀ ਸੰਸਥਾ ਯੂਥ ਕਲੱਬ ਸੋਹਾਣਾ ਵੱਲੋਂ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਸੰਘਰਸ਼ ਦੇ ਹੱਕ ਵਿੱਚ ਅੱਜ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾ ਸੋਹਾਣਾ ਤੋਂ ਸ਼ਹਿਰ ਵਿੱਚ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ। ਜਿਸ ਦੀ ਅਗਵਾਈ ਕਲੱਬ ਦੇ ਪ੍ਰਧਾਨ ਗੁਰਦੀਪ ਸਿੰਘ (ਗੁਰੀ) ਬੈਦਵਾਨ ਨੇ ਸਾਥੀਆਂ ਨੇ ਕੀਤੀ। ਕਲੱਬ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਸਾਹਮਣੇ ਨੌਜਵਾਨ ਇਕੱਠ ਹੋਏ ਅਤੇ ਬੈਸਟੈਕ ਮਾਲ ਤੱਕ ਰੋਸ ਮਾਰਚ ਕਰਦੇ ਹੋਏ ਪਹੁੰਚੇ। ਜਿੱਥੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦਾ ਪੁਤਲਾ ਸਾੜ ਕੇ ਕੇਂਦਰ ਸਰਕਾਰ ਨੂੰ ਰੱਜ ਕੇ ਕੋਸ਼ਿਆ। ਇਸ ਮੌਕੇ ਨੌਜਵਾਨਾਂ ਨੇ ਤਿੰਨੇ ਕਾਲੇ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ। ਇਸ ਮੌਕੇ ਨੌਜਵਾਨਾਂ ਨੇ ਕੇਂਦਰ ਸਰਕਾਰ ਵੱਲੋਂ ਬਣਾਏ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਵੀ ਸਾੜੀਆਂ। ਇਸ ਮੌਕੇ ਸਮਾਜ ਸੇਵੀ ਗੁਰਜੀਤ ਸਿੰਘ ਮਾਮਾ, ਸੁਖਵਿੰਦਰ ਸਿੰਘ, ਰਜਿੰਦਰ ਸਿੰਘ, ਚੈਰੀ ਸੋਹਾਣਾ, ਅੰਮ੍ਰਿਤ ਬੈਦਵਾਨ, ਸੁੱਖ ਸੈਣੀ ਅਤੇ ਹੋਰ ਨੌਜਵਾਨ ਹਾਜ਼ਰ ਸਨ। ਇਸ ਮੌਕੇ ਆਪਣੇ ਸੰਬੋਧਨ ਵਿੱਚ ਨੌਜਵਾਨ ਆਗੂ ਗੁਰਮੀਤ ਸਿੰਘ ਮਾਮਾ ਅਤੇ ਗੁਰਦੀਪ ਸਿੰਘ ਗੁਰੀ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨੇ ਖੇਤੀ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਦੱਸਦਿਆਂ ਕਿਹਾ ਕਿ ਇਸ ਦਾ ਸਾਰੇ ਵਰਗਾਂ ਨੂੰ ਵੱਡਾ ਭਾਰੀ ਨੁਕਸਾਨ ਹੋਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਹੁਕਮਰਾਨਾਂ ਵੱਲੋਂ ਕਿਸਾਨਾਂ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗੂੜੀ ਨੀਂਦ ਵਿੱਚ ਸੁੱਤੀ ਪਈ ਸਰਕਾਰ ਨੂੰ ਹਲੂਣਾ ਦੇ ਕੇ ਜਗਾਉਣ ਦਾ ਰੋਸ ਮਾਰਚ ਕੀਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਕਾਲੇ ਕਾਨੂੰਨ ਜਲਦੀ ਰੱਦ ਕੀਤੇ ਜਾਣ ਤਾਂ ਜੋ ਦਿੱਲੀ ਦੀਆਂ ਬਰੂਹਾਂ ’ਤੇ ਧਰਨੇ ’ਤੇ ਬੈਠੇ ਕਿਸਾਨ, ਬੀਬੀਆਂ ਅਤੇ ਨੌਜਵਾਨ ਆਪਣੇ ਘਰਾਂ ਨੂੰ ਪਰਤ ਸਕਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ