nabaz-e-punjab.com

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਮੁਲਾਜ਼ਮਾਂ ਨੇ ਵਿਕਾਸ ਭਵਨ ਦੇ ਬਾਹਰ ਦਿੱਤਾ ਵਿਸ਼ਾਲ ਧਰਨਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਗਸਤ:
ਬਲਾਕ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀਆਂ ਦੀ ਲਗਾਤਾਰ ਚੱਲ ਰਹੀ ਕਲਮ ਛੋੜ ਹੜਤਾਲ ਦੌਰਾਨ ਵਿਕਾਸ ਭਵਨ ਦੇ ਬਾਹਰ ਵਰ੍ਹਦੇ ਮੀਂਹ ਵਿੱਚ 29ਵੇਂ ਦਿਨ ਜ਼ਿਲ੍ਹਾ ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ, ਜ਼ਿਲ੍ਹਾ ਐਸਏਐਸ ਨਗਰ ਵੱਲੋਂ ਸੂਬਾ ਕਮੇਟੀ ਦੀ ਪ੍ਰਧਾਨਗੀ ਹੇਠ ਵਿਸ਼ਾਲ ਧਰਨਾ ਦਿੱਤਾ। ਆਪਣੀਆਂ ਮੰਗਾਂ ਦੀ ਪੂਰਤੀ ਲਈ ਕਮੇਟੀ ਦੇ ਸੱਦੇ ’ਤੇ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਨਿਰਮਲ ਸਿੰਘ ਜ਼ਿਲ੍ਹਾ ਪ੍ਰਧਾਨ ਮੁਹਾਲੀ ਇੰਦਰਜੀਤ ਸਿੰਘ ਬਲਾਕ ਪ੍ਰਧਾਨ ਡੇਰਾਬਸੀ, ਰਮਿੰਦਰ ਸਿੰਘ, ਵਰਿਆਮ ਸਿੰਘ, ਫਿਰੋਜ਼ਪੁਰ ਜ਼ਿਲ੍ਹਾ ਪ੍ਰਧਾਨ, ਪੰਚਾਇਤ ਅਫ਼ਸਰ ਅਸ਼ਵਨੀ ਕੁਮਾਰ ਭੁੱਖ ਹੜਤਾਲ ਤੇ ਬੈਠੇ। ਇਸ ਮੌਕੇ ਪੰਚਾਇਤ ਸਕੱਤਰ ਯੂਨੀਅਨ ਪੰਜਾਬ ਦੇ ਖਜਾਨਚੀ ਨਿਰਮਲ ਸਿੰਘ ਨੇ ਕਿਹਾ ਜਦੋਂ ਤੱਕ ਸਰਕਾਰ ਮੰਗਾਂ ਮੰਨ ਨਹੀਂ ਲੈਂਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ ਜੇਕਰ ਸਰਕਾਰ ਵੱਲੋਂ ਮੰਗਾਂ ਜਲਦੀ ਨਹੀਂ ਮੰਨੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਹੋਣ ਜਾ ਰਹੀਆਂ ਬਲਾਕ ਸੰਮਤੀ ਤੇ ਪੰਚਾਇਤੀ ਚੋਣਾਂ ਵਿੱਚ ਸੜਕਾਂ ਅਤੇ ਆ ਕੇ ਸਰਕਾਰ ਵਿਰੁੱਧ ਮੁਹਿੰਮ ਚਲਾਈ ਜਾਵੇਗੀ। ਤਾਂ ਜੋ ਕੁੰਭਕਰਨੀ ਨੀਂਦ ਵਿੱਚ ਸੁੱਤੀ ਸਰਕਾਰ ਨੂੰ ਜਗਾਇਆ ਜਾ ਸਕੇ।
ਇਸ ਮੌਕੇ ਰਵਿੰਦਰ ਸਿੰਘ ਗਿੱਲ ਪ੍ਰਧਾਨ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਸਾਂਝੀ ਐਕਸ਼ਨ ਕਮੇਟੀ ਪੰਜਾਬ, ਨਿਰਮਲ ਸਿੰਘ ਪ੍ਰਧਾਨ ਸਿੰਘ ਪ੍ਰਧਾਨ ਜ਼ਿਲ੍ਹਾ ਮੁਹਾਲੀ, ਵਰਿਆਮ ਸਿੰਘ ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ, ਦਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਮੁਕਤਸਰ ਸਾਹਿਬ, ਹਰਦੀਪ ਸਿੰਘ ਖਰੜ, ਸਿੰਕਦਰ ਸਿੰਘ, ਵਕੀਲ ਸਿੰਘ ਬਨਾਮ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ, ਜਸਵੀਰ ਸਿੰਘ ਬਲਾਕ ਪ੍ਰਧਾਨ ਮਲੋਟ, ਸਰਬਜੀਤ ਸਿੰਘ ਬਲਾਕ ਪ੍ਰਧਾਨ ਲੰਬੀ, ਦਲੀਪ ਸਿੰਘ ਬਲਾਕ ਪ੍ਰਧਾਨ ਗਿੱਦੜਬਾਹਾ, ਸੁਖਵਿੰਦਰ ਕੌਰ, ਰਾਣੀ ਗੋਇਲ, ਪਰਮਜੀਤ ਕੌਰ, ਜਸਵੀਰ ਕੌਰ, ਹਾਕਮ ਸਿੰਘ, ਕੁਲਵਿੰਦਰ ਸਿੰਘ, ਮਨਦੀਪ ਸਿੰਘ ਡੇਰਾਬਸੀ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…