nabaz-e-punjab.com

ਜ਼ੀਰਕਪੁਰ ਤੇ ਡੇਰਾਬੱਸੀ ਨਗਰ ਕੌਂਸਲਾਂ ਵੱਲੋਂ ਪਿਛਲੇ 3 ਸਾਲਾਂ ’ਚ ਕੀਤੇ ਕੰਮਾਂ ਦੀ ਜਾਂਚ ਦੇ ਹੁਕਮ

ਛੋਟੇ ਕਿਸਾਨਾਂ ਨੂੰ ਵੀ ਜਲਦੀ ਦਿੱਤਾ ਜਾਵੇਗਾ ਕਰਜ਼ਾ ਰਾਹਤ ਸਕੀਮ ਦਾ ਲਾਭ: ਸੁਖਜਿੰਦਰ ਰੰਧਾਵਾ
ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਚ ਉਸਾਰੂ ਸੋਚ ਵਾਲੇ ਨੌਜਵਾਨਾਂ ਨੂੰ ਸ਼ਾਮਲ ਕਰਨ ’ਤੇ ਜ਼ੋਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਅਗਸਤ:
ਪੰਜਾਬ ਸਰਕਾਰ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਨਾਲ ਨਸ਼ਿਆਂ ਦੀ ਸਮੱਸਿਆ ਵੱਡੇ ਪੱਧਰ ’ਤੇ ਹੱਲ ਹੋਈ ਹੈ ਅਤੇ ਪੰਜਾਬ ਦੇ ਲੋਕ ਖ਼ੁਦ ਨਸ਼ਿਆਂ ਖਿਲਾਫ ਜੰਗ ਵਿੱਚ ਮੋਹਰੀ ਭੂਮਿਕਾ ਨਿਭਾਉਣ ਲੱਗੇ ਹਨ। ਇਸ ਦੇ ਨਾਲ ਨਾਲ ਨਸ਼ੇ ਕਰਨ ਦੇ ਆਦੀ ਵਿਅਕਤੀ ਖੁਦ ਨਸ਼ਾ ਛੱਡਣ ਲਈ ਅੱਗੇ ਆ ਰਹੇ ਹਨ ਜਾਂ ਉਨ੍ਹਾਂ ਦੇ ਪਰਿਵਾਰ ਪ੍ਰਸ਼ਾਸਨ ਤੱਕ ਪਹੁੰਚ ਕਰ ਰਹੇ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਹਿਕਾਰਤਾ ਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਜ਼ਿਲ੍ਹਂਾ ਪ੍ਰਬੰਧਕੀ ਕੰਪਲੈਕਸ ਵਿੱਚ ਵੱਖ-ਵੱਖ ਸਕੀਮਾਂ ਦੇ ਮੁਲਾਂਕਣ ਲਈ ਜ਼ਿਲਂਾ ਐਸ.ਏ.ਐਸ ਨਗਰ ਦੇ ਪ੍ਰਸ਼ਾਸਨਿਕ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੀਤਾ।
ਸ੍ਰੀ ਰੰਧਾਵਾ ਨੇ ਜ਼ੀਰਕਪੁਰ ਖੇਤਰ ਵਿੱਚ ਪਾਣੀ ਦੀ ਨਿਕਾਸੀ ਦੀ ਸਮੱਸਿਆ ਦਾ ਗੰਭੀਰ ਨੋਟਿਸ ਲੈਂਦਿਆਂ ਜ਼ੀਰਕਪੁਰ ਅਤੇ ਡੇਰਾਬਸੀ ਨਗਰ ਕੌਂਸਲਾਂ ਵੱਲੋਂ ਪਿਛਲੇ 3 ਸਾਲ ਦੌਰਾਨ ਕਰਵਾਏ ਗਏ ਕਾਰਜਾਂ ਦੀ ਪੜਤਾਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜਿਹੜੇ ਵੀ ਅਧਿਕਾਰੀ ਤੇ ਕਰਮਚਾਰੀ ਤਨਦੇਹੀ ਨਾਲ ਕੰਮ ਕਰਦੇ ਹਨ। ਉਨ੍ਹਾਂ ਨੂੰ ਹੋਰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ ਅਤੇ ਕੰਮ ਵਿੱਚ ਢਿੱਲ ਵਰਤਣ ਵਾਲੇ ਅਧਿਕਾਰੀਆਂ ਜਾਂ ਕਰਮਚਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸਕੀਮਾਂ ਅਤੇ ਵਿਭਾਗੀ ਕਾਰਵਾਈਆਂ ਦਾ ਮੁਲਾਂਕਣ ਕਰਦਿਆਂ ਉਹਨਾਂ ਨੇ ਹਦਾਇਤ ਕੀਤੀ ਕਿ ਮੁਹਾਲੀ ਵਿੱਚ ਚਲ ਰਹੇ ਪੀ.ਜੀਜ਼ ‘ਤੇ ਤਿੱਖੀ ਨਜ਼ਰ ਰੱਖੀ ਜਾਵੇ ਅਤੇ ਇਹ ਗੱਲ ਯਕੀਨੀ ਬਣਾਈ ਜਾਵੇ ਕਿ ਕੋਈ ਵੀ ਮਕਾਨ ਮਾਲਕ ਪੁਲੀਸ ਨੂੰ ਸੂਚਿਤ ਕੀਤੇ ਬਿਨਂਾਂ ਕਿਰਾਏਦਾਰ ਜਾਂ ਪੇਇੰਗ ਗੈਸਟ ਨਾ ਰੱਖੇ। ਜੇ ਕੋਈ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ ਕਾਨੂੰਨ ਮੁਤਾਬਿਕ ਕਾਰਵਾਈ ਕੀਤੀ ਜਾਵੇ। ਉਹਨਾਂ ਕਿਹਾ ਕਿ ਅਜਿਹਾ ਕਰਨ ਨਾਲ ਮਾੜੇ ਅਨਸਰਾਂ ਨੂੰ ਨੱਥ ਪਾਉਣ ਵਿੱਚ ਮਦਦ ਮਿਲੇਗੀ।
ਮੰਤਰੀ ਨੇ ਕਿਹਾ ਕਿ ਪੰਜਾਬ ’ਚੋਂ ਨਸ਼ਿਆਂ ਦੇ ਖ਼ਾਤਮੇ ਲਈ ਜ਼ਰੂਰੀ ਹੈ ਕਿ ਪਿੰਡਾਂ ਦੇ ਉਸਾਰੂ ਸੋਚ ਵਾਲੇ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਚ ਸ਼ਾਮਲ ਕੀਤਾ ਜਾਵੇ। ਇਸ ਤੋਂ ਇਲਾਵਾ ਪਿੰਡਾਂ ਦੇ ਨੰਬਰਦਾਰਾਂ ਅਤੇ ਚੌਕੀਦਾਰਾਂ ਨੂੰ ਵੀ ਨਸ਼ਿਆਂ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਹਿੱਸਾ ਬਣਾਇਆ ਜਾਵੇ। ਉਹਨਾਂ ਕਿਹਾ ਕਿ ਪੰਚਾਇਤ ਵਿਭਾਗ ਇਸ ਮੁਹਿੰਮ ਵਿੱਚ ਬਹੁਤ ਵੱਡਾ ਯੋਗਦਾਨ ਪਾ ਸਕਦਾ ਹੈ ਕਿਉਂਕਿ ਇਹ ਵਿਭਾਗ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਜੁੜਿਆਂ ਹੁੰਦਾ ਹੈ। ਜੰਗਲਾਤ ਵਿਭਾਗ ਵਲੋਂ ਜ਼ਿਲ੍ਹਂਾ ਐਸ.ਏ.ਐਸ ਨਗਰ ਵਿੱਚ ਕੀਤੀਆਂ ਗਈਆਂ ਗਤੀਵਿਧੀਆਂ ਦਾ ਮੁਲਾਂਕਣ ਕਰਦਿਆਂ ਸ੍ਰੀ ਰੰਧਾਵਾ ਨੇ ਕਿਹਾ ਕਿ ਬੂਟੇ ਲਾਉਣ ਦੇ ਨਾਲ ਨਾਲ ਬੂਟਿਆਂ ਦੀ ਸੰਭਾਲ ਵਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦਾ ਜੋ ਵਾਅਦਾ ਕੀਤਾ ਸੀ ਉਸ ਨੂੰ ਪੜਾਅਵਾਰ ਪੂਰਾ ਕੀਤਾ ਜਾ ਰਿਹਾ ਹੈ। ਪਹਿਲਾਂ ਸੀਮਾਂਤ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਗਏ ਹਨ ਤੇ ਹੁਣ ਛੋਟੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੀ ਪ੍ਰਕਿਰਿਆ ਚਲ ਰਹੀ ਹੈ ਤੇ ਬਹੁਤ ਜਲਦ ਛੋਟੇ ਕਿਸਾਨਾਂ ਨੂੰ ਵੀ ਕਰਜ਼ਾਂ ਰਾਹਤ ਸਕੀਮ ਦਾ ਲਾਭ ਦਿੱਤਾ ਜਾਵੇਗਾ।
ਮੰਤਰੀ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਸਲੱਮਜ਼ ਵਿੱਚ ਵਿਸ਼ੇਸ਼ ਸਿਹਤ ਕੈਂਪ ਲਾਏ ਜਾਣ ਅਤੇ ਸਰਕਾਰ ਵਲੋਂ ਸਿਹਤ ਸਬੰਧੀ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪੁੱਜਦਾ ਕੀਤਾ ਜਾਵੇ। ਇਸ ਤੋਂ ਇਲਾਵਾ ਉਹਨਾਂ ਨੇ ਸਮਾਜਿਕ ਸੁਰੱਖਿਆ ਸਬੰਧੀ ਸਕੀਮਾਂ ਦਾ ਲਾਭ ਹਰ ਇਕ ਲੋੜਵੰਦ ਤੱਕ ਪੁੱਜਦਾ ਕਰਨ ਲਈ ਵੀ ਪਿੰਡ ਪੱਧਰ ‘ਤੇ ਵੱਧ ਤੋਂ ਵੱਧ ਕੈਂਪ ਲਾਉਣ ਦੀ ਹਦਾਇਤ ਕੀਤੀ ਅਤੇ ਪੈਂਨਸ਼ਨਾਂ ਆਦਿ ਸਬੰਧੀ ਦਿਕਤਾਂ ਨੂੰ ਵੀ ਫੌਰੀ ਤੌਰ ‘ਤੇ ਦੂਰ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਹਨਾਂ ਕਿਹਾ ਕਿ ਜ਼ਿਲਂੇ ਵਿਚ ਸਮਾਰਟ ਸਕੂਲ ਸਕੀਮ ਸਬੰਧੀ ਹੋਣ ਵਾਲੇ ਕੰਮ ਸਬੰਧਤ ਐਸ.ਡੀ.ਐਮਜ਼ ਆਪਣੀ ਨਿਗਰਾਨੀ ਵਿਚ ਕਰਵਾਉਣ। ਇਸ ਮੌਕੇ ਉਨ੍ਹਾਂ ਨੇ ਰੁਜ਼ਗਾਰ ਉੱਤਪਤੀ ਵਿਭਾਗ, ਪੰਚਾਇਤ ਵਿਭਾਗ, ਖੇਤੀਬਾੜੀ ਵਿਭਾਗ, ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਸਮੇਤ ਹੋਰਨਾਂ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਮੁਲਾਂਕਣ ਵੀ ਕੀਤਾ। ਸ੍ਰੀ ਰੰਧਾਵਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਜ਼ਿਲ੍ਹਂਾ ਪ੍ਰਸ਼ਾਸਨ ਦੀ ਕਾਰਗੁਜ਼ਾਰੀ ‘ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜਿਸ ਢੰਗ ਨਾਲ ਜ਼ਿਲ੍ਹਂਾ ਐਸ.ਏ.ਐਸ ਨਗਰ ਦੇ ਅਧਿਕਾਰੀ ਕੰਮ ਕਰ ਰਹੇ ਹਨ, ਉਸ ਨਾਲ ਇਹ ਜ਼ਿਲਂਾ ਪੂਰੇ ਪੰਜਾਬ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਵਿੱਚ ਕਾਮਯਾਬ ਹੋਇਆ ਹੈ ਤੇ ਹੋਰਨਾਂ ਜ਼ਿਲਿਂਆਂ ਲਈ ਪ੍ਰੇਰਨਾ ਸ੍ਰੋਤ ਬਣਿਆ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਨਗਰ ਨਿਗਮ ਦੇ ਕਮਿਸ਼ਨਰ ਭੁਪਿੰਦਰਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ ਅਮਰਦੀਪ ਸਿੰਘ ਬੈਂਸ, ਕਾਂਗਰਸੀ ਆਗੂ ਦੀਪਇੰਦਰ ਸਿੰਘ ਢਿਲੋਂ, ਯਾਦਵਿੰਦਰ ਸਿੰਘ ਕੰਗ, ਐਸ.ਡੀ.ਐਮ ਮੋਹਾਲੀ ਜਗਦੀਪ ਸਹਿਗਲ, ਐਸ.ਡੀ.ਐਮ ਡੇਰਾਬਸੀ ਪਰਮਜੀਤ ਸਿੰਘ, ਐਸ.ਡੀ.ਐਮ ਖਰੜ ਵਿਨੋਦ ਬਾਂਸਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਸਨ।

Load More Related Articles
Load More By Nabaz-e-Punjab
Load More In General News

Check Also

ਮੇਅਰ ਵੱਲੋਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ, ਐਸਐਚਓ ਨੇ ਚੋਰ ਜਲਦੀ ਫੜਨ ਦੀ ਗੱਲ ਕਹੀ

ਮੇਅਰ ਵੱਲੋਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ, ਐਸਐਚਓ ਨੇ ਚੋਰ ਜਲਦੀ ਫੜਨ ਦੀ ਗੱਲ ਕਹੀ ਵੈੱਲਫੇਅਰ ਐਸੋਸੀਏਸ਼ਨ …