Nabaz-e-punjab.com

ਜ਼ੋਨਲ ਫੁੱਟਬਾਲ ਟੂਰਨਾਮੈਂਟ: ਸ਼ਹੀਦ ਲਾਂਸ ਨਾਇਕ ਰਣਜੋਧ ਸਿੰਘ ਸਰਕਾਰੀ ਸਕੂਲ ਤਿਊੜ ਦੀ ਝੰਡੀ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 30 ਅਗਸਤ:
ਸਕੂਲਾਂ ਦੇ ਜ਼ੋਨਲ ਪੱਧਰੀ ਫੁੱਟਬਾਲ ਮੁਕਾਬਲੇ ਸ਼ਹੀਦ ਲਾਂਸ ਨਾਇਕ ਰਣਜੋਧ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਿਊੜ ਵਿੱਚ ਕਰਵਾਏ ਗਏ। ਇਨ੍ਹਾਂ ਫੁੱਟਬਾਲ ਮੁਕਾਬਲਿਆਂ ਵਿੱਚ 14-17, 19 ਉਮਰ ਵਰਗ ਦੀਆਂ ਟੀਮਾਂ ਨੇ ਭਾਗ ਲਿਆ। ਜਿਨ੍ਹਾਂ ’ਚੋਂ ਸ਼ਹੀਦ ਲਾਂਸ ਨਾਇਕ ਰਣਜੋਧ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਿਊੜ ਦੀ ਟੀਮ ਨੇ ਜਿੱਤ ਹਾਸਲ ਕੀਤੀ। ਜ਼ੋਨਲ ਫੁੱਟਬਾਲ ਟੂਰਨਾਮੈਂਟ ਕਮੇਟੀ ਦੇ ਕਨਵੀਨਰ ਅਧਿਆਤਮ ਪ੍ਰਕਾਸ਼ ਦੀ ਦੇਖ ਰੇਖ ਹੇਠ ਕਰਵਾਏ ਗਏ ਇਸ ਫੁਟਬਾਲ ਟੂਰਨਾਮੈਂਟ ਦੇ 14 ਸਾਲ ਉਮਰ ਵਰਗ ਦੇ ਇੱਕ ਪਾਸੜ ਰਹੇ ਫਾਇਨਲ ਮੈਚ ਵਿੱਚ ਤਿਊੜ ਦੀ ਟੀਮ ਨੇ ਐਸਬੀਐਸ ਸਕੂਲ ਦੀ ਤਿਊੜ ਦੀ ਟੀਮ ਨੂੰ 6-0 ਦੇ ਅੰਤਰ ਨਾਲ ਹਰਾ ਕੇ ਟਰਾਫ਼ੀ ’ਤੇ ਕਬਜ਼ਾ ਕੀਤਾ। 17 ਸਾਲ ਵਰਗ ਵਿੱਚ ਤਿਊੜ ਦੀ ਟੀਮ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ਼ ਮੁਲਾਂਪੁਰ ਨੂੰ 6-0 ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ। ਇਸੇ ਤਰ੍ਹਾਂ 19 ਸਾਲ ਵਿੱਚ ਸ਼ਹੀਦ ਲਾਂਸ ਨਾਇਕ ਰਣਜੋਧ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਿਊੜ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।
ਇਸੇ ਤਰ੍ਹਾਂ ਤਿੰਨੇ ਵਰਗ ਦੇ ਫੁੱਟਬਾਲ ਮੁਕਾਬਲਿਆਂ ਵਿੱਚ ਸ਼ਹੀਦ ਲਾਂਸ ਨਾਇਕ ਰਣਜੋਧ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਿਊੜ ਚੈਪੀਅਨ ਬਣੀ। ਟੂਰਨਾਮੈਂਟ ਦਾ ਪ੍ਰਿੰਸੀਪਲ ਬਲਜੀਤ ਸਿੰਘ ਨੇ ਉਦਘਾਟਨ ਕੀਤਾ ਅਤੇ ਬੱਚਿਆਂ ਨੂੰ ਅਸ਼ਰਿਵਾਦ ਦਿੱਤਾ। ਸ੍ਰੀ ਅਧਿਆਤਮ ਪ੍ਰਕਾਸ਼ ਨੇ ਦੱਸਿਆ ਕੇ ਜੇਤੂ ਰਹਿਣ ਵਾਲੀਆਂ ਤਿੰਨੇ ਵਰਗ ਦੀਆਂ ਟੀਮਾਂ ਜ਼ੋਨ ਦੀ ਪ੍ਰਤੀਨਿਧਤਾ ਕਰਨਗੀਆਂ। ਇਸ ਮੌਕੇ ਸ੍ਰੀਮਤੀ ਮਨਜੀਤ ਕੌਰ, ਸ੍ਰੀਮਤੀ ਮਲਵਿੰਦਰ ਕੌਰ, ਸ੍ਰੀਮਤੀ ਗੀਤਾ, ਸ੍ਰੀਮਤੀ ਸੋਨੀਆ, ਸ੍ਰੀਮਤੀ ਜਗਮੀਤ ਕੌਰ, ਸ੍ਰੀਮਤੀ ਰੁਪਿੰਦਰ ਕੌਰ, ਗੁਰਮੀਤ ਸਿੰਘ, ਸ੍ਰੀਮਤੀ ਜਸਵਿੰਦਰ ਕੌਰ, ਸ੍ਰੀਮਤੀ ਸੁਰਿੰਦਰ ਕੌਰ, ਮਿਸ ਸ਼ਿਵਾਨੀ ਹੋਰ ਪਤਵੰਤੇ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…