ਪਿੰਡ ਸਿੰਹੋਂ ਮਾਜਰਾ ਵਿੱਚ ਜ਼ੈਲਦਾਰ ਚੈੜੀਆ ਦਾ ਵਿਸ਼ੇਸ਼ ਸਨਮਾਨ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 19 ਅਪਰੈਲ:
ਇੱਥੋਂ ਦੇ ਨੇੜਲੇ ਪਿੰਡ ਸਿੰਹੋਂਮਾਜਰਾ ਵਿਖੇ ਨਿੱਕੇ ਨਿੱਕੇ ਬੱਚਿਆਂ ਨੂੰ ਧਾਰਮਿਕ ਸਿੱਖਿਆ ਦੇਣ ਲਈ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਕੁਲਵਿੰਦਰ ਸਿੰਘ ਰਸੂਲਪੁਰ ਨੇ ਬੱਚਿਆਂ ਨੂੰ ਗੁਰਬਾਣੀ ਕੰਠ, ਕਵਿਤਾ, ਕਵੀਸ਼ਰੀ, ਸ਼ਬਦ ਗਾਇਨ ਆਦਿ ਦੀ ਸਿਖਲਾਈ ਦਿੱਤੀ। ਇਸ ਸਮਾਗਮ ਦੇ ਅਖੀਰਲੇ ਦਿਨ ਬੱਚਿਆਂ ਵਿਚ ਧਾਰਮਿਕ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿਚ ਜੇਤੂ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਜੱਟ ਮਹਾਂ ਸਭਾ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਉਚੇਚੇ ਤੌਰ ’ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜੀਆਂ ਨੂੰ ਧਰਮ ਨਾਲ ਜੋੜਨ ਲਈ ਅਜਿਹੇ ਉਪਰਾਲੇ ਪਿੰਡ ਪੱਧਰ ’ਤੇ ਕਰਵਾਉਣੇ ਸਮੇਂ ਦੀ ਮੁਖ ਮੰਗ ਹੈ ਜਿਸ ਲਈ ਸਮਾਜ ਪ੍ਰਬੰਧਕ ਵਧਾਈ ਦੇ ਪਾਤਰ ਹਨ। ਇਸ ਦੌਰਾਨ ਪ੍ਰਬੰਧਕ ਵੱਲੋਂ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਦਾ ਸਿਰੋਪਾਉ ਨਾਲ ਸਨਮਾਨ ਕੀਤਾ ਗਿਆ। ਇਸ ਮੌਕੇ ਟਹਿਲ ਸਿੰਘ, ਗੁਰਿੰਦਰ ਸਿੰਘ, ਪਰਮਜੀਤ ਸਿੰਘ, ਜਸ਼ਮੇਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਦੇ ਬੱਚੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੀਨੀਅਰ ਵੈਟਰਨਰੀ ਅਫ਼ਸਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਨਿੱਜੀ ਦਖ਼ਲ ਮੰਗਿਆ

ਸੀਨੀਅਰ ਵੈਟਰਨਰੀ ਅਫ਼ਸਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਨਿੱਜੀ ਦਖ਼ਲ ਮੰਗਿਆ ਸਰਕਾਰ ਨੇ ਕਮਿਊਟਿਡ ਪ…