nabaz-e-punjab.com

ਜ਼ੀਰਕਪੁਰ ਪੁਲੀਸ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ 6 ਆਗੂਆਂ ਖ਼ਿਲਾਫ਼ ਕੇਸ ਦਰਜ

ਅਕਾਲੀਆਂ ਨੂੰ ਜ਼ੀਰਕਪੁਰ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਰੈਲੀ ਕਰਨੀ ਪਈ ਮਹਿੰਗੀ

ਵਿਕਰਮ ਜੀਤ
ਨਬਜ਼-ਏ-ਪੰਜਾਬ ਬਿਊਰੋ, ਜ਼ੀਰਕਪੁਰ, 8 ਜੁਲਾਈ:
ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ੀਰਕਪੁਰ ਵਿਖੇ ਪੰਜਾਬ ਸਰਕਾਰ ਕੀਤੀ ਗਈ ਰੋਸ ਰੈਲੀ ਕਰਨੀ ਮਹਿੰਗੀ ਪੈ ਗਈ ਹੈ। ਪੁਲੀਸ ਨੇ ਕਰੋਨਾ ਮਹਾਮਾਰੀ ਦੌਰਾਨ ਰੈਲੀ ਦਾ ਪ੍ਰਬੰਧ ਕਰਨ ਦੇ ਦੋਸ਼ ਹੇਠ ਛੇ ਅਕਾਲੀ ਆਗੂਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਹਲਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਐਨ.ਕੇ. ਸ਼ਰਮਾ ਦੀ ਅਗਵਾਈ ਹੇਠ ਕੀਤੀ ਗਈ ਇਸ ਰੈਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸਮੇਤ ਹੋਰ ਵੀ ਅਕਾਲੀ ਆਗੂ ਪਹੁੰਚੇ ਹੋਏ ਸੀ। ਪਰ ਪੁਲੀਸ ਵੱਲੋਂ ਹਲਕਾ ਪੱਧਰ ਦੇ ਛੇ ਅਕਾਲੀ ਆਗੂਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਪੁਲੀਸ ਵੱਲੋਂ ਨਾਮਜ਼ਦ ਕੀਤੇ ਆਗੂਆਂ ਵਿੱਚ ਵਾਰਡ ਨੰਬਰ 21 ਤੋਂ ਸਾਬਕਾ ਕੌਂਸਲਰ ਤੇਜਿੰਦਰ ਸਿੰਘ ਤੇਜੀ ਸਿੱਧੂ, ਵਾਰਡ ਨੰਬਰ 24 ਤੋਂ ਕੌਂਸਲਰ ਅਤੇ ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਨਛੱਤਰ ਸਿੰਘ, ਵਾਰਡ ਨੰਬਰ 28 ਦੀ ਸਾਬਕਾ ਕੌਂਸਲਰ ਦਾ ਪਤੀ ਅਤੇ ਅਕਾਲੀ ਆਗੂ ਹਰਪ੍ਰੀਤ ਸਿੰਘ ਪ੍ਰੀਤ, ਵਾਰਡ ਨੰਬਰ 15 ਤੋਂ ਸਾਬਕਾ ਕੌਂਸਲਰ ਅਤੇ ਕੌਂਸਲ ਦੀ ਸੀਨੀਅਰ ਮੀਤ ਪ੍ਰਧਾਨ ਬੀਬੀ ਪਰਮਜੀਤ ਕੌਰ ਦਾ ਯੂਥ ਅਕਾਲੀ ਆਗੂ ਲੜਕਾ ਐਡਵੋਕੇਟ ਫੁੱਲਬਾਗ ਸਿੰਘ ਸੋਢੀ, ਵਾਰਡ ਨੰਬਰ 23 ਦੀ ਸਾਬਕਾ ਕੌਂਸਲਰ ਦਾ ਪਤੀ ਮਨਦੀਪ ਸਿੰਘ ਭੁੱਡਾ, ਬਲਟਾਣਾ ਤੋਂ ਯੂਥ ਅਕਾਲੀ ਆਗੂ ਮਲਕੀਤ ਸਿੰਘ ਸ਼ਾਮਲ ਹਨ। ਪੁਲੀਸ ਨੇ ਇਨਢਾਂ ਖ਼ਿਲਾਫ਼ ਧਾਰਾ 188, 269, 270 ਅਤੇ 149 ਆਈਪੀਸੀ ਦੇ ਤਹਿਤ ਕੇਸ ਦਰਜ ਕੀਤਾ ਹੈ।
ਮਾਮਲੇ ਦੇ ਜਾਂਚ ਅਧਿਕਾਰੀ ਏਐਸਆਈ ਬੂਟਾ ਸਿੰਘ ਨੇ ਕਿਹਾ ਕਿ ਮੁਖ਼ਬਰ ਵੱਲੋਂ ਸੂਚਨਾ ਮਿਲੀ ਸੀ ਕਿ ਅੰਬਾਲਾ ਹਾਈਵੇਅ ’ਤੇ ਅਕਾਲੀਆਂ ਵੱਲੋਂ ਬਿਨਾਂ ਮਨਜ਼ੂਰੀ ਵੱਡਾ ਇਕੱਠ ਕਰ ਕੇ ਰੈਲੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜਾਂਚ ਵਿੱਚ ਸਾਹਮਣੇ ਆਇਆ ਕਿ ਇਸ ਰੈਲੀ ਦਾ ਪ੍ਰਬੰਧ ਉਕਤ ਛੇ ਅਕਾਲੀ ਆਗੂਆਂ ਵੱਲੋਂ ਕੀਤਾ ਗਿਆ ਸੀ। ਜਿਨ੍ਹਾਂ ਵੱਲੋਂ ਬਿਨਾਂ ਮਨਜ਼ੂਰੀ ਤੋਂ ਇਹ ਰੈਲੀ ਕਰ ਕੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਤੋਂ ਇਲਾਵਾ ਕਰੋਨਾ ਮਹਾਮਾਰੀ ਫੈਲਣ ਦੇ ਹਾਲਾਤ ਪੈਦੇ ਕੀਤੇ ਹਨ।
(ਬਾਕਸ ਆਈਟਮ) ਲੋਕਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼: ਐਨਕੇ ਸ਼ਰਮਾ
ਉਧਰ, ਹਲਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਕਿਹਾ ਕਿ ਪੁਲੀਸ ਕਾਰਵਾਈ ਦੀ ਨਿਖੇਧੀ ਕਰਦਿਆਂ ਕਿਹਾ ਕਿ ਕਾਂਗਰਸੀ ਆਗੂਆਂ ਦੇ ਦਬਾਅ ਹੇਠ ਪੁਲੀਸ ਨੇ ਕੇਸ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿਆਸੀ ਬਦਲਾਖੋਰੀ ਤਹਿਤ ਲੋਕਾਂ ਦੀ ਆਵਾਜ਼ ਦਬਾਉਣ ਲਈ ਕੋਝੀ ਹਰਕਤਾਂ ਕੀਤੀ ਜਾ ਰਹੀਆਂ ਹਨ ਪ੍ਰੰਤੂ ਅਕਾਲੀ ਦਲ ਪੁਲੀਸ ਦੇ ਅਜਿਹੇ ਕੇਸਾਂ ਤੋਂ ਡਰਨ ਵਾਲੀ ਪਾਰਟੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪੁਲੀਸ ਵਧੀਕੀਆਂ ਦਾ ਡਟ ਕੇ ਸਾਹਮਣਾ ਕਰਾਂਗੇ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …