ਜ਼ੀਰਕਪੁਰ ਪੁਲੀਸ ਵੱਲੋਂ ਹਥਿਆਰਾਂ ਦੇ ਪੁਰਜ਼ੇ ਬਣਾ ਕੇ ਵੇਚਣ ਵਾਲਾ ਮੁਲਜ਼ਮ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਫਰਵਰੀ:
ਮੁਹਾਲੀ ਦੇ ਐਸਐਸਪੀ ਸਤਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਜ਼ੀਰਕਪੁਰ ਪੁਲੀਸ ਵੱਲੋਂ ਭੈੜੇ ਅਨਸਰਾਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਇਕ ਵਿਅਕਤੀ ਨੂੰ ਹਥਿਆਰਾਂ ਦੇ ਜਾਅਲੀ ਪੁਰਜ਼ੇ ਬਣਾ ਕੇ ਵੇਚਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ। ਅੱਜ ਜ਼ੀਰਕਪੁਰ ਪੁਲੀਸ ਸਟੇਸ਼ਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜ਼ੀਰਕਪੁਰ ਥਾਣਾ ਦੇ ਐਸਐਚਓ ਓਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਨਰਿੰਦਰ ਸਿੰਘ ਵਾਸੀ ਸੈਕਟਰ-38ਏ, ਚੰਡੀਗੜ੍ਹ ਵੱਖ-ਵੱਖ ਹਥਿਆਰਾਂ ਦੇ ਜਾਅਲੀ ਪੁਰਜ਼ੇ ਅਤੇ ਦੇਸੀ ਕੱਟੇ ਬਣਾ ਕੇ ਵੱਖ-ਵੱਖ ਸ਼ਹਿਰਾਂ ਵਿੱਚ ਮਾੜੇ ਅਨਸਰਾਂ ਨੂੰ ਸਪਲਾਈ ਕਰਦਾ ਹੈ ਅਤੇ ਅੱਜ ਵੀ ਨਰਿੰਦਰ ਸਿੰਘ ਆਪਣੀ ਕਾਰ ਵਿੱਚ ਸਵਾਰ ਹੋ ਕੇ ਵੱਖ-ਵੱਖ ਹਥਿਆਰਾਂ ਦੇ ਪੁਰਜ਼ੇ ਸਪਲਾਈ ਕਰਨ ਆ ਰਿਹਾ ਹੈ। ਜਿਸ ’ਤੇ ਪੁਲੀਸ ਨੇ ਨਾਕਾਬੰਦੀ ਦੌਰਾਨ ਨਰਿੰਦਰ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਜਦੋਂ ਪੁਲੀਸ ਨੇ ਉਸ ਦੀ ਕਾਰ ਦੀ ਤਲਾਸ਼ੀ ਲਈ ਤਾਂ ਉਸ ’ਚੋਂ 805 ਮੈਗਜ਼ੀਨ ਅਤੇ ਮੈਗਜ਼ੀਨ ਦੇ ਕੇਸ ਤੋਂ ਇਲਾਵਾ 45 ਪਲਾਸਟਿਕ ਦੇ ਮੈਗਜ਼ੀਨ ਕਵਰ ਬਰਾਮਦ ਕੀਤ ਗਏ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਅਪਰਾਧਿਕ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਕਰ ਦਿੱਤੀ ਹੈ।

Load More Related Articles
Load More By Nabaz-e-Punjab
Load More In Crime & Police

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …