nabaz-e-punjab.com

ਅਕਾਲੀ-ਭਾਜਪਾ ਵੱਲੋਂ ਵਿਕਾਸ ਦੇ ਦਮ ’ਤੇ ਲੜੀਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ: ਕੈਪਟਨ ਸਿੱਧੂ

ਅਕਾਲੀ ਦਲ ਨੇ 2 ਜ਼ਿਲ੍ਹਾ ਪ੍ਰੀਸ਼ਦ ਤੇ 11 ਬਲਾਕ ਸੰਮਤੀ ਉਮੀਦਵਾਰਾਂ ਦੀ ਸੂਚੀ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਸਤੰਬਰ:
ਪੰਜਾਬ ਵਿੱਚ 19 ਸਤੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਅਕਾਲੀ ਦਲ ਵੱਲੋਂ ਅੱਜ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਉਮੀਦਵਾਰਾਂ ਦਾ ਐਲਾਨ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਵੱਲੋਂ ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਮੁਹਾਲੀ ਸ਼ਹਿਰੀ ਦੇ ਦਫ਼ਤਰ ਕੋਠੀ ਨੰਬਰ-1068, ਸੈਕਟਰ-69 ਵਿਖੇ ਕੀਤਾ ਗਿਆ।
ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਦੀ ਭਰ੍ਹਵੀਂ ਮੀਟਿੰਗ ਵਿਚ ਉਮੀਦਵਾਰਾਂ ਦਾ ਐਲਾਨ ਕਰਦਿਆਂ ਕੈਪਟਨ ਸਿੱਧੂ ਨੇ ਕਿਹਾ ਕਿ ਇਹ ਚੋਣਾਂ ਅਕਾਲੀ-ਭਾਜਪਾ ਗੱਠਜੋੜ ਦੀ ਪਿਛਲੀ ਸਰਕਾਰ ਵੱਲੋਂ ਪੰਜਾਬ ਵਿੱਚ ਕੀਤੇ ਗਏ ਰਿਕਾਰਡ ਤੋੜ ਵਿਕਾਸ ਦੇ ਦਮ ’ਤੇ ਲੜੀਆਂ ਜਾਣਗੀਆਂ ਅਤੇ ਅਕਾਲੀ ਉਮੀਦਵਾਰ ਵੱਡੇ ਫਰਕ ਨਾਲ ਜਿੱਤ ਹਾਸਲ ਕਰਨਗੇ। ਐਸਜੀਪੀਸੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ (ਮੋਹਾਲੀ) ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਐਮ.ਡੀ. ਲੇਬਰਫੈਡ ਪਰਮਿੰਦਰ ਸਿੰਘ ਸੋਹਾਣਾ, ਗੁਰਮੀਤ ਸਿੰਘ ਬਾਕਰਪੁਰ, ਜਥੇਦਾਰ ਸੁਰਿੰਦਰ ਸਿੰਘ ਕਲੇਰ ਦੀ ਹਾਜ਼ਰੀ ਵਿਚ ਅਕਾਲੀ ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਗਈ।
ਕੈਪਟਨ ਸਿੱਧੂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਦੇ ਮਨੌਲੀ ਜ਼ੋਨ ਤੋਂ ਹਰਮਿੰਦਰ ਸਿੰਘ ਪੱਤੋਂ, ਬਲੌਂਗੀ ਜ਼ੋਨ ਤੋਂ ਰਵਿੰਦਰ ਕੌਰ ਬਲੌਂਗੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਬਲਾਕ ਸੰਮਤੀ ਚੋਣਾਂ ਲਈ ਮੌਲੀ ਬੈਦਵਾਨ ਤੋਂ ਅਵਤਾਰ ਸਿੰਘ ਮੌਲੀ, ਪੱਤੋਂ ਜ਼ੋਨ ਤੋਂ ਪਰਮਜੀਤ ਕੌਰ ਬੜੀ, ਚੱਪੜਚਿੜੀ ਤੋਂ ਬਲਜੀਤ ਸਿੰਘ, ਬੜਮਾਜਰਾ ਤੋਂ ਊਸ਼ਾ ਰਾਣੀ, ਬਾਕਰਪੁਰ ਜ਼ੋਨ ਤੋਂ ਦਰਸ਼ਨੀ ਕੌਰ, ਬਲਾਕ ਸੰਮਤੀ ਲਖਨੌਰ ਤੋਂ ਹਰਪ੍ਰੀਤ ਕੌਰ ਲਾਂਡਰਾਂ, ਦਾਊਂ ਤੋਂ ਗੁਰਦਾਸ ਸਿੰਘ ਦਾਊਂ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਉਨ੍ਹਾਂ ਸਾਰੇ ਉਮੀਦਵਾਰਾਂ ਨੂੰ ਚੋਣਾਂ ਵਿੱਚ ਜਿੱਤ ਲਈ ਸ਼ੁਭ ਇੱਛਾਵਾਂ ਵੀ ਦਿੱਤੀਆਂ। ਮੁਹਾਲੀ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਹਲਕਾ ਇੰਚਾਰਜ ਨੂੰ ਵਿਸ਼ਵਾਸ ਦਿਵਾਇਆ ਤੇ ਕਿਹਾ ਕਿ ਲੋਕਾਂ ਨੂੰ ਅਕਾਲੀ-ਭਾਜਪਾ ਸਰਕਾਰ ਵੱਲੋਂ ਆਪਣੇ ਕਾਰਜਕਾਲ ਵਿਚ ਕੀਤੇ ਕੰਮਾਂ ਬਾਰੇ ਦੱਸਿਆ ਜਾਵੇਗਾ ਅਤੇ ਕਾਂਗਰਸ ਸਰਕਾਰ ਦੀਆਂ ਲੋਕ ਵਿਰੋਧੀ ਅਤੇ ਮੁਲਾਜ਼ਮ ਵਿਰੋਧੀ ਨੀਤੀਆਂ ਬਾਰੇ ਵੀ ਦੱਸ ਕੇ ਅਕਾਲੀ ਉਮੀਦਵਾਰਾਂ ਨੂੰ ਜਿਤਾਉਣ ਲਈ ਪੂਰੇ ਯਤਨ ਕੀਤੇ ਜਾਣਗੇ।
ਸੀਨੀਅਰ ਆਗੂ ਪਰਮਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਵਿਕਾਸ ਦੇ ਨਾਂ ’ਤੇ ਚੋਣਾਂ ਲੜੀਆਂ ਜਾਣਗੀਆਂ। ਉਨ੍ਹਾਂ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਸੁਆਲ ਕੀਤਾ ਕਿ ਉਹ ਪਹਿਲਾਂ ਇਹ ਦੱਸਣ ਕਾਂਗਰਸ ਸਰਕਾਰ ਨੇ ਆਪਣੇ ਡੇਢ ਸਾਲ ਦੇ ਕਾਰਜਕਾਲ ਦੌਰਾਨ ਮੁਹਾਲੀ ਹਲਕੇ ਦੇ ਪਿੰਡਾਂ ਨੂੰ ਕਿੰਨੀਆਂ ਗਰਾਂਟਾਂ ਦਿੱਤੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਮੰਤਰੀ ਨੇ ਕਿਸੇ ਪਿੰਡ ਵਿੱਚ ਵਿਕਾਸ ਦੇ ਨਾਂ ’ਤੇ ਇੱਕ ਦੁਆਨੀ ਵੀ ਨਹੀਂ ਖ਼ਰਚੀ ਹੈ।
ਐਸਪੀਜੀਸੀ ਦੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਅਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ਦਾ ਇਨ੍ਹਾਂ ਚੋਣਾਂ ’ਤੇ ਕੋਈ ਅਸਰ ਨਹੀਂ ਪਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਚੋਣਾਂ ਸਬੰਧੀ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਨੇ ਅਕਾਲੀ ਦਲ ਅਤੇ ਬਾਦਲ ਪਰਿਵਾਰ ਨੂੰ ਬਦਨਾਮ ਕਰਨ ਲਈ ਡੂੰਘੀ ਸਾਜ਼ਿਸ਼ ਰਚੀ ਹੈ।
ਇਸ ਮੌਕੇ ਸੀਨੀਅਰ ਆਗੂ ਬਲਵਿੰਦਰ ਸਿੰਘ ਗੋਬਿੰਦਗੜ੍ਹ, ਅਵਤਾਰ ਸਿੰਘ ਦਾਊਂ, ਗੁਰਮੀਤ ਸਿੰਘ ਬਾਕਰਪੁਰ, ਪ੍ਰਭਜੋਤ ਸਿੰਘ ਕਲੇਰ, ਬਲਜੀਤ ਸਿੰਘ ਜਗਤਪੁਰਾ, ਹਰਮਿੰਦਰ ਸਿੰਘ ਪੱਤੋਂ, ਨੰਬਰਦਾਰ ਨਛੱਤਰ ਸਿੰਘ ਬਾਕਰਪੁਰ, ਪ੍ਰੇਮ ਸਿੰਘ ਝਿਊਰਹੇੜੀ, ਬਲਵਿੰਦਰ ਸਿੰਘ ਮੋਟੇਮਾਜਰਾ, ਅਮਰਜੀਤ ਸਿੰਘ ਰਾਏਪੁਰ, ਡਾ. ਮੇਹਰ ਸਿੰਘ, ਹਰਜਿੰਦਰ ਸਿੰਘ ਬਲੌਂਗੀ, ਅਮਨ ਪੁਨੀਆਂ, ਕਰਮਜੀਤ ਸਿੰਘ ਬੜੀ, ਗੁਰਪ੍ਰੀਤ ਸਿੰਘ ਸਰਪੰਚ ਤੰਗੋਰੀ, ਸੋਮ ਪ੍ਰਕਾਸ਼, ਸਾਬਕਾ ਸਰਪੰਚ, ਜਤਿੰਦਰ ਸਿੰਘ ਬੱਲੋਮਾਜਰਾ, ਗੁਰਸੇਵਕ ਸਿੰਘ ਬੜੀ, ਤਰਸੇਮ ਸਿੰਘ, ਪਰਮਜੀਤ ਸਿੰਘ ਬਲੌਂਗੀ ਆਦਿ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…