ਜ਼ੀਰਕਪੁਰ ਤੇ ਢਕੋਲੀ ਪੁਲੀਸ ਨੇ ਕੀਤਾ ਭੋਜਨ ਹੈਲਪਲਾਈਨ ਦਾ ਮੁਹਿੰਮ ਆਗਾਜ

ਗਰੀਬ ਕੋਵਿਡ ਮਰੀਜ਼ਾਂ ਨੂੰ ਮੁਫ਼ਤ ਭੋਜਨ ਮੁਹੱਈਆ ਕਰਵਾਏਗੀ ਪੰਜਾਬ ਪੁਲੀਸ: ਐਸਪੀ ਗਰੇਵਾਲ

ਨਬਜ਼-ਏ-ਪੰਜਾਬ ਬਿਊਰੋ, ਜ਼ੀਰਕਪੁਰ, 14 ਮਈ:
ਜ਼ੀਰਕਪੁਰ/ਐਸ ਏ ਐਸ ਨਗਰ, ਮਈ 14: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨੀ ਗਈ ‘ਭੋਜਨ ਹੈਲਪਲਾਈਨ’ ਦਾ ਅੱਜ ਐਸਪੀ (ਦਿਹਾਤੀ) ਰਵਜੋਤ ਕੌਰ ਨੇ ਜ਼ੀਰਕਪੁਰ ਅਤੇ ਢਕੋਲੀ ਥਾਣਾ ਖੇਤਰਾਂ ਵਿੱਚ ਆਗਾਜ ਕਰ ਦਿੱਤਾ ਹੈ। ਜਿਕਰਯੋਗ ਹੈ ਕਿ ਪੰਜਾਬ ਵਿੱਚ ਗਰੀਬ ਅਤੇ ਬੇਸਹਾਰਾ ਕੋਵਿਡ ਮਰੀਜ ਆਪਣੀ ਭੁੱਖ ਮਿਟਾਉਣ ਲਈ ਭੋਜਨ ਲੈਣ ਲਈ ਹੈਲਪਲਾਈਨ ਨੰਬਰ 181 ਅਤੇ 112 ਉਤੇ ਕਾਲ ਕਰ ਸਕਦੇ ਹਨ ਅਤੇ ਪੰਜਾਬ ਪੁਲੀਸ ਵਿਭਾਗ ਰਾਹੀਂ ਉਨ੍ਹਾਂ ਦੇ ਘਰਾਂ ਤੱਕ ਤਿਆਰ ਭੋਜਨ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁਹਾਲੀ ਦੇ ਐਸਪੀ (ਦਿਹਾਤੀ) ਡਾ. ਰਵਜੋਤ ਕੌਰ ਗਰੇਵਾਲ ਨੇ ਦੱਸਿਆ ਕਿ ਕਰੋਨਾ ਦੇ ਗਰੀਬ ਅਤੇ ਬੇਸਹਾਰਾ ਮਰੀਜ਼ਾਂ ਦੀ ਖਾਣ-ਪੀਣ ਦੀ ਜ਼ਰੂਰਤ ਨੂੰ ਮੁੱਖ ਰੱਖਦਿਆਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿਚ ਕਿਸੇ ਨੂੰ ਵੀ ਭੁੱਖਾ ਨਹੀਂ ਸੌਣ ਦੇਵਾਂਗੇ ਦੇ ਮੰਤਵ ਨਾਲ਼ 181 ਅਤੇ 112 ਹੈਲਪਲਾਈਨ ਦੀ ਸ਼ੁਰਵਾਤ ਕੀਤੀ ਗਈ ਹੈ ਜਿਸ ਦੇ ਤਹਿਤ ਹੈਲਪਲਾਈਨ ਤੇ ਗਰੀਬ ਅਤੇ ਬੇਸਹਾਰਾ ਕੋਵਿਡ ਮਰੀਜ ਕਾਲ ਕਰ ਸਕਦੇ ਹਨ ਅਤੇ ਪੰਜਾਬ ਪੁਲੀਸ ਉਨ੍ਹਾਂ ਦੇ ਘਰਾਂ ਤੱਕ ਤਿਆਰ ਭੋਜਨ ਮੁਫ਼ਤ ਮੁਹੱਈਆ ਕਰਵਾਏਗੀ।
ਉਨ੍ਹਾਂ ਕਿਹਾ ਕਿ ਮੁੜ ਤੋਂ ਵੱਧ ਰਹੀ ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਮੁੱਖ ਮੰਤਰੀ ਪੰਜਾਬ ਵੱਲੋਂ ਇਸ ਮਾਨਵਤਾਵਾਦੀ ਉਪਰਾਲੇ ਦਾ ਫੈਸਲਾ ਕੀਤਾ ਗਿਆ ਸੀ ਜਿਸ ਦੇ ਤਹਿਤ ਜ਼ੀਰਕਪੁਰ ਅਤੇ ਢਕੋਲੀ ਥਾਣਾ ਖ਼ੇਤਰ ਦੀ ਪੁਲਿਸ ਨੇ ਕਮਰਕੱਸੇ ਕਸ ਲਏ ਹਨ। ਉਨ੍ਹਾਂ ਕਿਹਾ ਕਿ ਮੁਖਮੰਤਰੀ ਸਾਹਿਬ ਨੇ ਐਲਾਨ ਕੀਤਾ ਹੈ ਕਿ, ‘‘ਅਸੀਂ ਪੰਜਾਬ ਵਿਚ ਕਿਸੇ ਨੂੰ ਵੀ ਭੁੱਖਾ ਨਹੀਂ ਸੌਣ ਦੇਵਾਂਗੇ’’ ਜਿਸ ਲਈ ਪੰਜਾਬ ਪੁਲੀਸ ਵਚਨਬੱਧ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਉਦੇਸ਼ ਲਈ ਪੁਲੀਸ ਰਸੋਈਆਂ ਅਤੇ ਡਲਿਵਰੀ ਏਜੰਟਾਂ ਨਾਲ ਰਾਬਤਾ ਬਣਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਕਿਤੇ ਵੀ ਰਹਿ ਰਹੇ ਕੋਵਿਡ ਮਰੀਜ ਭੋਜਨ ਨਾ ਮਿਲਣ ਦੀ ਸੂਰਤ ਵਿੱਚ 181 ਅਤੇ 112 ਹੈਲਪਲਾਈਨ ਨੰਬਰਾਂ ਉੱਤੇ ਦਿਨ-ਰਾਤ ਕਿਸੇ ਵੀ ਵੇਲੇ ਕਾਲ ਕਰ ਸਕਦੇ ਹਨ ਜਿਨ੍ਹਾਂ ਨੂੰ ਉਨ੍ਹਾਂ ਦੇ ਘਰ ਪੱਕਿਆ ਹੋਇਆ ਭੋਜਨ ਮੁਹੱਈਆ ਕਰਵਾਇਆ ਜਾਵੇਗਾ।
ਡਾ. ਗਰੇਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਹੁਕਮਾਂ ਉਤੇ 2020 ਵਿੱਚ ਕੋਵਿਡ ਦੀ ਪਹਿਲੀ ਲਹਿਰ ਦੌਰਾਨ ਵੀ ਪੰਜਾਬ ਨੇ 112 ਐਮਰਜੈਂਸੀ ਹੈਲਪਲਾਈਨ ਨੂੰ ਮੁਫ਼ਤ ਭੋਜਨ ਮੁਹੱਈਆ ਕਰਵਾਉਣ ਲਈ ਹੈਲਪਲਾਈਨ ਨੰਬਰ ਵਿੱਚ ਤਬਦੀਲ ਕਰ ਦਿੱਤਾ ਸੀ। ਵਿਭਾਗ ਨੇ ਬੀਤੇ ਸਾਲ ਅਪਰੈਲ-ਜੂਨ ਮਹੀਨੇ ਦੌਰਾਨ ਗੈਰ-ਸਰਕਾਰੀ ਸੰਸਥਾਵਾਂ, ਗੁਰਦੁਆਰਿਆਂ, ਮੰਦਰਾਂ ਅਤੇ ਹੋਰ ਧਾਰਮਿਕ ਸੰਸਥਾਵਾਂ ਦੀ ਸਰਗਰਮ ਭਾਈਵਾਲੀ ਨਾਲ ਪੰਜਾਬ ਦੇ ਲੋਕਾਂ ਤੱਕ ਪੱਕਿਆ ਹੋਇਆ ਅਤੇ ਸੁੱਕਾ ਰਾਸ਼ਨ ਸਫਲਤਾ ਨਾਲ ਪਹੁੰਚਾਇਆ ਸੀ। ਇਸ ਨੇਕ ਕਾਰਜ ਵਿੱਚ ਸੇਵਾ ਦੀ ਭਾਵਨਾ ਦਾ ਪ੍ਰਗਟਾਵਾ ਕਰਦੇ ਹੋਏ ਪੰਜਾਬ ਪੁਲੀਸ ਦੇ ਬਹੁਤ ਸਾਰੇ ਮੁਲਾਜ਼ਮਾਂ ਨੇ ਆਪਣੀਆਂ ਜੇਬਾਂ ਵਿੱਚੋਂ ਯੋਗਦਾਨ ਪਾਇਆ ਸੀ ਅਤੇ ਸ਼ਹਿਰ ਵਿਚ ਕਮਿਊਨਿਟੀ ਕਿਚਨ ਸਥਾਪਤ ਕਰਨ ਦੇ ਨਾਲ-ਨਾਲ ਅਤੇ ਇੱਥੋਂ ਤੱਕ ਇਸ ਉਦੇਸ਼ ਦੀ ਖਾਤਰ ਆਪਣੇ ਘਰਾਂ ਵਿਚ ਵੀ ਭੋਜਨ ਤਿਆਰ ਕੀਤਾ ਸੀ। ਇਸ ਮੌਕੇ ਡੀਐਸਪੀ ਗੁਰਪ੍ਰੀਤ ਸਿੰਘ ਬੈਂਸ, ਡੀਐਸਪੀ ਜ਼ੀਰਕਪੁਰ ਅਮਰੋਜ਼ ਸਿੰਘ ਅਤੇ ਐਸਐਚਓ ਢਕੋਲੀ ਦੀਪਇੰਦਰ ਸਿੰਘ ਬਰਾੜ ਮੌਜੂਦ ਸਨ।

Load More Related Articles
Load More By Nabaz-e-Punjab
Load More In Police

Check Also

Punjab Police busts module backed by foreign based gangsters; key operative, three weapon suppliers held with 2 pistols

Punjab Police busts module backed by foreign based gangsters; key operative, three weapon …