ਦੋ ਕੈਬਨਿਟ ਮੰਤਰੀਆਂ ਦੀ ਮੌਜੂਦਗੀ ਵਿੱਚ ਜ਼ੀਰਕਪੁਰ ਨਗਰ ਕੌਂਸਲ ਦੇ ਪ੍ਰਧਾਨ ਉਦੈਵੀਰ ਸਿੰਘ ਢਿੱਲੋਂ ਨੇ ਅਹੁਦਾ ਸੰਭਾਲਿਆ<./h2>

ਵਿਕਾਸ ਕੰਮਾਂ ਲਈ ਪੰਜਾਬ ਸਰਕਾਰ ਵੱਲੋਂ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ: ਸਿੱਧੂ ਤੇ ਕਾਂਗੜ

ਨਬਜ਼-ਏ-ਪੰਜਾਬ ਬਿਊਰੋ, ਜ਼ੀਰਕਪੁਰ, 19 ਅਪਰੈਲ:                                              
ਜ਼ੀਰਕਪੁਰ ਨਗਰ ਕੌਂਸਲ ਦੇ ਪ੍ਰਧਾਨ ਉਦੈਵੀਰ ਸਿੰਘ ਢਿੱਲੋਂ ਨੇ ਸੋਮਵਾਰ ਨੂੰ ਰਸਮੀ ਤੌਰ ’ਤੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ, ਮਾਲ ਵਿਭਾਗ ਦੇ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਦੀਪਇੰਦਰ ਸਿੰਘ ਢਿੱਲੋਂ ਦੀ ਮੌਜੂਦਗੀ ਵਿੱਚ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ। ਇਸ ਮੌਕੇ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਨਗਰ ਕੌਂਸਲ ਦੇ ਅਧਿਕਾਰੀ, ਕੌਂਸਲਰਾਂ ਸਮੇਤ ਸ਼ਹਿਰ ਦੇ ਪਤਵੰਤੇ ਸੱਜਣ ਮੌਜੂਦ ਸਨ। ਦੋਵੇਂ ਮੰਤਰੀਆਂ ਨੇ ਨੌਜਵਾਨ ਆਗੂ ਢਿੱਲੋਂ ਨੂੰ ਪ੍ਰਧਾਨ ਚੁਣੇ ਜਾਣ ’ਤੇ ਵਧਾਈ ਦਿੰਦਿਆਂ ਬਿਨਾਂ ਕਿਸੇ ਭੇਦਭਾਵ ਤੋਂ ਵਿਕਾਸ ਕੰਮਾਂ ਨੂੰ ਤਰਜੀਹ ਦੇਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਵਿਕਾਸ ਕੰਮਾਂ ਲਈ ਪੰਜਾਬ ਸਰਕਾਰ ਵੱਲੋਂ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਪ੍ਰਧਾਨ ਉਦੈਵੀਰ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ, ਮੁੱਖ ਮੰਤਰੀ ਕੈਪਟਨ ਅਮਰਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਲਗਨ, ਇਮਾਨਦਾਰੀ, ਤਨਦੇਹੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਵਿਕਾਸ ਸਬੰਧੀ ਕੋਈ ਵੀ ਰਣਨੀਤੀ ਆਪਣੇ ਸਾਥੀ ਕੌਂਸਲਰਾਂ ਨਾਲ ਸਲਾਹ ਮਸ਼ਵਰਾ ਕਰਕੇ ਅਤੇ ਇਲਾਕੇ ਦੇ ਲੋਕਾਂ ਦੀ ਰਾਇ ਮੁਤਾਬਕ ਕਰਨ ਨੂੰ ਪਹਿਲ ਦੇਣਗੇ। ਉਨ੍ਹਾਂ ਕਿਹਾ ਕਿ ਵਿਕਾਸ ਪੱਖੋਂ ਜ਼ੀਰਕਪੁਰ ਨੂੰ ਨਮੂਨੇ ਦਾ ਸ਼ਹਿਰ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।    

Load More Related Articles

Check Also

ਨੰਬਰਦਾਰਾਂ ਦੀਆਂ ਹੱਕੀ ਮੰਗਾਂ ਤੇ ਸਮੱਸਿਆਵਾਂ ਦੇ ਹੱਲ ਲਈ ਯੋਗ ਪੈਰਵੀ ਕਰਨ ਦਾ ਮਤਾ ਪਾਸ

ਨੰਬਰਦਾਰਾਂ ਦੀਆਂ ਹੱਕੀ ਮੰਗਾਂ ਤੇ ਸਮੱਸਿਆਵਾਂ ਦੇ ਹੱਲ ਲਈ ਯੋਗ ਪੈਰਵੀ ਕਰਨ ਦਾ ਮਤਾ ਪਾਸ ਭਗਤ ਆਸਾ ਰਾਮ ਜੀ ਦ…