Nabaz-e-punjab.com

ਵਾਈਪੀਐਸ ਚੌਂਕ ਤੋਂ ਲੈ ਕੇ ਗੁਰਦੁਆਰਾ ਸਿੰਘ ਸ਼ਹੀਦਾਂ ਤੱਕ ਦੀ ਸੜਕ ਦਾ ਹੋਵੇਗਾ ਸੁੰਦਰੀਕਰਨ: ਧਨੋਆ

ਸੜਕ ਅਤੇ ਆਲੇ ਦੁਆਲੇ ਦੀ ਸੁੰਦਰਤਾ ਵਧਾਉਣ ਲਈ ਸਿੰਘਾਪੁਰ ਦੀ ਤਰਜ ਤੇ ਹੋਵੇਗਾ ਵਿਕਾਸ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਅਗਸਤ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਸੁੰਦਰ ਬਣਾਉਣ ਲਈ ਪਹਿਲਕਦਮੀ ਕਰਦੇ ਹੋਏ ਨਗਰ ਨਿਗਮ ਵੱਲੋਂ ਵਾਈਪੀਐਸ ਚੌਂਕ ਤੋਂ ਲੈ ਕੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੱਕ ਸੜਕ ਅਤੇ ਆਲਾ ਦੁਆਲੇ ਦੀ ਦਿੱਖ ਅਤੇ ਸੁੰਦਰਤਾ ਵਧਾਉਣ ਲਈ ਸਿੰਘਾਪੁਰ ਦੀ ਤਰਜ਼ ’ਤੇ ਵਿਸ਼ੇਸ਼ ਤੌਰ ’ਤੇ ਵਿਕਸਿਤ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਦੇ ਅਕਾਲੀ ਕੌਂਸਲਰ ਸਤਵੀਰ ਸਿੰਘ ਧਨੋਆ ਨੇ ਦੱਸਿਆ ਕਿ ਇਸ ਲੜੀ ਵਿੱਚ ਇਸ ਖੇਤਰ ਨੂੰ ਇੱਕ ਮਾਡਲ ਦੇ ਤੌਰ ਤੇ ਵਿਕਸਿਤ ਕੀਤਾ ਜਾਵੇਗਾ ਤਾਂ ਜੋ ਇਸ ਨੂੰ ਵੇਖ ਕੇ ਸ਼ਹਿਰ ਦੇ ਹੋਰਨਾਂ ਹਿੱਸਿਆਂ ਨੂੰ ਵੀ ਵਿਕਸਿਤ ਕੀਤਾ ਜਾ ਸਕੇ। ਉਹਨਾਂ ਦੱਸਿਆ ਕਿ ਵਿਕਸਿਤ ਕੀਤੇ ਗਏ ਇਸ ਏਰੀਏ ਦੇ ਸਬੰਧੀ ਆਮ ਜਨਤਾ ਦੇ ਸੁਝਾਵਾਂ ਨੂੰ ਵੀ ਪ੍ਰਮੁੱਖਤਾ ਦਿੱਤੀ ਜਾਵੇਗੀ।
ਉਹਨਾਂ ਦੱਸਿਆ ਕਿ ਇਹ ਸੜਕ ਨੂੰ ਸਿੰਘਾਪੁਰ ਦੀ ਤਰਜ ਤੇ ਵਿਕਸਿਤ ਕਰਨ ਦਾ ਇਹ ਕੰਮ ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਵੱਲੋਂ ਸ਼ਹਿਰ ਨੂੰ ਸੁੰਦਰ ਦਿੱਖ ਦੇਣ ਲਈ ਅਤੇ ਸਾਫ ਸੁਥਰਾ ਰੱਖਣ ਲਈ ਕੀਤੇ ਜਾ ਰਹੇ ਅਣਥੱਕ ਉਪਰਾਲਿਆਂ ਦੀ ਲੜੀ ਦਾ ਹਿੱਸਾ ਹੈ ਜਿਨ੍ਹਾਂ ਵੱਲੋਂ ਨਿੱਜੀ ਦਿਲਚਸਪੀ ਲੈ ਕੇ ਇਸ ਸੰਬੰਧੀ ਮਤੇੇ ਨੂੰ ਪਾਸ ਕਰਵਾ ਕੇ ਲੋੜੀਂਦੀ ਕਾਰਵਾਈ ਮੁਕੰਮਲ ਕਰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਮੇਅਰ ਕੁਲਵੰਤ ਸਿੰਘ ਵਲੋੱ ਇਸ ਸਬੰਧ ਵਿੱਚ ਯਤਨ ਕੀਤੇ ਜਾ ਰਹੇ ਹਨ ਤਾਂ ਕਿ ਆਉਣ ਵਾਲੇ ਸਮੇੱ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਟ੍ਰਾਈਸਿਟੀ ਵਿੱਚ ਨੰਬਰ 1 ਬਣਨ ਦੇ ਨਾਲ ਨਾਲ ਸਮਾਰਟ ਸਿਟੀ ਮੁਹਿੰਮ ਵਿੱਚ ਵੀ ਅੱਗੇ ਆ ਸਕੇ।
ਸ੍ਰੀ ਧਨੋਆ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਵੱਲੋਂ ਹਾਉਸ ਦੀ ਮੀਟਿੰਗ ਵਿੱਚ ਮੰਗ ਕੀਤੀ ਗਈ ਸੀ ਕਿ ਸ਼ਹਿਰ ਦੇ ਇਸ ਐਂਟਰੀ ਪੁਆਇੰਟ ਤੋਂ ਗੁਰਦੁਆਰਾ ਸਿੰਘ ਸ਼ਹੀਦਾਂ ਤੱਕ ਦੀ ਸੜਕ ਦਾ ਸੁੰਦਰੀਕਰਨ ਕੀਤਾ ਜਾਵੇ ਕਿਉੱਕਿ ਇਹ ਚੰਡੀਗੜ੍ਹ ਤੋਂ ਪੰਜਾਬ ਆਉਣ ਲਈ ਜ਼ਿਆਦਾ ਵਰਤੋਂ ਵਿੱਚ ਆਉਣ ਵਾਲਾ ਮੁੱਖ ਦੁਆਰਾ ਹੈ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਵੱਲੋਂ ਇਸ ਖੇਤਰ ਨੂੰ ਵਿਕਸਿਤ ਅਤੇ ਸੁੰਦਰ ਬਣਾਉਣ ਲਈ 28.84 ਲੱਖ ਦਾ ਟੈਂਡਰ ਲਗਾ ਦਿੱਤਾ ਗਿਆ ਹੈ ਜਿਸਦੇ ਤਹਿਤ ਇਸ ਸੜਕ ਦੇ ਦੋਵੇਂ ਪਾਸੇ ਦੇ ਖੇਤਰ ਦਾ ਸੁੰਦਰੀਕਰਨ ਕੀਤਾ ਜਾਵੇਗਾ ਅਤੇ ਸੜਕ ਦੇ ਡਿਵਾਈਡਰ ਦੇ ਵਿਚਕਾਰ ਸੋਹਣੇ ਫੁੱਲ ਬੂਟੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸੜਕ ਅਤੇ ਪੈਂਦੀਆਂ ਦੋ ਟਰੈਫ਼ਿਕ ਲਾਈਟਾਂ ਦੇ ਆਸ ਪਾਸ ਪੈਂਦੇ ਖੇਤਰ ਨੂੰ ਵਿਸ਼ੇਸ਼ ਤੌਰ ਤੇ ਵਿਕਸਿਤ ਕੀਤਾ ਜਾਂਦਾ ਹੈ ਅਤੇ ਸੜਕ ਕਿਨਾਰੇ ਸਾਈਨ ਬੋਰਡ ਆਦਿ ਵੀ ਲਗਾਏ ਜਾਣੇ ਹਨ ਅਤ ਨਵੇੱ ਸਿਰੇ ਤੋੱ ਪੇੱਟ ਕਰਕੇ ਇਸ ਖੇਤਰ ਨੂੰ ਸਾਫ ਸੁਥਰਾ ਬਣਾਇਆ ਜਾਣਾ ਹੈ।
ਉਹਨਾਂ ਦੱਸਿਆ ਕਿ ਇਸ ਦੌਰਾਨ ਸਿਵਲ ਦਾ ਕੰਮ ਨਗਰ ਨਿਗਮ ਦੇ ਠੇਕੇਦਾਰ ਵੱਲੋਂ ਕੀਤਾ ਜਾਵੇਗਾ ਜਦੋਂਕਿ ਹਾਰਟੀਕਲਚਰ ਦਾ ਕੰਮ ਕਾਰਪੋਰਟ ਸੋਸ਼ਲ ਰਿਸਪਾਂਸਿਬਿਲਟੀ ਦੇ ਤਹਿਤ ਵੱਖ ਵੱਖ ਕੰਪਨੀਆਂ ਦੇ ਹਵਾਲੇ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਐਸਏਐਸ ਨਗਰ ਦੇਸ਼ ਦੇ ਪਹਿਲੀ ਕਤਾਰ ਦੇ ਵਿਕਸਿਤ ਅਤੇ ਸਾਥ ਸੁਥਰੇ ਸ਼ਹਿਰਾਂ ਵਿੱਚ ਸ਼ੁਮਾਰ ਹੋ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…