ਜ਼ੈਲਦਾਰ ਸਤਵਿੰਦਰ ਚੈੜੀਆਂ ਸਰਕਲ ਸਟਾਈਲ ਕਬੱਡੀ ਜ਼ਿਲ੍ਹਾ ਰੋਪੜ ਦੇ ਪ੍ਰਧਾਨ ਬਣੇ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 17 ਸਤੰਬਰ:
ਆਲ ਇੰਡੀਆ ਸਰਕਲ ਸਟਾਈਲ ਕਬੱਡੀ ਦੇ ਕੌਮੀ ਪ੍ਰਧਾਨ ਫਤਹਿਜੰਗ ਸਿੰਘ ਬਾਜਵਾ ਵੱਲੋਂ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਨੂੰ ਆਲ ਇੰਡੀਆ ਸਰਕਲ ਸਟਾਈਲ ਕਬੱਡੀ ਜ਼ਿਲ੍ਹਾ ਰੋਪੜ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ੈਲਦਾਰ ਚੈੜੀਆਂ ਨੇ ਕਿਹਾ ਕਿ ਸਰਕਲ ਸਟਾਈਲ ਕਬੱਡੀ ਨੂੰ ਪ੍ਰਫੁੱਲਿਤ ਕਰਨ ਲਈ ਦਿਨ ਰਾਤ ਮਿਹਨਤ ਕਰਨਗੇ ਤਾਂ ਜੋ ਪੁਰਾਣੇ ਸਮਿਆਂ ਦੀ ਤਰ੍ਹਾਂ ਕਬੱਡੀ ਮਾਂ ਖੇਡ ਨੂੰ ਮੁੜ ਮੁੜ ਘਰ ਘਰ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਆਲ ਇੰਡੀਆ ਸਰਕਲ ਸਟਾਈਲ ਕਬੱਡੀ ਦੇ ਪ੍ਰਧਾਨ ਫਤਹਿਜੰਗ ਸਿੰਘ ਬਾਜਵਾ ਦੀ ਅਗਵਾਈ ਵਿਚ ਟੁੱਟ ਬ੍ਰਦਰਜ਼ ਵੱਲੋਂ 24 ਅਕਤੂਬਰ ਨੂੰ ਸਰਕਲ ਸਟਾਈਲ ਕਬੱਡੀ ਲੀਗ ਜਲੰਧਰ ਵਿੱਚ ਸ਼ੁਰੂ ਹੋਵੇਗੀ। ਜਿਸ ਦੌਰਾਨ ਛੇ ਟੀਮਾਂ ਵਿੱਚ ਭੇੜ ਹੋਣਗੇ। ਜਿਸ ਵਿੱਚ 34 ਮੁਕਾਬਲੇ ਹੋਣਗੇ ਅਤੇ ਫਾਈਨਲ ਮੁਕਾਬਲਾ 12 ਨਵੰਬਰ ਨੂੰ ਮੁਹਾਲੀ ਵਿੱਚ ਹੋਵੇਗੀ। ਜਿਸ ਦੀ ਜੇਤੂ ਟੀਮ ਨੂੰ 50 ਲੱਖ ਰੁਪਏ ਅਤੇ ਉੱਪ ਜੇਤੂ ਟੀਮ ਨੂੰ 25 ਲੱਖ ਰੁਪਏ ਅਤੇ ਵਧੀਆ ਖੇਡ ਵਿੱਚ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਵਿਸ਼ੇਸ਼ ਸਨਮਾਨਿਤ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਅਧਿਆਪਕਾਂ ਨੇ ਸਿੱਖਿਆ ਭਵਨ ਦੇ ਬਾਹਰ ਹਰਜੋਤ ਬੈਂਸ ਦਾ ਪੁਤਲਾ ਸਾੜਿਆ, ਨਾਅਰੇਬਾਜ਼ੀ

ਅਧਿਆਪਕਾਂ ਨੇ ਸਿੱਖਿਆ ਭਵਨ ਦੇ ਬਾਹਰ ਹਰਜੋਤ ਬੈਂਸ ਦਾ ਪੁਤਲਾ ਸਾੜਿਆ, ਨਾਅਰੇਬਾਜ਼ੀ 8 ਮਾਰਚ ਨੂੰ ਸਿੱਖਿਆ ਮੰਤਰ…