nabaz-e-punjab.com

ਮੁਹਾਲੀ ਵਿੱਚ ਜ਼ਿਲ੍ਹਾ ਪ੍ਰੀਸ਼ਦ ਲਈ 23 ਤੇ ਪੰਚਾਇਤ ਸੰਮਤੀ ਲਈ 150 ਉਮੀਦਵਾਰ ਚੋਣ ਮੈਦਾਨ ’ਚ: ਬੈਂਸ

ਜ਼ਿਲ੍ਹਾ ਪ੍ਰੀਸ਼ਦ ਦੇ 19 ਉਮੀਦਵਾਰਾਂ ਅਤੇ ਪੰਚਾਇਤ ਸੰਮਤੀ ਦੇ 123 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਲਏ ਵਾਪਸ
ਪੰਚਾਇਤ ਸੰਮਤੀ ਖਰੜ ਬਲਾਕ ਵਿੱਚ ਇੱਕ ਉਮੀਦਵਾਰ ਨਿਰਵਿਰੋਧ ਜੇਤੂ ਕਰਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਸਤੰਬਰ:
ਪੰਜਾਬ ਵਿੱਚ 19 ਸਤੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਲਈ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲਈ 23 ਉਮੀਦਵਾਰ ਅਤੇ ਤਿੰਨ ਪੰਚਾਇਤ ਸੰਮਤੀਆਂ ਲਈ 150 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ। ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਅਮਰਦੀਪ ਸਿੰਘ ਬੈਂਸ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਚੋਣ ਲਈ 10 ਜ਼ੋਨਾਂ ਅਤੇ ਤਿੰਨ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਲਈ 62 ਜ਼ੋਨਾਂ ਵਿੱਚ ਚੋਣ ਹੋਵੇਗੀ। ਜਦਕਿ ਖਰੜ ਬਲਾਕ ਦੀ ਪੰਚਾਇਤ ਸੰਮਤੀ ਲਈ ਇੱਕ ਉਮੀਦਵਾਰ ਨੂੰ ਨਿਰਵਿਰੋਧ ਜੇਤੂ ਕਰਾਰ ਦਿੱਤਾ ਗਿਆ ਹੈ।
ਸ੍ਰੀ ਬੈਂਸ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਲਈ ਕੁੱਲ 50 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਸਨ। ਜਿਨ੍ਹਾਂ ’ਚੋਂ 8 ਉਮੀਦਵਾਰਾਂ ਦੇ ਨਾਮਜ਼ਦਗੀ ਪੇਪਰ ਪੜਤਾਲ ਉਪਰੰਤ ਖਾਰਜ ਕੀਤੇ ਗਏ ਹਨ ਜਦੋਂਕਿ 19 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਲਈ ਬਲਾਕ ਡੇਰਾਬੱਸੀ ਵਿੱਚ 96 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਸਨ। ਜਿਨ੍ਹਾਂ ਦੀ ਬਰੀਕੀ ਨਾਲ ਪੜਤਾਲ ਦੌਰਾਨ 8 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ ਅਤੇ 41 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਗਏ ਹਨ। ਇਸ ਤਰ੍ਹਾਂ ਹੁਣ 47 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ। ਇੰਝ ਹੀ ਬਲਾਕ ਮਾਜਰੀ ਵਿੱਚ 84 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਸਨ। ਜਿਨ੍ਹਾਂ ’ਚੋਂ 37 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਜਾਣ ਕਾਰਨ ਹੁਣ ਕੇਵਲ 47 ਉਮੀਦਵਾਰ ਚੋਣ ਮੈਦਾਨ ਵਿੱਚ ਮੌਜੂਦ ਹਨ।
ਇਸੇ ਤਰ੍ਹਾਂ ਬਲਾਕ ਖਰੜ ਵਿੱਚ 104 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਸਨ। ਜਿਨ੍ਹਾਂ ’ਚੋਂ ਪੜਤਾਲ ਉਪਰੰਤ 2 ਨਾਮਜ਼ਦਗੀ ਪੱਤਰ ਖਾਰਜ ਕੀਤੇ ਗਏ ਅਤੇ 45 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਗਏ ਅਤੇ 56 ਉਮੀਦਵਾਰ ਚੋਣ ਮੈਦਾਨ ਵਿੱਚ ਮੌਜੂਦ ਹਨ। ਉਨ੍ਹਾਂ ਦੱਸਿਆ ਕਿ 19 ਸਤੰਬਰ ਨੂੰ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 4 ਤੱਕ ਵੋਟਾਂ ਪੈਣਗੀਆਂ। ਇਸ ਮੌਕੇ ਡੀਡੀਪੀਓ ਸੀ.ਕੇ. ਸਾਲਦੀ ਵੀ ਮੌਜੂਦ ਸਨ।
(ਬਾਕਸ ਆਈਟਮ)
19 ਸਤੰਬਰ ਨੂੰ ਦੁਕਾਨਾਂ, ਵਪਾਰਕ ਅਦਾਰਿਆਂ ਤੇ ਫੈਕਟਰੀਆਂ ’ਚ ਕੰਮ ਕਰਦੇ ਕਿਰਤੀਆਂ ਲਈ ਤਨਖਾਹ ਸਮੇਤ ਛੁੱਟੀ ਘੋਸ਼ਿਤ
ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸਮਿਤੀ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਵੋਟਾਂ ਵਾਲੇ ਦਿਨ ਸਾਰੀਆਂ ਦੁਕਾਨਾਂ, ਵਪਾਰਕ ਅਦਾਰਿਆਂ ਅਤੇ ਫੈਕਟਰੀਆਂ ਵਿੱਚ ਕੰਮ ਕਰਦੇ ਕਿਰਤੀਆਂ ਲਈ ਤਨਖ਼ਾਹ ਸਮੇਤ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ 19 ਸਤੰਬਰ, 2018 (ਬੁੱਧਵਾਰ) ਨੂੰ ਉਨ੍ਹਾਂ ਦੁਕਾਨਾਂ, ਵਪਾਰਕ ਅਦਾਰਿਆਂ ਤੇ ਫੈਕਟਰੀਆਂ ਵਿੱਚ ਜਿੱਥੇ ਬੁੱਧਵਾਰ ਨੂੰ ਨਾਗਾ ਨਹੀਂ ਰੱਖਿਆ ਜਾਂਦਾ, ਲਈ ਤਨਖਾਹ ਸਮੇਤ ਹਫਤਾਵਰੀ ਛੁੱਟੀ ਘੋਸ਼ਿਤ ਕੀਤੀ ਹੈ, ਜੋ ਕਿ ਪਹਿਲਾਂ ਨਿਰਧਾਰਿਤ ਹਫਤਾਵਰੀ ਛੱੁਟੀ ਦੇ ਇਵਜ਼ ਵਿੱਚ ਹੋਵੇਗੀ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …