ਜ਼ੀਰਾ ਤੇ ਵਾਲੀਆ ਨੇ ਚੁੱਕੀ ਸ਼ਹੀਦ ਸੂਬਦੇਾਰ ਪਰਮਜੀਤ ਸਿੰਘ ਦੇ ਬੱਚਿਆਂ ਦੀ ਮੁਫ਼ਤ ਪੜ੍ਹਾਈ ਦੀ ਜ਼ਿੰਮੇਵਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਮਈ:
ਪਿਛਲੇ ਦਿਨੀਂ ਤਰਨਤਾਰਨ ਜ਼ਿਲੇ ਦੇ ਸ਼ਹੀਦ ਹੋਏ ਸੈਨਿਕ ਸੂਬੇਦਾਰ ਪਰਮਜੀਤ ਸਿੰਘ ਦੇ ਬੱਚਿਆਂ ਦੀ ਪੜ੍ਹਾਈ ਦੀ ਜ਼ਿੰਮੇਵਾਰੀ ਕਿਸਾਨ ਖੇਤ ਮਜ਼ਦੂਰ ਸੈੱਲ ਕਾਂਗਰਸ ਪੰਜਾਬ ਅਤੇ ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਮੁਹਾਲੀ ਨੇ ਚੁੱਕਣ ਦਾ ਐਲਾਨ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਖੇਤ ਮਜ਼ਦੂਰ ਸੈੱਲ ਪੰਜਾਬ ਦੇ ਪ੍ਰਧਾਨ ਇੰਦਰਜੀਤ ਸਿੰਘ ਜੀਰਾ ਅਤੇ ਪੰਜਾਬ ਨਰਸਿੰਗ ਟ੍ਰੇਨਿੰਗ ਇੰਸਟੀਚਿਊਟ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਦੇ ਚੇਅਰਮੈਨ ਚਰਨਜੀਤ ਸਿੰਘ ਵਾਲੀਆ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਹਿਮਾਚਲ ਪ੍ਰਦੇਸ਼ ਦੇ ਆਈਏਐੱਸ ਤੇ ਆਈਪੀਐੱਸ ਪਤੀ ਪਤਨੀ ਇਨ੍ਹਾਂ ਬੱਚਿਆਂ ਦੀ ਪਰਿਵਰਸ਼ ਕਰਨ ਦਾ ਇੱਛੁਕ ਹੈ। ਉਨ੍ਹਾਂ ਇਸ ਜੋੜੇ ਦਾ ਨਿਮਰਤਾ ਸਹਿਤ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦੀ ਇਹ ਪ੍ਰੰਪਰਾ ਰਹੀ ਹੈ ਕਿ ਪੰਜਾਬੀ ਤਾਂ ਵਿਦੇਸ਼ੀਆਂ ਦੀਆਂ ਧੀਆਂ ਭੈਣਾਂ ਤੱਕ ਦੀ ਵੀ ਪਰਵਰਿਸ਼ ਕਰਦੇ ਰਹੇ ਹਨ। ਇਹ ਤਾਂ ਫਿਰ ਪੰਜਾਬ ਦੇ ਇਕ ਸ਼ਹੀਦ ਦੇ ਬੱਚੇ ਹਨ। ਉਨ੍ਹਾਂ ਕਿਹਾ ਕਿ ਇਸ ਸ਼ਹੀਦ ਦੇ ਬੱਚਿਆਂ ਦੀ ਪੜ੍ਹਾਈ ਦੀ ਜ਼ਿੰਮੇਵਾਰੀ ਉਹ ਖ਼ੁਦ ਚੁੱਕਣਗੇ। ਉਨ੍ਹਾਂ ਨੇ ਇਸ ਅਫਸਰ ਜੋੜੇ ਦਾ ਇਸ ਗੱਲ ਲਈ ਵੀ ਧੰਨਵਾਦ ਕੀਤਾ ਹੈ ਕਿ ਉਨ੍ਹਾਂ ਨੇ ਸ਼ਹੀਦ ਦੇ ਬੱਚਿਆਂ ਦੇ ਦੁਖ ਨੂੰ ਸਮਝਿਆ ਹੈ।
ਅੱਜ ਇੱਥੇ ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਵਿਖੇ ਗੱਲਬਾਤ ਕਰਦਿਆਂ ਇਨ੍ਹਾਂ ਨੇਤਾਵਾਂ ਨੇ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ ਤੇ ਹਮੇਸ਼ਾ ਹੀ ਸਾਡੇ ਗੁਰੂ ਸਾਹਿਬਾਨ ਨੇ ਦੀਨ ਦੁਨੀਆਂ ਦੇ ਭਲੇ ਲਈ ਆਪ ਵੀ ਕਮ ਕੀਤਾ ਹੈ ਤੇ ਸਾਡੇ ਲਈ ਵੀ ਇਕ ਰਾਹ ਦਸੇਰੇ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਆਪਣੇ ਗੁਰੂਆਂ ਦੇ ਸੰਦੇਸ਼ ਤੇ ਅਮਲ ਕਰਦਿਆਂ ਇਨ੍ਹਾਂ ਦੋਵੇਂ ਜਥੇਬੰਦੀਆਂ ਨੇ ਸ਼ਹੀਦ ਪਰਮਜੀਤ ਸਿੰਘ ਦੇ ਬੱਚਿਆਂ ਦੀ ਪੜ੍ਹਾਈ ਲਿਖਾਈ ਤੇ ਪਰਵਰਿਸ਼ ਕਰਨ ਦਾ ਫੈਸਲਾ ਕੀਤਾ ਹੈ। ਚਰਨਜੀਤ ਸਿੰਘ ਵਾਲੀਆ ਨੇ ਕਿਹਾ ਕਿ ਜੇਕਰ ਸ਼ਹੀਦ ਦੇ ਬੱਚੇ ਨਰਸਿੰਗ ਦਾ ਕੋਰਸ ਕਰਨਾ ਚਾਹੁਣ ਤਾਂ ਉਹ ਆਪਣੇ ਕਾਲਜ ਵਿਚ ਬੱਚਿਆਂ ਨੂੰ ਨਰਸਿੰਗ ਦੀ ਪੜ੍ਹਾਈ ਅਤੇ ਉਨ੍ਹਾਂ ਦੇ ਰਹਿਣ ਸਹਿਣ ਦਾ ਸਾਰਾ ਪ੍ਰਬੰਧ ਕਰਨਗੇ। ਜਥੇਦਾਰ ਜੀਰਾ ਅਤੇ ਸ੍ਰ. ਵਾਲੀਆ ਨੇ ਕਿਹਾ ਕਿ ਉਹ ਖ਼ੁਦ ਇਸ ਪਰਿਵਾਰ ਨੂੰ ਮਿਲਣ ਲਈ ਅਤੇ ਕੁੱਝ ਮਾਇਕ ਮਦਦ ਕਰਨ ਲਈ ਸੋਮਵਾਰ 8 ਮਈ ਨੂੰ ਉਨ੍ਹਾਂ ਦੇ ਪਿੰਡ ਵੇਈਂ ਪੂਈਂ ਵਿਖੇ ਜਾਣਗੇ। ਉਨ੍ਹਾਂ ਕਿਸਾਨ ਖੇਤ ਮਜ਼ਦੂਰ ਸੈੱਲ ਦੇ ਸਮੂਹ ਵਰਕਰਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ 8 ਮਈ ਨੂੰ ਪਿੰਡ ਵੇਈਂ ਪੂਈਂ ਵਿਖੇ ਸਵੇਰੇ 12 ਵਜੇ ਵੱਡੀ ਗਿਣਤੀ ਵਿਚ ਹੁੰਮਹੁੰਮਾ ਕੇ ਪਹੁੰਚਣ ਤਾਂ ਜੋ ਪਰਿਵਾਰ ਨਾਲ ਦੁੱਖ ਵੰਡਾਇਆ ਜਾ ਸਕੇ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…