
ਯੂ-ਟਿਊਬ ਨੇ ਸਿੱਧੂ ਮੂਸੇਵਾਲਾ ਦਾ ਗੀਤ SYL ਹਟਾਇਆ, ਨੌਜਵਾਨਾਂ ‘ਚ ਰੋਸ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 26 ਜੂਨ:
ਪੰਜਾਬ ਦੇ ਮਸ਼ਹੂਰ ਗਾਇਕ ਮਰਹੂਮ ਸਿੱਧੂ ਮੂਸੇਵਾਲਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ।
ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਰਿਲੀਜ਼ ਹੋਏ ਨਵੇਂ ਗੀਤ SYL ਨੂੰ
ਯੂ-ਟਿਊਬ ਨੇ ਭਾਰਤ ਵਿੱਚ ਬੈਨ ਕਰ ਦਿੱਤਾ ਹੈ। ਦੱਸਿਆ ਗਿਆ ਹੈ ਕਿ ਸਰਕਾਰ ਦੀ ਸ਼ਿਕਾਇਤ ਤੋਂ ਬਾਅਦ ਯੂ-ਟਿਊਬ ਨੇ ਇਹ ਕਦਮ ਚੁੱਕਿਆਂ ਹੈ।
ਉਧਰ, ਪੰਜਾਬ ਸਮੇਤ ਦੇਸ਼ ਭਰ ਦੇ ਨੌਜਵਾਨਾਂ ਅਤੇ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਹਨਾਂ ਮੰਗ ਕੀਤੀ ਕਿ ਅੈਸਵਾਈਐਲ ਗੀਤ ਨੂੰ ਮੁੜ ਚਲਾਇਆ ਜਾਵੇ।