ਜ਼ੀਰਕਪੁਰ ਪੁਲੀਸ ਵੱਲੋਂ ਕੋਵਿਡ-19 ਦੀਆਂ ਹਦਾਇਤਾ ਦੀ ਉਲੰਘਣਾ ਕਰਨ ’ਤੇ 27 ਕੇਸ ਦਰਜ, 35 ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਮਈ:
ਮੁਹਾਲੀ ਦੇ ਐਸਐਸਪੀ ਸਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਸਪੀ (ਦਿਹਾਤੀ) ਸ੍ਰੀਮਤੀ ਡਾ. ਰਵਜੋਤ ਕੌਰ ਗਰੇਵਾਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਮੈਜਿਸਟਰੇਟ ਮੁਹਾਲੀ ਵੱਲੋਂ ਕੋਵਿਡ-19 ਮਹਾਮਾਰੀ ਦੀ ਰੋਕਥਾਮ ਸਬੰਧੀ ਜਾਰੀ ਹਦਾਇਤਾ ਦੀ ਪਾਲਣਾ ਕਰਦੇ ਹੋਏ ਜ਼ੀਰਕਪੁਰ ਸਰਕਲ ਦੇ ਡੀਐਸਪੀ ਅਮਰੋਜ਼ ਸਿੰਘ ਦੀ ਨਿਗਰਾਨੀ ਅਧੀਨ ਜ਼ੀਰਕਪੁਰ ਥਾਣਾ ਦੇ ਐਸਐਚਓ ਓਂਕਾਰ ਸਿੰਘ ਬਰਾੜ ਵੱਲੋਂ ਕੋਵਿਡ-19 ਮਹਾਮਾਰੀ ਨੂੰ ਧਿਆਨ ਵਿੱਚ ਰੱਖਦਿਆਂ ਆਮ ਲੋਕਾਂ ਨੂੰ ਹਰ ਤਰ੍ਹਾਂ ਦੇ ਉਪਰਾਲੇ ਅਤੇ ਬਰੀਫ਼ ਕਰਨਡ ਸਮੇਤ ਅਨਾਊਸਮੈਂਟਾਂ ਵੀ ਕੀਤੀਆਂ ਗਈਆਂ ਪ੍ਰੰਤੂ ਇਸ ਦੇ ਬਾਵਜੂਦ ਨਿਯਮਾਂ ਦੀ ਉਲੰਘਣਾ ਕਰਨ ਵਾਲਿਆ ਦੇ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ।
ਜਿਸ ਤਹਿਤ ਥਾਣਾ ਜ਼ੀਰਕਪੁਰ ਦੀ ਪੁਲੀਸ ਨੇ ਕੋਵਿਡ-19 ਮਹਾਮਾਰੀ ਸਬੰਧੀ ਪੰਜਾਬ ਸਰਕਾਰ ਦੀਆਂ ਅਤੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹਦਾਇਤਾ ਦੀ ਉਲੰਘਣਾ ਕਰਨ ਵਾਲਿਆ ਦੇ ਖ਼ਿਲਾਫ਼ ਕਾਰਵਾਈ ਕਰਦਿਆ ਹੋਏ ਕੁੱਲ 27 ਪਰਚੇ ਦਰਜ ਕੀਤੇ ਹਨ। ਜਿਨ੍ਹਾਂ ਵਿੱਚ 14 ਸਲੂਨ, 5 ਸਪਾ ਸੈਂਟਰ, 1 ਮੋਬਾਈਲ ਦੀ ਦੁਕਾਨ, ਇਕ ਕੱਪੜੇ ਦੀ ਦੁਕਾਨ, ਹੋਟਲ ਕਮ ਸਪਾ ਸੈਂਟਰ 1, ਟੈਟੂ ਸੈਂਟਰ 4, ਅਤੇ 1 ਵਾਹਨ ਚਾਲਕ ਸ਼ਾਮਲ ਹੈ। ਇਸ ਸਬੰਧੀ ਪੁਲੀਸ ਨੇ ਉਕਤ ਮਾਮਲਿਆਂ ਵਿੱਚ ਨਾਮਜ਼ਦ ਕੁੱਲ 35 ਵਿਅਕਤੀ ਗ੍ਰਿਫ਼ਤਾਰ ਕੀਤੇ ਗਏ ਹਨ।

Load More Related Articles

Check Also

ਕਰੋਨਾ ਕੇਸ: ਸਕੂਲ\ਕਾਲਜ ਬੰਦ ਪਰ ਅਧਿਆਪਕਾਂ ਦਾ ਸਕੂਲ ਆਉਣਾ ਲਾਜ਼ਮੀ, ਅਧਿਆਪਕਾਂ ’ਚ ਭਾਰੀ ਰੋਸ

ਕਰੋਨਾ ਕੇਸ: ਸਕੂਲ\ਕਾਲਜ ਬੰਦ ਪਰ ਅਧਿਆਪਕਾਂ ਦਾ ਸਕੂਲ ਆਉਣਾ ਲਾਜ਼ਮੀ, ਅਧਿਆਪਕਾਂ ’ਚ ਭਾਰੀ ਰੋਸ ਨਬਜ਼-ਏ-ਪੰਜਾਬ …